ਮੁੜ ਚਰਚਾ ''ਚ ਢਿੱਲੋਂ ਬ੍ਰਦਰਜ਼ ਸੁਸਾਈਡ ਕੇਸ, ਹਾਈਕੋਰਟ ਨੇ ਸਖ਼ਤ ਐਕਸ਼ਨ ਲੈਂਦਿਆਂ SIT ਨੂੰ ਦਿੱਤੇ ਇਹ ਹੁਕਮ

Saturday, Sep 14, 2024 - 07:12 PM (IST)

ਮੁੜ ਚਰਚਾ ''ਚ ਢਿੱਲੋਂ ਬ੍ਰਦਰਜ਼ ਸੁਸਾਈਡ ਕੇਸ, ਹਾਈਕੋਰਟ ਨੇ ਸਖ਼ਤ ਐਕਸ਼ਨ ਲੈਂਦਿਆਂ SIT ਨੂੰ ਦਿੱਤੇ ਇਹ ਹੁਕਮ

ਜਲੰਧਰ/ਕਪੂਰਥਲਾ- ਜਲੰਧਰ ਦੇ ਢਿੱਲੋਂ ਬ੍ਰਦਰਜ਼ ਮਾਨਵਜੀਤ ਅਤੇ ਜਸ਼ਨਬੀਰ ਦੇ ਖ਼ੁਦਕੁਸ਼ੀ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਟਿੱਪਣੀ ਕੀਤੀ ਹੈ। ਪਟੀਸ਼ਨ ਕਰਤਾ ਨੇ ਕੋਰਟ ਵਿਚ ਐੱਸ. ਆਈ. ਟੀ. ਦੀ ਜਾਂਚ 'ਤੇ ਸਵਾਲ ਚੁੱਕੇ ਸਨ। ਜਿਸ 'ਤੇ ਕੋਰਟ ਨੇ ਮਾਮਲੇ ਦੀ ਪੂਰੀ ਜਾਂਚ ਸਮੇਂ ਬੱਧ ਤਰੀਕੇ ਨਾਲ ਪੂਰੀ ਕਰ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਜਾਂਚ ਕਰ ਰਹੀ ਐੱਸ. ਆਈ. ਟੀ. ਨੂੰ 31 ਦਸੰਬਰ ਤੱਕ ਮਾਮਲੇ ਦੀ ਵਿਸਥਾਰ ਨਾਲ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ। 

ਦਰਅਸਲ ਇਹ ਮਾਮਲਾ 16 ਅਗਸਤ 2023 ਦਾ ਹੈ। ਥਾਣਾ ਡਿਵੀਜ਼ਨ ਨੰ. 1 ’ਚ ਕਿਸੇ ਪਰਿਵਾਰਕ ਝਗੜੇ ਨੂੰ ਲੈ ਕੇ ਦੋ ਧਿਰਾਂ ’ਚ ਤਕਰਾਰ ਹੋ ਗਿਆ ਸੀ। ਮਾਨਵਜੀਤ ਅਤੇ ਜਸ਼ਨਬੀਰ ਢਿੱਲੋਂ ਇਕ ਔਰਤ ਵੱਲੋਂ ਥਾਣਾ ਡਿਵੀਜ਼ਨ ਨੰ. 1 ’ਚ ਆਏ ਸਨ। ਮਾਨਵਦੀਪ ਸਿੰਘ ਉੱਪਲ ਨੇ ਦੋਸ਼ ਲਾਇਆ ਸੀ ਕਿ ਪੁਲਸ ਨੇ ਮਾਨਵਜੀਤ ਸਿੰਘ ਢਿੱਲੋਂ ਦੀ ਥਾਣੇ ’ਚ ਕੁੱਟਮਾਰ ਕੀਤੀ ਹੈ ਅਤੇ ਉਸ ਦੀ ਪੱਗ ਉਤਾਰ ਦਿੱਤੀ ਹੈ। ਇਸ ਤੋਂ ਬਾਅਦ ਪੁਲਸ ਦੀ ਕਾਰਵਾਈ ਕਾਰਨ ਮਾਨਵਜੀਤ ਦੇ ਛੋਟੇ ਭਰਾ ਜਸ਼ਨਬੀਰ ਨੇ ਗੋਇੰਦਵਾਲ ਸਾਹਿਬ ਦੀ ਬਿਆਸ ਦਰਿਆ ’ਚ ਛਾਲ ਮਾਰ ਦਿੱਤੀ ਸੀ। ਉਸ ਨੂੰ ਬਚਾਉਣ ਲਈ ਮਾਨਵਜੀਤ ਨੇ ਛਾਲ ਮਾਰ ਦਿੱਤੀ ਸੀ। ਜਸ਼ਨਬੀਰ ਦੀ ਲਾਸ਼ 17 ਦਿਨਾਂ ਬਾਅਦ ਬਰਾਮਦ ਕੀਤੀ ਗਈ ਸੀ। ਜਦਕਿ ਮਾਨਵਜੀਤ ਦਾ ਫੋਨ ਕਰੀਬ 48 ਘੰਟਿਆਂ ਬਾਅਦ ਆਨ ਹੋਇਆ ਸੀ। ਮਾਨਵਜੀਤ ਦਾ ਫ਼ੋਨ ਜਦ ਆਨ ਹੋਇਆ ਤਾਂ ਉਸ ਦੀ ਲੋਕੇਸ਼ਨ ਉਸ ਥਾਂ ਤੋਂ 5-6 ਕਿਲੋਮੀਟਰ ਦੂਰ ਸੀ, ਜਿੱਥੋਂ ਉਸ ਨੇ ਛਾਲ ਮਾਰੀ ਸੀ। 

