ਦੁਖ਼ਦ ਖ਼ਬਰ : ਪਤਨੀ ਤੇ ਸਹੁਰੇ ਪਰਿਵਾਰ ਤੋਂ ਦੁਖੀ ਜਵਾਈ ਨੇ ਸਲਫਾਸ ਦੀਆਂ ਗੋਲੀਆਂ ਨਿਗਲ ਕੀਤੀ ਖ਼ੁਦਕੁਸ਼ੀ

Tuesday, Sep 28, 2021 - 05:38 PM (IST)

ਦੁਖ਼ਦ ਖ਼ਬਰ : ਪਤਨੀ ਤੇ ਸਹੁਰੇ ਪਰਿਵਾਰ ਤੋਂ ਦੁਖੀ ਜਵਾਈ ਨੇ ਸਲਫਾਸ ਦੀਆਂ ਗੋਲੀਆਂ ਨਿਗਲ ਕੀਤੀ ਖ਼ੁਦਕੁਸ਼ੀ

ਧਾਰੀਵਾਲ (ਜਵਾਹਰ) - ਆਪਣੀ ਪਤਨੀ ਅਤੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਇੱਕ ਵਿਅਕਤੀ ਨੇ ਸਫਲਾਸ ਦੀਆਂ ਗੋਲੀਆਂ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ। ਇਸ ਘਟਨਾ ਦੇ ਸਬੰਧੀ ਥਾਣਾ ਘੁੰਮਣ ਕਲਾਂ ਦੀ ਪੁਲਸ ਨੇ ਪਤਨੀ, ਉਸ ਦੇ ਭਰਾ, ਮਾਂ ਸਮੇਤ ਪੰਜ ਮੁਲਜ਼ਮਾਂ ਖ਼ਿਲਾਫ਼ ਧਾਰਾ 306 ਦੇ ਤਹਿਤ ਮਾਮਲਾ ਦਰਜ ਕਰ ਦਿੱਤਾ, ਜਦਕਿ ਦੋਸ਼ੀ ਇਸ ਘਟਨਾ ਤੋਂ ਬਾਅਦ ਅਜੇ ਤੱਕ ਫਰਾਰ ਹਨ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਅਠਵਾਲ ਵਜੋਂ ਹੋਈ ਹੈ।

ਪੜ੍ਹੋ ਇਹ ਵੀ ਖ਼ਬਰ - ਸਿੱਧੂ ਦੇ ਅਸਤੀਫੇ ’ਤੇ ਕੈਪਟਨ ਦਾ ਧਮਾਕੇਦਾਰ ਟਵੀਟ, ‘ਮੈਂ ਪਹਿਲਾਂ ਹੀ ਕਿਹਾ ਸੀ ਇਹ ਟਿਕ ਕੇ ਨਹੀਂ ਰਹਿ ਸਕਦਾ’ 

 ਇਸ ਸਬੰਧੀ ਸਹਾਇਕ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਜਗਜੀਤ ਸਿੰਘ ਪੁੱਤਰ ਸੰਤੋਖ ਸਿੰਘ ਨੇ ਬਿਆਨ ਦਿੱਤਾ ਕਿ ਉਸ ਦੇ ਮ੍ਰਿਤਕ ਮੁੰਡੇ ਗੁਰਵਿੰਦਰ ਸਿੰਘ ਦਾ ਵਿਆਹ 5-5-2019 ਨੂੰ ਜਸਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ ਵਾਸੀ ਮੀਕੇ ਨਾਲ ਹੋਇਆ ਸੀ। ਜਿੰਨਾਂ ਦਾ ਇੱਕ ਮੁੰਡਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਜਸਪ੍ਰੀਤ ਕੌਰ ਛੋਟੀ-ਛੋਟੀ ਗੱਲ ਤੋਂ ਆਪਣੇ ਪਤੀ ਗੁਰਵਿੰਦਰ ਸਿੰਘ ਨਾਲ ਕਲੇਸ਼ ਕਰਦੀ ਰਹਿੰਦੀ ਸੀ ਅਤੇ ਉਸ ਨੂੰ ਧਮਕੀਆਂ ਦਿੰਦੀ ਰਹਿੰਦੀ ਸੀ, ਕਿ ਮੈਂ ਮੈਨੂੰ ਜਿਉਣ ਨਹੀਂ ਦੇਣਾ, ਤੈਨੂੰ ’ਤੇ ਤੇਰੇ ਪਰਿਵਾਰ ਨੂੰ ਕੋਰਟ ਕੇਸਾਂ ਵਿਚ ਉਲਝਾ ਕੇ ਰੱਖਣਾ ਹੈ। ਜਸਪ੍ਰੀਤ ਕੌਰ ਜ਼ਿਆਦਾ ਸਮਾਂ ਆਪਣੇ ਪੇਕੇ ਘਰ ਰਹਿੰਦੀ ਸੀ ਅਤੇ ਹੁਣ ਵੀ ਕਰੀਬ 3 ਮਹੀਨੇ ਤੋਂ ਆਪਣੇ ਪੇਕੇ ਘਰ ਰਹਿ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਨਵਜੋਤ ਸਿੱਧੂ ਦਾ ਜਾਣੋ ਹੁਣ ਤੱਕ ਦਾ ‘ਸਿਆਸੀ ਸਫ਼ਰ’

ਉਨਾਂ ਦੱਸਿਆ ਕਿ ਗੁਰਵਿੰਦਰ ਸਿੰਘ ਦੇ ਸਹੁਰੇ ਪਰਿਵਾਰ ਵਾਲੇ ਉਸ ਨੂੰ ਕੇਸ ਕਰਨ ਦੀਆਂ ਧਮਕੀਆਂ ਦਿੰਦੇ ਸਨ। ਮੇਰੇ ਪੁੱਤਰ ਗੁਰਵਿੰਦਰ ਸਿੰਘ ਨੇ 26-9-21 ਨੂੰ ਦੋਸ਼ੀਆਂ ਪਤਨੀ ਜਸਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ, ਇੰਦਰਜੀਤ ਸਿੰਘ ਪੁੱਤਰ ਅਵਤਾਰ ਸਿੰਘ, ਸਤਨਾਮ ਕੌਰ ਪਤਨੀ ਅਵਤਾਰ ਸਿੰਘ, ਰਣਜੀਤ ਸਿੰਘ ਪੁੱਤਰ ਗੱਜਣ ਸਿੰਘ, ਗੱਜਣ ਸਿੰਘ ਵਾਸੀ ਮੀਕੇ ਥਾਣਾ ਘੁਮਾਣ ਤੋਂ ਦੁਖੀ ਹੋ ਕੇ ਆਪਣੀ ਮੋਟਰ ’ਤੇ ਸਲਫਾਸ ਦੀਆਂ ਗੋਲੀਆ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਗੁਰਵਿੰਦਰ ਸਿੰਘ ਦੇ ਪਿਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ - ਮਿਲੀਅਨ ਲੋਕਾਂ ਦੀਆਂ ਦੁਆਵਾਂ ਨਾਲ ਟਿਕਟਾਕ ਸਟਾਰ ਦੀਪ ਮਠਾਰੂ ਦੀ ਬਚੀ ਜਾਨ, ਸੁਣੋ ਕੀ ਦਿੱਤਾ ਸੁਨੇਹਾ (ਵੀਡੀਓ)


author

rajwinder kaur

Content Editor

Related News