ਕੇਂਦਰ ਸਰਕਾਰ ਸਾਰੇ ਸਿੱਖ ਕੈਦੀਆਂ ਨੂੰ ਰਿਹਾਅ ਕਰੇ : ਜਥੇ. ਮੰਡ
Wednesday, Oct 02, 2019 - 03:26 PM (IST)
ਜਲੰਧਰ (ਬੁਲੰਦ) : ਕੇਂਦਰ ਸਰਕਾਰ ਨੇ 8 ਕੈਦੀ ਸਿੱਖਾਂ ਦੀ ਰਿਹਾਈ ਅਤੇ ਇਕ ਸਿੱਖ ਕੈਦੀ ਦੀ ਸਜ਼ਾ ਘੱਟ ਕਰ ਕੇ ਚੰਗਾ ਕਦਮ ਚੁੱਕਿਆ ਹੈ ਪਰ ਕੇਂਦਰ ਸਰਕਾਰ ਨੂੰ ਬਾਕੀ ਦੇ ਸਿੱਖ ਕੈਦੀਆਂ ਨੂੰ ਵੀ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਧਿਆਨ ਸਿੰਘ ਮੰਡ ਨੇ ਕੀਤਾ। ਪ੍ਰੈੱਸ ਕਾਨਫਰੰਸ ਦੌਰਾਨ ਮੰਡ ਨੇ ਕਿਹਾ ਕਿ ਉਨ੍ਹਾਂ ਸਰਕਾਰ ਨੂੰ 22 ਸਿੱਖ ਕੈਦੀਆਂ ਦੀ ਸੂਚੀ ਸੌਂਪੀ ਸੀ, ਜੋ ਬਿਨਾਂ ਕਿਸੇ ਕਾਰਨ ਜੇਲ 'ਚ ਕੈਦ ਕੀਤੇ ਗਏ ਹਨ। ਜ਼ਿਆਦਾਤਰ ਆਪਣੀ ਸਜ਼ਾ ਭੁਗਤ ਚੁੱਕੇ ਹਨ ਪਰ ਉਨ੍ਹਾਂ ਨੂੰ ਸਰਕਾਰ ਰਿਹਾਅ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਕੇਂਦਰ ਸਰਕਾਰ ਨੇ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਜੋ ਫੈਸਲਾ ਲਿਆ ਹੈ, ਉਹ ਸ਼ਲਾਘਾਯੋਗ ਹੈ ਪਰ ਸਰਕਾਰ ਨੂੰ ਜਗਤਾਰ ਸਿੰਘ ਹਵਾਰਾ ਸਣੇ ਹੋਰ ਸਿੱਖ ਕੈਦੀਆਂ ਨੂੰ ਵੀ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ 312 ਸਿੱਖਾਂ ਨੂੰ ਬਾਹਰ ਕੱਢਣ ਦੇ ਫੈਸਲੇ ਨੂੰ ਵੀ ਸ਼ਲਾਘਾਯੋਗ ਦੱਸਿਆ।
ਦੱਸਣਯੋਗ ਹੈ ਕਿ ਫਾਂਸੀ ਦੀ ਸਜ਼ਾ ਭੁਗਤ ਰਹੇ ਰਾਜੋਆਣਾ ਦੀ ਸਜ਼ਾ ਉਮਰ ਕੈਦ 'ਚ ਬਦਲ ਦਿੱਤੀ ਗਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਵਲੋਂ ਦੇਸ਼ ਭਰ ਦੀਆਂ ਵੱਖ-ਵੱਖ ਜੇਲ੍ਹਾਂ ਅੰਦਰ ਬੰਦ ਕੈਦੀਆਂ ਦੀ ਸਜ਼ਾ 'ਚ ਮਨੁੱਖੀ ਆਧਾਰ 'ਤੇ ਵਿਸ਼ੇਸ਼ ਛੋਟ ਦੇਣ ਦਾ ਫੈਸਲਾ ਲਿਆ ਗਿਆ ਹੈ।