ਬਠਿੰਡਾ: ਐੱਸ.ਡੀ.ਐੱਮ. ਦੇ ਭਰੋਸੇ ਤੋਂ ਬਾਅਦ ਰਵਿਦਾਸ ਭਾਈਚਾਰੇ ਨੇ ਖਤਮ ਕੀਤਾ ਧਰਨਾ
Tuesday, Aug 13, 2019 - 01:19 PM (IST)

ਬਠਿੰਡਾ (ਵਿਜੇ) - ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਰ ਢਾਹੇ ਜਾਣ ਦੀ ਸਰਕਾਰੀ ਕਾਰਵਾਈ ਦੇ ਵਿਰੋਧ 'ਚ ਬਠਿੰਡਾ ਵਿਖੇ ਦਿੱਤਾ ਜਾ ਰਿਹਾ ਧਰਨਾ ਰਵਿਦਾਸ ਭਾਈਚਾਰੇ ਦੇ ਲੋਕਾਂ ਵਲੋਂ ਖਤਮ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਧਰਨਾ ਐੱਸ.ਡੀ.ਐੱਮ. ਦੇ ਭਰੋਸੇ ਤੋਂ ਬਾਅਦ ਖਤਮ ਕੀਤਾ ਗਿਆ ਹੈ, ਜਿਸ ਦੌਰਾਨ ਭਾਈਚਾਰੇ ਦੇ ਲੋਕਾਂ ਨੇ ਉਨ੍ਹਾਂ ਨੂੰ ਇਕ ਮੰਗ ਪੱਤਰ ਵੀ ਦਿੱਤਾ।