ਢਿੱਲੋਂ ਬ੍ਰਦਰਜ਼ ਸੁਸਾਈਡ ਮਾਮਲਾ: ਪਰਿਵਾਰ ਨੇ ਮਾਨਵਜੀਤ ਨੂੰ ਜਨਮ ਦਿਨ ''ਤੇ ਕੈਂਡਲ ਮਾਰਚ ਕੱਢ ਕੇ ਦਿੱਤੀ ਸ਼ਰਧਾਂਜਲੀ
Friday, Oct 20, 2023 - 12:10 PM (IST)
ਜਲੰਧਰ (ਵਰੁਣ)–ਕਪੂਰਥਲਾ ਦੇ ਢਿੱਲੋਂ ਬ੍ਰਦਰਜ਼ ਸੁਸਾਈਡ ਕੇਸ ਵਿਚ ਇਕ ਭਰਾ ਮਾਨਵਜੀਤ ਸਿੰਘ ਢਿੱਲੋਂ ਦੇ ਜਨਮ ਦਿਨ ’ਤੇ ਪਰਿਵਾਰਕ ਮੈਂਬਰਾਂ, ਸਿਆਸੀ ਅਤੇ ਸਮਾਜਿਕ ਸੰਸਥਾਵਾਂ ਨੇ ਸ਼ਹਿਰ ਵਿਚ ਕੈਂਡਲ ਮਾਰਚ ਕੱਢਿਆ। ਕੈਂਡਲ ਮਾਰਚ ਦੌਰਾਨ ਮਾਨਵਜੀਤ ਸਿੰਘ ਢਿੱਲੋਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਲੋਕਾਂ ਨੇ ਕੇਸ ਵਿਚ ਨਾਮਜ਼ਦ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਰੱਖੀ।
ਮਾਨਵਜੀਤ ਸਿੰਘ ਢਿੱਲੋਂ ਦੇ ਪਿਤਾ ਜਤਿੰਦਰ ਸਿੰਘ ਨੇ ਕਿਹਾ ਕਿ ਇੰਨਾ ਸੰਵੇਦਨਸ਼ੀਲ ਮਾਮਲਾ ਹੋਣ ਦੇ ਬਾਅਦ ਵੀ ਪੁਲਸ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ, ਜਦਕਿ ਮੁੱਖ ਮੁਲਜ਼ਮ ਦੀ ਐਂਟੀ-ਸਿਪੇਟਰੀ ਬੇਲ ਵੀ ਰੱਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਗ੍ਰਿਫ਼ਤਾਰੀ ਨਾ ਹੋਣਾ ਕਮਿਸ਼ਨਰੇਟ ਪੁਲਸ ਦੀ ਲਾਪ੍ਰਵਾਹੀ ਹੈ। ਇਸ ਦੌਰਾਨ ਭਾਜਪਾ ਆਗੂ ਅਸ਼ੋਕ ਗਾਂਧੀ ਅਤੇ ਕਿਸ਼ਨ ਲਾਲ ਸ਼ਰਮਾ ਨੇ ਵੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।
ਇਹ ਵੀ ਪੜ੍ਹੋ: ਅਸਲਾ ਰੱਖਣ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ, ਹੁਣ ਸੌਖਾ ਨਹੀਂ ਬਣੇਗਾ ਨਵਾਂ ਆਰਮਜ਼ ਲਾਇਸੈਂਸ, ਨਵੇਂ ਹੁਕਮ ਜਾਰੀ
