ਸੁਖਬੀਰ ਬਾਦਲ ’ਤੇ ਵਰ੍ਹੇ ਢੀਂਡਸਾ ਪਿਓ-ਪੁੱਤ, ਆਖੀਆਂ ਵੱਡੀਆਂ ਗੱਲਾਂ

Saturday, Sep 16, 2023 - 06:33 PM (IST)

ਭਵਾਨੀਗੜ੍ਹ (ਵਿਕਾਸ ਮਿੱਤਲ) : ਪਾਰਟੀ ਤੋਂ ਨਾਰਾਜ਼ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਸੰਗਰੂਰ ਤੋਂ ਵਿਧਾਇਕ ਰਹੇ ਬਾਬੂ ਪ੍ਰਕਾਸ਼ ਚੰਦ ਗਰਗ ਅੱਜ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਕੇ ਇੱਥੇ ਸੁਖਦੇਵ ਸਿੰਘ ਢੀਂਡਸਾ ਸਾਬਕਾ ਮੈਂਬਰ ਰਾਜ ਸਭਾ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਚ ਸ਼ਾਮਲ ਹੋ ਗਏ। ਪਾਰਟੀ ’ਚ ਸ਼ਾਮਲ ਹੋਣ ’ਤੇ ਸੁਖਦੇਵ ਸਿੰਘ ਢੀਂਡਸਾ ਤੇ ਸ਼੍ਰੋਅਦ (ਸੰਯੁਕਤ) ਦੇ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਬਾਬੂ ਗਰਗ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਢੀਂਡਸਾ ਨੇ ਬੋਲਦਿਆਂ ਆਖਿਆ ਕਿ ਪੰਥਕ ਕਹਾਉਣ ਵਾਲਾ ਅਕਾਲੀ ਦਲ ਅੱਜ ਆਪਣੇ ਪੰਥਕ ਏਜੰਡੇ ਤੋਂ ਪੂਰੀ ਤਰ੍ਹਾਂ ਨਾਲ ਤਿੜਕ ਚੁੱਕਿਆ ਹੈ। ਸੁਖਬੀਰ ਬਾਦਲ ਦੀ ਤਾਨਾਸ਼ਾਹ ਨੀਤੀ ਕਾਰਨ ਅਕਾਲੀ ਦਲ ਦਾ ਹਰੇਕ ਵਰਕਰ ਨਿਰਾਸ਼ਾ ਦੇ ਆਲਮ ਵਿੱਚ ਹੈ। 

ਇਹ ਵੀ ਪੜ੍ਹੋ : ਪਟਿਆਲਾ ’ਚ ਬੇਨਕਾਬ ਹੋਇਆ ਹਾਈ ਪ੍ਰੋਫਾਈਲ ਚਕਲਾ, ਮਾਡਰਨ ਕੁੜੀਆਂ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ

ਪਰਮਿੰਦਰ ਨੇ ਕਿਹਾ ਨੇ ਸੁਖਬੀਰ ਸਿੰਘ ਬਾਦਲ ਨੂੰ ਸਿਰਫ 'ਯੈੱਸ ਮੈਨ' ਚਾਹੀਦੇ ਹਨ ਜੋ ਉਨ੍ਹਾਂ ਦੀ ਹਰੇਕ ਚੰਗੀ ਮਾੜੀ ਗੱਲ ’ਤੇ ਫੁੱਲ ਚੜ੍ਹਾਉਣ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸਿਧਾਂਤਾਂ ਦੀ ਲੜਾਈ ਲੜਦਿਆਂ ਅਕਾਲੀ ਦਲ ਤੋਂ ਵੱਖਰੇ ਹੋਏ ਹਨ ਅਤੇ ਉਹ ਮੰਨਦੇ ਹਨ ਕਿ ਅੱਜ ਤੱਕ ਉਨ੍ਹਾਂ ਨੂੰ ਕੁੱਝ ਵੀ ਮਿਲਿਆ ਉਹ ਬਾਦਲਾਂ ਦੀ ਨਹੀਂ ਬਲਕਿ ਅਕਾਲੀ ਦਲ ਦੀ ਬਦੌਲਤ ਹੀ ਹੈ। ਇਨ੍ਹਾਂ ਤੋਂ ਇਲਾਵਾ ਮੰਚ ਤੋਂ ਬੋਲਦਿਆਂ ਬਾਬੂ ਗਰਗ ਨੇ ਵੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਵਰਦਿਆਂ ਆਖਿਆ ਕਿ ਉਹ ਅਕਾਲੀ ਦਲ ਦੀ ਪਿਛਲੇ 45 ਸਾਲਾਂ ਤੋਂ ਪਾਰਟੀ ਵੱਲੋਂ ਸਮੇਂ ਸਮੇਂ ਸਿਰ ਦਿੱਤੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਈਮਾਨਦਾਰੀ ਨਾਲ ਨਿਭਾਉਂਦੇ ਆਏ ਹਨ। ਉਨ੍ਹਾਂ ਨੂੰ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਸਰਪ੍ਰਸਤੀ ਹੇਠ ਕੰਮ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਤੇ ਉਨ੍ਹਾਂ ਜ਼ੋਖਿਮ ਭਰੇ ਹਾਲਤ ਵਿਚ ਨਿਭਾਉਣ ਵਿਚ ਕੋਈ ਕਸਰ ਨਹੀ ਛੱਡੀ ਪਰੰਤੂ ਹੁਣ ਪਿਛਲੇ ਕੁੱਝ ਸਮੇਂ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਲੇ-ਦੁਆਲੇ ਚਾਪਲੂਸ ਲੋਕਾਂ ਤੇ ਜੀ ਹਜੂਰੀਆਂ ਕਰਨ ਵਾਲਿਆਂ ਦਾ ਘੇਰਾ ਇਨ੍ਹਾ ਵੱਧ ਗਿਆ ਕਿ ਪਾਰਟੀ ਅੰਦਰ ਲੋਕਤੰਤਰਿਕ ਤੇ ਸੰਵਾਦ ਵਰਗੀਆ ਪਰੰਪਰਾਵਾ ਨੂੰ ਤਿਲਾਂਜਲੀ ਦੇ ਕੇ ਤਾਨਾਸ਼ਾਹੀ ਢੰਗ ਨਾਲ ਫਰਮਾਨ ਜਾਰੀ ਹੋਣ ਲੱਗ ਪਏ ਜਿਸ ਕਾਰਨ ਪਾਰਟੀ ਦਾ ਗ੍ਰਾਫ ਬਹੁਤ ਹੇਠਲੇ ਪੱਧਰ ’ਤੇ ਚਲਾ ਗਿਆ। 

