ਢੀਂਡਸਾ ਪਰਿਵਾਰ ਨੇ ਬਾਦਲ ਸਾਹਿਬ ਦੀ ਪਿੱਠ 'ਤੇ ਮਾਰਿਆ ਛੁਰਾ : ਸੁਖਬੀਰ ਬਾਦਲ

Saturday, Mar 14, 2020 - 12:23 PM (IST)

ਢੀਂਡਸਾ ਪਰਿਵਾਰ ਨੇ ਬਾਦਲ ਸਾਹਿਬ ਦੀ ਪਿੱਠ 'ਤੇ ਮਾਰਿਆ ਛੁਰਾ : ਸੁਖਬੀਰ ਬਾਦਲ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ):  ਢੀਂਡਸਾ ਪਰਿਵਾਰ ਨੇ ਬਾਦਲ ਸਾਹਿਬ ਦੀ ਪਿੱਠ 'ਤੇ ਛੁਰਾ ਮਾਰਿਆ ਹੈ। ਇਸ ਲਈ ਢੀਂਡਸਾ ਪਰਿਵਾਰ ਨੂੰ ਪਾਰਟੀ ਵਿਚ ਵਾਪਸ ਨਹੀਂ ਲਿਆ ਜਾਵੇਗਾ। ਇਹ ਸ਼ਬਦ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਦੇ ਘਰ ਉਨ੍ਹਾਂ ਨੂੰ ਪਾਰਟੀ 'ਚ ਫਿਰ ਤੋਂ ਸ਼ਾਮਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਜੋ ਲੋਕ ਬਾਦਲ ਸਾਹਿਬ ਦੀ ਪਿੱਠ 'ਤੇ ਛੁਰਾ ਮਾਰ ਸਕਦੇ ਹਨ, ਉਹ ਪਾਰਟੀ ਦਾ ਕਦੇ ਵੀ ਭਲਾ ਨਹੀਂ ਕਰ ਸਕਦੇ। ਜਦੋਂਕਿ ਦੂਜੇ ਲੋਕਾਂ ਲਈ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਜੋ ਲੋਕ ਪਾਰਟੀ ਨੂੰ ਛੱਡ ਕੇ ਗਏ ਹਨ, ਉਨ੍ਹਾਂ ਲੋਕਾਂ ਨਾਲ ਵੀ ਗੱਲਬਾਤ ਚੱਲ ਰਹੀ ਹੈ। ਵੱਡੀ ਗਿਣਤੀ 'ਚ ਪਾਰਟੀ ਛੱਡਣ ਵਾਲੇ ਲੋਕ ਫਿਰ ਤੋਂ ਅਕਾਲੀ ਦਲ 'ਚ ਸ਼ਾਮਲ ਹੋ ਰਹੇ ਹਨ। ਪਿੰਡਾਂ 'ਚ ਤਾਂ ਅਕਾਲੀ ਦਲ ਦੀ ਹਨੇਰੀ ਹੈ। ਕੈਪਟਨ ਸਰਕਾਰ ਤੋਂ ਹਰ ਵਰਗ ਦੁਖੀ ਹੈ ਜਦੋਂਕਿ ਬਾਦਲ ਸਰਕਾਰ ਨੇ ਹਰ ਵਰਗ ਦਾ ਧਿਆਨ ਰੱਖਿਆ।

ਇਹ ਵੀ ਪੜ੍ਹੋ: ਢੀਂਡਸਾ ਪਰਿਵਾਰ ਦੇ ਲਾਂਭੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਨੇ ਮਨਾਈਆਂ ਸਨ ਖੁਸ਼ੀਆਂ : ਭਾਈ ਲੌਂਗੋਵਾਲ

ਉਨ੍ਹਾਂ ਕਿਹਾ ਕਿ ਅੱਜ ਨਗਰ ਕੌਂਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਅਤੇ ਕੌਂਸਲਰ ਧਰਮਾ ਫੌਜੀ ਅਤੇ ਉਨ੍ਹਾਂ ਦੇ ਸਾਥੀ ਫਿਰ ਤੋਂ ਪਾਰਟੀ 'ਚ ਸ਼ਾਮਲ ਹੋਏ ਹਨ। ਉਹ ਪਿੱਛੇ ਜਿਹੇ ਢੀਂਡਸਾ ਪਰਿਵਾਰ ਨਾਲ ਚਲੇ ਗਏ ਸਨ। ਉਨ੍ਹਾਂ ਦੇ ਆਉਣ ਨਾਲ ਬਰਨਾਲਾ 'ਚ ਜੋ ਪਾਰਟੀ ਛੱਡ ਕੇ ਗਏ ਸਨ। ਉਨ੍ਹਾਂ ਲੋਕਾਂ ਦੀ ਫਿਰ ਤੋਂ ਪਾਰਟੀ 'ਚ ਵਾਪਸੀ ਹੋ ਗਈ ਹੈ। ਨਗਰ ਕੌਂਸਲ ਦੇ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਜੀ ਆਇਆਂ ਕਹਿੰਦਿਆਂ ਕਿਹਾ ਕਿ ਸਾਡੇ ਲੋਕਾਂ ਤੋਂ ਭੁੱਲਾਂ ਹੋ ਜਾਂਦੀਆਂ ਹਨ। ਸਾਡਾ ਪਰਿਵਾਰ ਸ਼ੁਰੂ ਤੋਂ ਹੀ ਅਕਾਲੀ ਦਲ ਦਾ ਸੱਚਾ ਸਿਪਾਹੀ ਰਿਹਾ ਹੈ। ਅਸੀਂ ਮੋਢੇ ਨਾਲ ਮੋਢਾ ਲਾ ਕੇ ਅਕਾਲੀ ਦਲ ਨਾਲ ਖੜ੍ਹੇ ਰਹਾਂਗੇ।

ਇਸ ਮੌਕੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਮੁੱਖ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਰਾਹੀ, ਯੂਥ ਅਕਾਲੀ ਦਲ ਦੇ ਪ੍ਰਧਾਨ ਨੀਰਜ ਗਰਗ, ਜ਼ਿਲਾ ਪਲੈਨਿੰਗ ਬੋਰਡ ਦੇ ਸਾਬਕਾ ਚੇਅਰਮੈਨ ਰੁਪਿੰਦਰ ਸੰਧੂ, ਸਰਕਲ ਪ੍ਰਧਾਨ ਰਾਜ ਧੌਲਾ, ਬੇਅੰਤ ਸਿੰਘ ਬਾਠ, ਕੌਂਸਲਰ ਯਾਦਵਿੰਦਰ ਸਿੰਘ ਬਿੱਟੂ, ਬੀਰਇੰਦਰ ਸਿੰਘ ਬੀਰੀ ਜ਼ੈਲਦਾਰ, ਜ਼ਿਲਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਤੇਜ ਸਿੰਘ ਬਿੱਟੂ ਆਦਿ ਤੋਂ ਇਲਾਵਾ ਭਾਰੀ ਗਿਣਤੀ 'ਚ ਅਕਾਲੀ ਦਲ ਦੇ ਮੈਂਬਰ ਹਾਜ਼ਰ ਸਨ।


author

Shyna

Content Editor

Related News