ਦੱਸਣਯੋਗ ਹੈ ਕਿ ਪਤੀ-ਪਤਨੀ ਦੇ ਝਗੜੇ ਸਬੰਧੀ ਲੜਕੀ ਧਿਰ ਵੱਲੋਂ ਮਾਨਵਜੀਤ ਸਿੰਘ ਢਿੱਲੋਂ ਹੋਰ ਲੜਕੀ ਦੇ ਪਰਿਵਾਰਕ ਮੈਂਬਰਾਂ ਨਾਲ 14 ਅਗਸਤ ਨੂੰ ਥਾਣਾ ਨੰਬਰ 1 ਵਿਚ ਆਏ ਸਨ, ਉਥੇ ਹੀ ਉਨ੍ਹਾਂ ਦੀ ਸਾਬਕਾ ਐੱਸ. ਐੱਚ. ਓ. ਨਵਦੀਪ ਸਿੰਘ ਨਾਲ ਬਹਿਸਬਾਜ਼ੀ ਹੋ ਗਈ ਸੀ। 16 ਅਗਸਤ ਨੂੰ ਦੁਬਾਰਾ ਥਾਣੇ ਜਾਣ ’ਤੇ ਫਿਰ ਤੋਂ ਵਿਵਾਦ ਹੋਇਆ, ਜਿਸ ਕਾਰਨ ਪੁਲਸ ਵੱਲੋਂ 7/51 ਕਰ ਕੇ ਮਾਨਵਜੀਤ ਸਿੰਘ ਢਿੱਲੋਂ ਦਾ ਮੈਡੀਕਲ ਕਰਵਾ ਕੇ ਗ੍ਰਿਫ਼ਤਾਰੀ ਵਿਖਾ ਦਿੱਤੀ ਸੀ ਅਤੇ ਫਿਰ ਅਗਲੇ ਦਿਨ ਮੈਡੀਕਲ ਕਰਵਾ ਕੇ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਸੀ। ਜਿਉਂ ਹੀ ਮਾਨਵਜੀਤ ਦੇ ਭਰਾ ਜਸ਼ਨਬੀਰ ਸਿੰਘ ਨੂੰ ਆਪਣੇ ਭਰਾ ਬਾਰੇ ਪਤਾ ਲੱਗਾ ਤਾਂ ਉਸਨੇ ਫੋਨ ’ਤੇ ਮਾਨਵਜੀਤ ਨੂੰ ਕਿਹਾ ਕਿ ਹੁਣ ਉਨ੍ਹਾਂ ਕੋਲ ਕੁਝ ਨਹੀਂ ਰਿਹਾ ਅਤੇ ਉਹ ਖੁਦਕੁਸ਼ੀ ਕਰਨ ਲੱਗਾ ਹੈ। ਮਾਨਵਜੀਤ ਆਪਣੇ ਛੋਟੇ ਭਰਾ ਨੂੰ ਗੱਲਾਂ ਵਿਚ ਲਾ ਕੇ ਦੱਸੀ ਹੋਈ ਜਗ੍ਹਾ ’ਤੇ ਪਹੁੰਚ ਗਿਆ ਪਰ ਇਸੇ ਦੌਰਾਨ ਜਸ਼ਨਬੀਰ ਸਿੰਘ ਨੇ ਦਰਿਆ ਵਿਚ ਛਾਲ ਮਾਰ ਦਿੱਤੀ ਅਤੇ ਫਿਰ ਮਾਨਵਜੀਤ ਸਿੰਘ ਨੇ ਵੀ ਛਾਲ ਮਾਰ ਦਿੱਤੀ ਸੀ। ਕਾਫੀ ਦਿਨਾਂ ਬਾਅਦ ਇਕ ਭਰਾ ਦੀ ਲਾਸ਼ ਬਰਾਮਦ ਹੋ ਗਈ ਸੀ।
ਇਹ ਵੀ ਪੜ੍ਹੋ: ਚੰਡੀਗੜ੍ਹ ਜਾ ਰਹੇ ASI ਨਾਲ ਵਾਪਰੀ ਅਣਹੋਣੀ, ਖੜ੍ਹੀ ਕੰਬਾਇਨ 'ਚ ਵੱਜਾ ਮੋਟਰਸਾਈਕਲ, ਹੋਈ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