ਇਹ ਵੀ ਪੜ੍ਹੋ-  ਕਾਰ ਦੇ ਐਕਟਿਵਾ ਵਿਚਾਲੇ ਭਿਆਨਕ ਟੱਕਰ ਹੋਣ ਮਗਰੋਂ ਉੱਡੇ ਵਾਹਨਾਂ ਦੇ ਪਰਖੱਚੇ, ਬਜ਼ੁਰਗ ਦੀ ਦਰਦਨਾਕ ਮੌਤ

ਇਸ ਪੂਰੇ ਮਾਮਲੇ ਨੂੰ ਲੈ ਕੇ ਪੁਲਸ ਪ੍ਰਸ਼ਾਸਨ 'ਚ ਹੜਕੰਪ ਮਚ ਗਿਆ ਸੀ। ਪੁਲਸ ਨੇ ਮਾਮਲੇ ਦੀ ਜਾਂਚ ਕੀਤੀ, ਜਿਸ ਤੋਂ ਬਾਅਦ ਏ. ਡੀ. ਸੀ. ਪੀ. ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਦੋਸ਼ਾਂ ਤੋਂ ਬਿਲਕੁਲ ਵੱਖਰੀ ਹੈ। ਇਸ ਮਾਮਲੇ ’ਚ ਸਾਹਮਣੇ ਆਇਆ ਸੀ ਕਿ ਜਿਸ ਸਮੇਂ ਇਹ ਸਾਰੀ ਘਟਨਾ ਵਾਪਰੀ, ਉਸ ਸਮੇਂ ਥਾਣਾ ਸਦਰ ਦੇ ਇੰਚਾਰਜ ਨਵਦੀਪ ਸਿੰਘ ਉੱਥੇ ਮੌਜੂਦ ਨਹੀਂ ਸਨ। ਥਾਣਾ ਸਦਰ ਦੇ ਇੰਚਾਰਜ ਨਵਦੀਪ ਸਿੰਘ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ  ਫਰਵਰੀ 2024 ਵਿਚ ਰੈਗੂਲਰ ਜ਼ਮਾਨਤ ਦੇ ਦਿੱਤੀ ਸੀ। ਰਿਪੋਰਟ ’ਚ ਕਿਹਾ ਗਿਆ ਸੀ ਕਿ ਮਾਨਵਜੀਤ ਸਿੰਘ ਢਿੱਲੋਂ ’ਤੇ ਉਨ੍ਹਾਂ 'ਤੇ ਤਸ਼ੱਦਦ ਕਰਨ ਅਤੇ ਉਸ ਦੀ ਪੱਗ ਉਤਾਰਨ ਦੇ ਦੋਸ਼ਾਂ ਸਬੰਧੀ ਕੋਈ ਸਬੂਤ ਸਾਹਮਣੇ ਨਹੀਂ ਆਇਆ ਹੈ। ਪੁਲਸ ਵੱਲੋਂ ਕੀਤੀ ਪੜਤਾਲ ’ਚ ਮੌਕੇ ’ਤੇ ਮੌਜੂਦ ਗਵਾਹਾਂ ਨੇ ਆਪਣੇ ਬਿਆਨਾਂ ’ਚ ਕਿਹਾ ਹੈ ਕਿ ਮਾਨਵਜੀਤ ਸਿੰਘ ਨੇ ਆਪਣੀ ਪੱਗ ਖ਼ੁਦ ਉਤਾਰੀ ਸੀ, ਜਦੋਂਕਿ ਥਾਣੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਵੀ ਅਜਿਹਾ ਕੋਈ ਰਿਕਾਰਡ ਸਾਹਮਣੇ ਨਹੀਂ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ 24 ਜੁਲਾਈ ਤੋਂ ਥਾਣੇ ਦੇ ਸੀ. ਸੀ. ਟੀ. ਵੀ. ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ। ਰਿਪੋਰਟ ’ਚ ਇਹ ਵੀ ਕਿਹਾ ਗਿਆ ਹੈ ਕਿ ਸੀ. ਸੀ. ਟੀ. ਵੀ. ਨਾਲ ਕੋਈ ਛੇੜਛਾੜ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ- ਜਲੰਧਰ ਦੀ ਖਿਡਾਰਣ ਪਲਕ ਕੋਹਲੀ ਦੇ ਮੁਰੀਦ ਹੋਏ PM ਨਰਿੰਦਰ ਮੋਦੀ, ਸੰਘਰਸ਼ ਦੀ ਕਹਾਣੀ ਜਾਣ ਕਰੋਗੇ ਸਲਾਮ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News