ਨਗਰ ਕੌਂਸਲ ਧਾਰੀਵਾਲ ਦੇ ਨਤੀਜਿਆਂ ਦਾ ਐਲਾਨ, ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ 2-2 ਸੀਟਾਂ ਜਿੱਤੀਆਂ

Friday, May 29, 2026 - 12:04 PM (IST)

ਨਗਰ ਕੌਂਸਲ ਧਾਰੀਵਾਲ ਦੇ ਨਤੀਜਿਆਂ ਦਾ ਐਲਾਨ, ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ 2-2 ਸੀਟਾਂ ਜਿੱਤੀਆਂ

ਗੁਰਦਾਸਪੁਰ- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਧਾਲੀਵਾਲ ਦੇ ਨਗਰ ਕੌਂਸਲ ਦੇ ਚੋਣ ਨਤੀਜੇ ਸਾਫ਼ ਹੋ ਗਏ ਹਨ। ਜਿਸ ਵਿਚ ਸੱਤਾਧਾਰੀ ਪਾਰਟੀ ਨੇ ਸ਼ੁਰੂਆਤੀ ਬੜਤ ਬਣਾਈ ਹੈ। ਹੁਣ ਤੱਕ ਆਏ 13 ਵਾਰਡਾਂ ਦੇ ਨਤੀਜਿਆਂ ਵਿੱਚ ਸੱਤਾਧਾਰੀ ਪਾਰਟੀ ਨੇ 7 ਸੀਟਾਂ ਜਿੱਤ ਕੇ ਸਭ ਤੋਂ ਅੱਗੇ ਰਹੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ 2-2 ਸੀਟਾਂ ਮਿਲੀਆਂ ਹਨ, ਜਦਕਿ ਭਾਜਪਾ ਦੇ ਖਾਤੇ 'ਚ 1 ਸੀਟ ਆਈ ਹੈ। ਇੱਕ ਸੀਟ ‘ਤੇ ਆਜ਼ਾਦ ਉਮੀਦਵਾਰ ਨੇ ਜਿੱਤ ਦਰਜ ਕੀਤੀ ਹੈ।

ਇਹ ਵੀ ਪੜ੍ਹੋ- 10 ਹਵਾਲਾਤੀਆਂ ਕੋਲੋਂ 9 ਮੋਬਾਈਲ ਫ਼ੋਨ ਬਰਾਮਦ

ਦੱਸ ਦੇਈਏ ਕਿ ਚੋਣ ਨਤੀਜਿਆਂ ਅਨੁਸਾਰ ਵਾਰਡ ਨੰਬਰ 1 ਤੋਂ ਪਰਵੀਨ, ਵਾਰਡ ਨੰਬਰ 3 ਤੋਂ ਜੋਤੀ ਬਾਲਾ, ਵਾਰਡ ਨੰਬਰ 4 ਤੋਂ ਮਨਦੀਪ ਕੌਰ, ਵਾਰਡ ਨੰਬਰ 6 ਤੋਂ ਰਮੇਸ਼ ਚੰਦ, ਵਾਰਡ ਨੰਬਰ 8 ਤੋਂ ਅਸ਼ਵਨੀ ਕੁਮਾਰ ਦੁੱਗਲ, ਵਾਰਡ ਨੰਬਰ 9 ਤੋਂ ਸੁਖਵਿੰਦਰ ਕੌਰ ਅਤੇ ਵਾਰਡ ਨੰਬਰ 10 ਤੋਂ ਦੀਪਕ ਕੁਮਾਰ ਨੇ ‘ਆਪ’ ਦੇ ਉਮੀਦਵਾਰ ਵਜੋਂ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਭਾਜਪਾ ਨੂੰ ਵਾਰਡ ਨੰਬਰ 2 ਤੋਂ ਸੁਨੀਲ ਕੁਮਾਰ ਦੀ ਜਿੱਤ ਹੋਈ ਹੈ। ਉੱਥੇ ਹੀ ਕਾਂਗਰਸ ਵੱਲੋਂ ਵਾਰਡ ਨੰਬਰ 5 ਤੋਂ ਰਾਜਪਾਲ ਕੌਰ ਅਤੇ ਵਾਰਡ ਨੰਬਰ 7 ਤੋਂ ਰੇਖਾ ਸਿਆਲ ਜੇਤੂ ਰਹੀਆਂ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਨੀਤਾ ਗਿੱਲ ਨੇ ਵਾਰਡ ਨੰਬਰ 11 ਅਤੇ ਸ਼ਮਊਨ ਨੇ ਵਾਰਡ ਨੰਬਰ 12 ਤੋਂ ਜਿੱਤ ਦਰਜ ਕੀਤੀ। ਵਾਰਡ ਨੰਬਰ 13 ਤੋਂ ਆਜ਼ਾਦ ਉਮੀਦਵਾਰ ਸ਼ਮਸ਼ੇਰ ਸਿੰਘ ਜੇਤੂ ਰਹੇ। ਧਾਰੀਵਾਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਜੇਤੂ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ।

ਇਹ ਵੀ ਪੜ੍ਹੋ- ਭਾਜਪਾ ਆਗੂ ਰਾਜੀਵ ਮਾਣਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ, ਰੋਸ 'ਚ ਬਾਜ਼ਾਰ ਕੀਤੇ ਬੰਦ

ਦੱਸਣਯੋਗ ਹੈ ਕਿ ਪੰਜਾਬ 'ਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਲਈ 26 ਮਈ ਨੂੰ ਵੋਟਿੰਗ ਹੋਈ ਸੀ। ਵੋਟਾਂ ਦੀ ਗਿਣਤੀ ਲਈ ਰਾਜ ਭਰ ਵਿੱਚ 115 ਕਾਉਂਟਿੰਗ ਸੈਂਟਰ ਬਣਾਏ ਗਏ ਹਨ। ਚੋਣ ਆਯੋਗ ਦੇ ਨਿਰਦੇਸ਼ਾਂ ਅਨੁਸਾਰ ਸਵੇਰੇ 8 ਵਜੇ ਤੋਂ ਗਿਣਤੀ ਸ਼ੁਰੂ ਹੋਈ ਅਤੇ ਦੁਪਹਿਰ ਤੱਕ ਜ਼ਿਆਦਾਤਰ ਨਤੀਜੇ ਸਪਸ਼ਟ ਹੋਣ ਦੀ ਉਮੀਦ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shivani Bassan

Content Editor

Related News