ਗ੍ਰਿਫ਼ਤਾਰੀ ਤੋਂ ਬਾਅਦ ਧਰਮਸੋਤ ਦਾ ਬਿਆਨ ਆਇਆ ਸਾਹਮਣੇ, ਕਿਹਾ-ਮੈਨੂੰ ਗ਼ਲਤ ਫਸਾਇਆ ਗਿਐ
Tuesday, Jun 07, 2022 - 11:14 PM (IST)

ਚੰਡੀਗੜ੍ਹ (ਪਰਦੀਪ) : ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅਦਾਲਤ ’ਚ ਪੇਸ਼ ਕੀਤੇ ਜਾਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਹਾਲ ਹੀ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਉਹ ਛੇਤੀ ਹੀ ਸਕਾਲਰਸ਼ਿਪ ਘਪਲੇ ਦਾ ਖੁਲਾਸਾ ਕਰਨਗੇ। ਉਨ੍ਹਾਂ ਨੂੰ ਇਸ ’ਚ ਤਾਂ ਕੁਝ ਮਿਲਿਆ ਨਹੀਂ, ਇਸ ਲਈ ਉਨ੍ਹਾਂ ਨੇ ਹੁਣ ਮੇਰੇ ਨਾਲ ਇਹ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਡਾਇਰੀ ਦੀ ਗੱਲ ਕੀਤੀ ਜਾ ਰਹੀ ਹੈ, ਉਸ ’ਚ ਮੇਰਾ ਨਾਮ ਨਹੀਂ ਹੈ ਅਤੇ ਹੋਰ ਦੋ ਲੋਕਾਂ ਨਾਲ ਮੇਰੇ ਕੋਈ ਲੈਣਾ-ਦੇਣਾ ਨਹੀਂ ਹੈ। ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੈਨੂੰ ਇਸ ਕੇਸ ’ਚ ਗ਼ਲਤ ਫਸਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਲਏ ਗਏ ਕਈ ਅਹਿਮ ਫ਼ੈਸਲੇ
ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਵੱਲੋਂ ਤੜਕੇ ਅਮਲੋਹ ਤੋਂ ਗ੍ਰਿਫ਼ਤਾਰ ਕੀਤਾ ਗਿਆ। ਜੰਗਲਾਤ ਮੰਤਰੀ ਰਹਿੰਦਿਆਂ ਉਨ੍ਹਾਂ ’ਤੇ ਘਪਲੇ ਦੇ ਇਲਜ਼ਾਮ ਲੱਗੇ ਸਨ ਅਤੇ ਮੰਤਰੀ ਦੀ ਮਿਲੀਭੁਗਤ ਨਾਲ ਦਰੱਖਤ ਕੱਟਣ ਦਾ ਵੀ ਦੋਸ਼ ਉਨ੍ਹਾਂ ’ਤੇ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਬਿਊਰੋ ਥਾਣਾ ਮੋਹਾਲੀ ਵਿਖੇ ਧਰਮਸੋਤ ਖ਼ਿਲਾਫ਼ ਇਕ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੇ ਸੰਬੰਧ ’ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜੇਲ੍ਹ ’ਚ ਬਿਕਰਮ ਮਜੀਠੀਆ ਦੀ ਜਾਨ ਨੂੰ ਗੰਭੀਰ ਖ਼ਤਰਾ : ਅਕਾਲੀ ਦਲ