ਧਰਮਵੀਰ ਗਾਂਧੀ ਦਾ ਕੈਪਟਨ ਨੂੰ ਸੁਝਾਅ, ਪੰਜਾਬ ਅੰਦਰ ਗੈਰ ਪੰਜਾਬੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਲੱਗੇ ਪਾਬੰਦੀ

Thursday, Oct 08, 2020 - 10:09 AM (IST)

ਧਰਮਵੀਰ ਗਾਂਧੀ ਦਾ ਕੈਪਟਨ ਨੂੰ ਸੁਝਾਅ, ਪੰਜਾਬ ਅੰਦਰ ਗੈਰ ਪੰਜਾਬੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਲੱਗੇ ਪਾਬੰਦੀ

ਚੰਡੀਗੜ੍ਹ : ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਪੰਜਾਬ ਸਰਕਾਰ ਨੂੰ ਵਿਸ਼ੇਸ਼ ਮੰਗ ਕੀਤੀ ਹੈ ਕਿ ਸਰਕਾਰ ਵੱਲੋਂ ਤੁਰੰਤ ਵਿਧਾਨ ਸਭਾ ਦਾ ਇਜਲਾਸ ਸੱਦਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਇਜਲਾਸ ਦੌਰਾਨ ਸਰਕਾਰ ਵੱਲੋਂ ਪੰਜਾਬ ਅੰਦਰ ਗੈਰ ਪੰਜਾਬੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਾਈ ਜਾਵੇ।

ਇਹ ਵੀ ਪੜ੍ਹੋ : ਕੈਪਟਨ ਦੇ ਚੱਕਰਵਿਊ ਬੁਰੇ ਫਸੇ 'ਨਵਜੋਤ ਸਿੱਧੂ', ਰਾਹੁਲ ਦੀ ਯਾਤਰਾ ਤੋਂ ਹੋਣਾ ਪਿਆ ਆਊਟ

PunjabKesari

ਇਸ ਦੇ ਨਾਲ ਹੀ ਧਰਮਵੀਰ ਗਾਂਧੀ ਨੇ ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਜੰਮ ਕੇ ਵਿਰੋਧ ਕੀਤਾ ਹੈ ਅਤੇ ਇਸ ਨੂੰ ਕਿਰਸਾਨੀ ਦੇ ਖ਼ਿਲਾਫ਼ ਦੱਸਦਿਆ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਮਤੇ ਪਾਸ ਕਰਨੇ ਚਾਹੀਦੇ ਹਨ ਅਤੇ ਸੂਬਾ ਸਰਕਾਰ ਨੂੰ ਇਨ੍ਹਾਂ ਖੇਤੀ ਬਿੱਲਾਂ ਨੂੰ ਕੇਂਦਰ ਸਰਕਾਰ ਦੇ ਮੂੰਹ 'ਤੇ ਮਾਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਜਲਦ ਹੋਣਗੀਆਂ SGPC ਦੀਆਂ ਚੋਣਾਂ, ਕੇਂਦਰ ਸਰਕਾਰ ਹੋਈ ਸਰਗਰਮ
ਇਹ ਵੀ ਪੜ੍ਹੋ : ਪੰਜਾਬ ਦੇ ਸਭ ਤੋਂ ਮੁੱਖ 'ਟੋਲ ਪਲਾਜ਼ੇ' 'ਤੇ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ, ਮੁਫ਼ਤ ਲੰਘਾਏ ਜਾ ਰਹੇ ਵਾਹਨ

 


author

Babita

Content Editor

Related News