ਧਿਆਨ ਸਿੰਘ ਮੰਡ ਵਲੋਂ ਸਰਕਾਰ ਨੂੰ 7 ਦਿਨਾਂ ਦਾ ਅਲਟੀਮੇਟਮ
Tuesday, Apr 09, 2019 - 06:36 PM (IST)

ਬਠਿੰਡਾ (ਅਮਿਤ) : ਚੋਣ ਕਮਿਸ਼ਨ ਵਲੋਂ ਕੁੰਵਰ ਵਿਜੇ ਪ੍ਰਤਾਪ ਦੇ ਕੀਤੇ ਗਏ ਤਬਾਦਲੇ ਤੋਂ ਬਾਅਦ ਸਿੱਖ ਜਥੇਬੰਦੀਆਂ ਵਿਚ ਰੋਹ ਪਾਇਆ ਜਾ ਰਿਹਾ ਹੈ। ਮੰਡ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਚੋਣ ਕਮਿਸ਼ਨ ਨਾਲ ਮਿਲ ਕੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਗਤ 'ਤੇ ਗੋਲੀ ਚਲਾਉਣ ਦੇ ਹੁਕਮ ਬਾਦਲਾਂ ਵਲੋਂ ਹੀ ਦਿੱਤੇ ਗਏ ਸਨ ਅਤੇ ਬਾਦਲਾਂ ਨੂੰ ਬਚਾਉਣ ਅਤੇ ਐੱਸ. ਆਈ. ਟੀ. ਦੀ ਜਾਂਚ ਨੂੰ ਪ੍ਰਭਾਵਤ ਕਰਨ ਦੇ ਮੰਤਵ ਨਾਲ ਹੀ ਵਿਜੇ ਪ੍ਰਤਾਪ ਦਾ ਤਬਾਦਲਾ ਕੀਤਾ ਗਿਆ ਹੈ। ਜਥੇਦਾਰ ਮੰਡ ਨੇ ਸਰਕਾਰ ਨੂੰ 7 ਦਿਨਾਂ ਦਾ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਇਕ ਹਫਤੇ ਦੇ ਅੰਦਰ-ਅੰਦਰ ਆਪਣਾ ਇਹ ਫੈਸਲਾ ਵਾਪਸ ਨਹੀਂ ਤਾਂ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਦੱਸ ਦੇਈਏ ਕਿ ਅਕਾਲੀ ਦਲ ਦੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਐੱਸ. ਆਈ. ਟੀ. ਤੋਂ ਲਾਂਭੇ ਕਰਦੇ ਹੋਏ ਤਬਾਦਲਾ ਕਰ ਦਿੱਤਾ ਸੀ। ਚੋਣ ਕਮਿਸ਼ਨ ਦੀ ਇਸ ਕਾਰਵਾਈ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਵਿਰੋਧੀਆਂ ਵਲੋਂ ਇਸ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਤ ਦੱਸਿਆ ਜਾ ਰਿਹਾ ਹੈ।