ਇਹ ਵੀ ਪੜ੍ਹੋ : ਪੰਜਾਬ ’ਚ ਫਿਰ ਵੱਡੀ ਵਾਰਦਾਤ, ਸੜਕ ਵਿਚਕਾਰ ਬੇਰਹਿਮੀ ਨਾਲ ਕਤਲ ਕੀਤਾ ਮੁੰਡਾ, ਵੱਢ ਸੁੱਟੇ ਹੱਥ ਪੈਰ

ਬਾਬੂ ਗਰਗ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੋਈਆਂ ਗਲਤੀਆਂ ਸਬੰਧੀ ਸੁਖਬੀਰ ਬਾਦਲ ਵੱਲੋਂ ਮਹਿਸੂਸ ਕਰਨ ਦੀ ਕੋਈ ਲੋੜ ਨਹੀਂ ਸਮਝੀ ਗਈ ਬਲਕਿ ਪਾਰਟੀ ਦੀ ਲੀਡਰਸ਼ਿਪ ਦੀ ਆਮ ਰਾਏ ਬਣਾਉਣ ਦੀ ਬਜਾਏ ਕੋਰ ਕਮੇਟੀ, ਜ਼ਿਲਾ ਪ੍ਰਧਾਨ, ਹਲਕਾ ਇੰਚਾਰਜ ਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਤੱਕ ਦੀਆਂ ਗੈਰਸੰਗਤ ਨਿਯੁਕਤੀਆਂ ਪਾਰਟੀ ਨੂੰ ਧਰਾਤਲ ਤੱਕ ਲੈ ਗਈਆਂ ਜਿਸ ਕਾਰਨ ਪਾਰਟੀ ਦੀ ਰੀੜ੍ਹ ਦੀ ਹੱਡੀ ਆਗੂ ਤੇ ਵਰਕਰ ਬੇਹੱਦ ਨਿਰਾਸ਼ ਹੋ ਗਏ। ਇਸ ਮੌਕੇ ਰਣਧੀਰ ਸਿੰਘ ਰੱਖੜਾ, ਸਰਬਜੀਤ ਸਿੰਘ ਡੂੰਮਵਾਲੀ, ਸੁਖਵੰਤ ਸਿੰਘ ਸਰਾਓ, ਤੇਜਿੰਦਰ ਪਾਲ ਸਿੰਘ, ਅਮਨਵੀਰ ਚੈਰੀ, ਬੀਬੀ ਚਰਨਜੀਤ ਕੌਰ, ਗਿਆਨ ਸਿੰਘ ਚੰਗਾਲ, ਜਗਦੀਪ ਨਕਈ, ਸੁਖਵਿੰਦਰ ਔਲਖ, ਕੁਲਵੰਤ ਜੌਲੀਆਂ, ਰਵਜਿੰਦਰ ਕਾਕੜਾ, ਬੂਟਾ ਸਿੰਘ ਬਾਲਦ ਕਲਾਂ, ਸਤਨਾਮ ਬਬਲੂ, ਹਨੀ ਮਾਨ, ਗੁਰਵਿੰਦਰ ਸੱਗੂ ਕੌੰਸਲਰ, ਵਿਜੇ ਨਾਇਕ, ਨਰਿੰਦਰ ਨਿੰਦੀ, ਪ੍ਰੇਮ ਚੰਦ ਗਰਗ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ : ਭਦੌੜ ’ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਦਿਨ ਦਿਹਾੜੇ ਔਰਤ ਦਾ ਬੇਰਹਿਮੀ ਨਾਲ ਕਤਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Gurminder Singh

Content Editor

Related News