ਕਾਂਗਰਸ ਵਿਰੋਧੀ ਗਤੀਵਿਧੀਆਂ ਕਾਰਨ ਅਨੁਸ਼ਾਸਨੀ ਕਮੇਟੀ ਨੇ ਕੇਵਲ ਢਿੱਲੋਂ ਨੂੰ ਪਾਰਟੀ 'ਚੋਂ ਕੱਢਿਆ

Thursday, Feb 17, 2022 - 10:46 PM (IST)

ਕਾਂਗਰਸ ਵਿਰੋਧੀ ਗਤੀਵਿਧੀਆਂ ਕਾਰਨ ਅਨੁਸ਼ਾਸਨੀ ਕਮੇਟੀ ਨੇ ਕੇਵਲ ਢਿੱਲੋਂ ਨੂੰ ਪਾਰਟੀ 'ਚੋਂ ਕੱਢਿਆ

ਜਲੰਧਰ (ਬਿਊਰੋ)- ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਕੇਵਲ ਢਿੱਲੋਂ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਇਸ ਬਾਰੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਜਾਰੀ ਪੱਤਰ 'ਚ ਲਿਖਿਆ ਹੈ- ਜਿਸ 'ਚ ਅਨੁਸ਼ਾਸਨੀ ਕਮੇਟੀ ਨੇ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ।

PunjabKesari
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਬਰਨਾਲਾ 'ਚੋਂ ਟਿਕਟ ਕੱਟੇ ਜਾਣ 'ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨਾਰਾਜ ਚੱਲ ਰਹੇ ਸਨ। ਕੁਝ ਦਿਨ ਪਹਿਲਾਂ ਸੀ.ਐੱਮ. ਚੰਨੀ ਨੇ ਉਨ੍ਹਾਂ ਨਾਲ ਮੁਲਕਾਤ ਕੀਤੀ ਸੀ ਅਤੇ ਕਿਹਾ ਸੀ ਸਭ ਕੁੱਝ ਠੀਕ ਹੈ। ਇਸ ਦੌਰਾਨ ਵੇਖਣਾ ਹੈ ਕਿ ਹੁਣ ਕੇਵਲ ਸਿੰਘ ਢਿੱਲੋਂ ਕਿਹੜੀ ਪਾਰਟੀ 'ਚ ਸ਼ਾਮਲ ਹੁੰਦੇ ਹਨ।


ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
 


author

Gurdeep Singh

Content Editor

Related News