ਅਣਪਛਾਤੇ ਵਾਹਨ ਨੇ ਐਕਟਿਵਾ ਨੂੰ ਮਾਰੀ ਟੱਕਰ, 2 ਨੌਜਵਾਨਾਂ ਦੀ ਮੌਤ

06/08/2019 4:32:52 PM

ਧਾਰੀਵਾਲ (ਖੋਸਲਾ, ਬਲਬੀਰ) : ਧਾਰੀਵਾਲ ਬਾਈਪਾਸ ਨਜ਼ਦੀਕ ਪਿੰਡ ਜਫ਼ਰਵਾਲ ਮੋੜ 'ਤੇ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਐਕਟਿਵਾ ਸਵਾਰ 2 ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਗੁਰਦਾਸਪੁਰ ਅਤੇ ਲਲਿਤ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਪਿੰਡ ਮਾਨਕੌਰ ਥਾਣਾ ਗੁਰਦਾਸਪੁਰ ਬੀਤੀ ਰਾਤ ਜਦ ਐਕਟਿਵਾ (ਨੰ. ਪੀ ਬੀ-06-ਏ ਸੀ-9789) ਰਾਹੀਂ ਅੰਮ੍ਰਿਤਸਰ ਤੋਂ ਗੁਰਦਾਸਪੁਰ ਵਾਪਸ ਆ ਰਹੇ ਸਨ ਤਾਂ ਜਦ ਧਾਰੀਵਾਲ ਨਜ਼ਦੀਕ ਪਿੰਡ ਜਫ਼ਰਵਾਲ ਮੋੜ ਲਾਗੇ ਪੁੱਜੇ ਤਾਂ ਅਣਪਛਾਤੇ ਵਾਹਨ ਨਾਲ ਉਨ੍ਹਾਂ ਦੀ ਅਚਾਨਕ ਟੱਕਰ ਹੋ ਗਈ। ਜਿਸਦੇ ਕਾਰਨ ਮਨਜਿੰਦਰ ਤੇ ਲਲਿਤ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਸ ਸਬੰਧੀ ਸੂਚਨਾ ਮਿਲਦੇ ਹੀ ਥਾਣਾ ਧਾਰੀਵਾਲ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਨੁਕਸਾਨੀ ਗਈ ਐਕਟਿਵਾ ਕਬਜ਼ੇ 'ਚ ਲੈ ਕੇ ਕਾਨੂੰਨੀ ਕਾਰਵਾਈ ਕਰਦਿਆਂ ਦੋਵੇਂ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਪੋਸਟਮਾਰਟਮ ਵਾਸਤੇ ਸਿਵਲ ਹਸਪਤਾਲ ਭੇਜ ਦਿੱਤੀਆਂ ਹਨ।


Baljeet Kaur

Content Editor

Related News