ਢੀਂਡਸਾ ਵੱਲੋਂ ਪ੍ਰਸਿੱਧ ਹਾਕੀ ਖਿਡਾਰੀ ਪਦਮਸ਼੍ਰੀ ਬਲਵੀਰ ਸਿੰਘ ਦੀ ਮੌਤ ''ਤੇ ਦੁੱਖ ਦਾ ਪ੍ਰਗਟਾਵਾ

Monday, May 25, 2020 - 11:06 PM (IST)

ਢੀਂਡਸਾ ਵੱਲੋਂ ਪ੍ਰਸਿੱਧ ਹਾਕੀ ਖਿਡਾਰੀ ਪਦਮਸ਼੍ਰੀ ਬਲਵੀਰ ਸਿੰਘ ਦੀ ਮੌਤ ''ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, (ਬੇਦੀ)— ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਦੁਨੀਆ ਦੇ ਪ੍ਰਸਿੱਧ ਹਾਕੀ ਖਿਡਾਰੀ ਪਦਮਸ਼੍ਰੀ ਬਲਵੀਰ ਸਿੰਘ ਸੀਨੀਅਰ ਦੀ ਮੌਤ 'ਤੇ ਡੁੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੇਸ਼ ਇਕ ਮਹਾਨ ਖਿਡਾਰੀ ਤੋਂ ਵਾਂਝਾ ਹੋ ਗਿਆ ਹੈ, ਜਿਸ ਨੇ ਉਲੰਪਿਕ ਅਤੇ ਏਸ਼ੀਆ ਤੋਂ ਇਲਾਵਾ ਹੋਰ ਅਨੇਕਾਂ ਉੱਚ ਕੋਟੀ ਦੇ ਐਵਾਰਡ ਜਿੱਤ ਕੇ ਦੇਸ਼ ਦਾ ਮਾਨ ਉੱਚਾ ਕੀਤਾ। ਢੀਂਡਸਾ ਨੇ ਕਿਹਾ ਕਿ ਬਲਵੀਰ ਸਿੰਘ ਸੀਨੀਅਰ ਵੱਲੋਂ ਖੇਡ ਜਗਤ ਦੇ ਇਤਿਹਾਸ 'ਚ ਦਰਜ ਕੀਤੇ ਰਿਕਾਰਡ ਨੌਜਵਾਨ ਖਿਡਾਰੀਆਂ ਨੂੰ ਹਮੇਸ਼ਾ ਹੀ ਉਤਸ਼ਾਹ ਦਿੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਇਸ ਨੇਕ ਅਤੇ ਮਾਣਮੱਤੀ ਸਖਸ਼ੀਅਤ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ੇ।


author

KamalJeet Singh

Content Editor

Related News