ਗਾਂਧੀ ਦੀ ਕੈਪਟਨ ਨੂੰ ਚਿਤਾਵਨੀ ਤੇ ਪ੍ਰਨੀਤ ਕੌਰ ਨੂੰ ਚੈਲੰਜ (ਵੀਡੀਓ)

Monday, Feb 25, 2019 - 06:41 PM (IST)

ਪਟਿਆਲਾ (ਇੰਦਰਜੀਤ ਬਖਸ਼ੀ) : ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ 'ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੇ ਦੋਸ਼ ਲਗਾਏ ਹਨ। ਗਾਂਧੀ ਨੇ ਕਿਹਾ ਕਿ ਪ੍ਰਨੀਤ ਕੌਰ ਕੋਲ ਕੋਈ ਸਿਆਸੀ ਅਹੁਦਾ ਨਹੀਂ ਹੈ ਸਿਰਫ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਹੋਣ ਕਾਰਨ ਪ੍ਰਸ਼ਾਸਨ ਉਨ੍ਹਾਂ ਦਾ ਸਾਥ ਦੇ ਰਿਹਾ ਹੈ ਅਤੇ ਉਹ ਸਰਕਾਰੀ ਪ੍ਰੋਗਰਾਮ ਵਿਚ ਜਾ ਕੇ ਚੈੱਕ ਵੰਡ ਰਹੇ ਹਨ। ਜਿਸ ਨਾਲ 2019 ਦੀ ਸਿਆਸੀ ਗ੍ਰਾਊਂਡ ਤਿਆਰ ਕੀਤੀ ਜਾ ਰਹੀ ਹੈ।
ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਹੋਏ ਅਜਿਹਾ ਨਾ ਕਰਨ ਲਈ ਕਿਹਾ ਹੈ। ਗਾਂਧੀ ਨੇ ਕਿਹਾ ਕਿ ਜੇਕਰ ਇਹ ਨਾ ਰੁਕਿਆ ਤਾਂ ਉਹ ਆਪਣੀ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਪ੍ਰਨੀਤ ਕੌਰ ਨੂੰ ਚੈਲੰਜ ਕੀਤਾ ਕਿ ਉਹ ਆਪਣਾ 15 ਸਾਲ ਦਾ ਕਾਰਜਕਾਲ ਲੈ ਕੇ ਆਉਣ ਅਤੇ ਉਹ ਆਪਣੇ 5 ਸਾਲ ਦਾ ਕਾਰਜਕਾਲ ਲੈ ਆਉਣਗੇ, ਜਿਸ ਦਾ ਫੈਸਲਾ ਲੋਕ ਕਰਨਗੇ।


author

Gurminder Singh

Content Editor

Related News