ਧਰਨੇ ’ਚ ਕੱਚੇ ਅਧਿਆਪਕ ਦੀ ਮੌਤ, ਪਰਿਵਾਰ ਨੂੰ ਪੰਜਾਬ ਸਰਕਾਰ ਦੇਵੇਗੀ 5 ਲੱਖ ਰੁਪਏ ਅਤੇ ਸਰਕਾਰੀ ਨੌਕਰੀ
Tuesday, Dec 21, 2021 - 10:00 AM (IST)
![ਧਰਨੇ ’ਚ ਕੱਚੇ ਅਧਿਆਪਕ ਦੀ ਮੌਤ, ਪਰਿਵਾਰ ਨੂੰ ਪੰਜਾਬ ਸਰਕਾਰ ਦੇਵੇਗੀ 5 ਲੱਖ ਰੁਪਏ ਅਤੇ ਸਰਕਾਰੀ ਨੌਕਰੀ](https://static.jagbani.com/multimedia/2021_12image_10_00_053186483rps.jpg)
ਮੋਰਿੰਡਾ (ਸੱਜਣ ਸੈਣੀ) - ਕੱਚੇ ਅਧਿਆਪਕਾਂ ਦੇ ਸੀ.ਐੱਮ. ਸਿਟੀ ਮੋਰਿੰਡਾ ਵਿਖੇ ਚੱਲ ਰਹੇ ਪੱਕੇ ਧਰਨੇ ਦੌਰਾਨ ਇੱਕ ਕੱਚੇ ਅਧਿਆਪਕ ਦੀ ਮੌਤ ਤੋਂ ਬਾਅਦ ਮੋਰਿੰਡਾ ’ਚ ਲਾਸ਼ ਰੱਖ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੱਚੇ ਅਧਿਆਪਕਾਂ ਦੇ ਤਿੱਖੇ ਰੋਹ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਅਧਿਆਪਕ ਗੁਰਪ੍ਰੀਤ ਸਿੰਘ ਦੇ ਪਰਿਵਾਰ ਨੂੰ 5 ਲੱਖ ਰੁਪਏ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਬਾਅਦ ਅਧਿਆਪਕ ਯੂਨੀਅਨ ਨੇ ਪਰਿਵਾਰ ਦੀ ਸਹਿਮਤੀ ਤੋਂ ਬਾਅਦ ਮ੍ਰਿਤਕ ਗੁਰਪ੍ਰੀਤ ਦੀ ਲਾਸ਼ ਦਾ ਅੰਤਿਮ ਸੰਸਕਾਰ ਕਰਨ ਦਾ ਫ਼ੈਸਲਾ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼
ਦੱਸ ਦੇਈਏ ਕਿ ਦੋ ਦਿਨ ਪਹਿਲਾਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠੇ ਕੱਚੇ ਅਧਿਆਪਕਾਂ ਵਿਚ ਅਧਿਆਪਕ ਗੁਰਪ੍ਰੀਤ ਸਿੰਘ ਜੀ ਘਰ ਪਰਤਣ ਦੌਰਾਨ ਅਚਾਨਕ ਮੌਤ ਹੋ ਗਈ ਸੀ। ਅਧਿਆਪਕ ਯੂਨੀਅਨ ਵੱਲੋਂ ਮ੍ਰਿਤਕ ਅਧਿਆਪਕ ਦੀ ਲਾਸ਼ ਸੀ.ਐੱਮ ਸਿਟੀ ਮੋਰਿੰਡਾ ਵਿੱਚ ਸੜਕ ’ਤੇ ਰੱਖ ਕੇ ਪੀੜਤ ਪਰਿਵਾਰ ਨੂੰ ਇੱਕ ਸਰਕਾਰੀ ਨੌਕਰੀ ਤੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਸੀ। ਦੂਸਰੇ ਦਿਨ ਵਿਚ ਦਾਖ਼ਲ ਹੋਣ ’ਤੇ ਪ੍ਰਸ਼ਾਸਨ ਵੱਲੋਂ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਪੱਕੀ ਸਰਕਾਰੀ ਨੌਕਰੀ ਅਤੇ ਪੰਜ ਲੱਖ ਰੁਪਏ ਦਾ ਮੁਆਵਜ਼ਾ ਦੇਣ ਲਈ ਸਹਿਮਤੀ ਦੇ ਦਿੱਤੀ ਗਈ ।
ਪੜ੍ਹੋ ਇਹ ਵੀ ਖ਼ਬਰ - ਕਪੂਰਥਲਾ ਬੇਅਦਬੀ ਮਾਮਲਾ: ਬਿਹਾਰ ਦੀ ਜਨਾਨੀ ਨੇ ਮ੍ਰਿਤਕ ਮੁਲਜ਼ਮ ਨੂੰ ਪਹਿਲਾਂ ਦੱਸਿਆ ਭਰਾ, ਫੋਟੋ ਵੇਖ ਕੀਤਾ ਇਨਕਾਰ
ਮੁਆਵਜ਼ਾ ਮਿਲਣ ਤੋਂ ਬਾਅਦ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਬੰਦ ਕੀਤਾ ਗਿਆ ਅਤੇ ਗੁਰੂ ਗੁਰਪ੍ਰੀਤ ਸਿੰਘ ਦੀ ਲਾਸ਼ ਅੰਤਿਮ ਸੰਸਕਾਰ ਲਈ ਉਨ੍ਹਾਂ ਦੇ ਪਿੰਡ ਲਈ ਭੇਜ ਦਿੱਤੀ ਗਈ। ਇਸ ਮੌਕੇ ਕੱਚਾ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕੱਚੇ ਅਧਿਆਪਕਾਂ ਦੀਆਂ ਹੋਰ ਮੰਗਾਂ ਲਈ ਸੰਘਰਸ਼ ਉਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਲਾਸ਼ ਅੰਤਿਮ ਸੰਸਕਾਰ ਲਈ ਫ਼ਰੀਦਕੋਟ ਭੇਜ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਦੁਕਾਨ ਮਾਲਕ ਨੇ ਤੇਜ਼ਾਬ ਪਿਲਾ ਨੌਜਵਾਨ ਦਾ ਕੀਤਾ ਕਤਲ (ਤਸਵੀਰਾਂ)