ਕੈਪਟਨ ਮਨਘੜਤ ਕਹਾਣੀਆਂ ਬਣਾ ਕੇ ਲੋਕਾਂ ਦਾ ਕਰ ਰਹੇ ਸਮਾਂ ਬਰਬਾਦ : ਢੀਂਡਸਾ

Thursday, Oct 28, 2021 - 11:57 PM (IST)

ਕੈਪਟਨ ਮਨਘੜਤ ਕਹਾਣੀਆਂ ਬਣਾ ਕੇ ਲੋਕਾਂ ਦਾ ਕਰ ਰਹੇ ਸਮਾਂ ਬਰਬਾਦ : ਢੀਂਡਸਾ

ਚੰਡੀਗੜ੍ਹ(ਹਿਤੇਸ਼)– ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਦੇ ਬਾਅਦ ਤੋਂ ਕਾਂਗਰਸ ਨਾਲ ਬਗਾਵਤ ਕਰ ਕੇ ਨਵੀਂ ਪਾਰਟੀ ਬਣਾਉਣ ਦੀ ਕੋਸ਼ਿਸ਼ ਵਿਚ ਲੱਗੇ ਹੋਏ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ ਕਿਉਂਕਿ ਕੈਪਟਨ ਦੁਆਰਾ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੇ ਇਲਾਵਾ ਜਿਨ੍ਹਾਂ ਪਾਰਟੀਆਂ ਨਾਲ ਗੱਠਜੋੜ ਦੀ ਗੱਲ ਕਹੀ ਜਾ ਰਹੀ ਹੈ, ਉਨ੍ਹਾਂ ਵਿਚੋੋਂ ਸੁਖਦੇਵ ਢੀਂਡਸਾ ਨੇ ਠੇਂਗਾ ਦਿਖਾ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

ਉਨ੍ਹਾਂ ਕਿਹਾ ਕਿ ਕੈਪਟਨ ਵੱਲੋਂ ਆਪਣੀ ਸਰਕਾਰ ਦੌਰਾਨ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ ਅਤੇ ਹੁਣ ਮਨਘੜਤ ਕਹਾਣੀਆਂ ਬਣਾ ਕੇ ਲੋਕਾਂ ਦਾ ਸਮਾਂ ਖਰਾਬ ਕਰ ਰਹੇ ਹਨ। ਢੀਂਡਸਾ ਨੇ ਸਾਫ ਕਰ ਦਿੱਤਾ ਕਿ ਗੱਠਜੋੜ ਨੂੰ ਲੈ ਕੇ ਨਾ ਤਾਂ ਉਨ੍ਹਾਂ ਦੀ ਕੈਪਟਨ ਨਾਲ ਕੋਈ ਗੱਲ ਹੋਈ ਅਤੇ ਨਾ ਹੀ ਉਨ੍ਹਾਂ ਨਾਲ ਇਸ ਸਬੰਧੀ ਕੋਈ ਚਰਚਾ ਕਰਨਾ ਚਾਹੁੰਦੇ ਹਨ।

ਪੜ੍ਹੋ ਇਹ ਵੀ ਖ਼ਬਰ - ਕੇਜਰੀਵਾਲ ਦਾ ਵੱਡਾ ਦਾਅਵਾ, ‘1 ਅਪ੍ਰੈਲ ਤੋਂ ਬਾਅਦ ਕਿਸੇ ਵੀ ਕਿਸਾਨ ਨੂੰ ਨਹੀਂ ਕਰਨ ਦੇਆਂਗੇ ਖ਼ੁਦਕੁਸ਼ੀ’

ਇਸ ਤੋਂ ਪਹਿਲਾਂ ਕੈਪਟਨ ਦੇ ਦਾਅਵੇ ਨੂੰ ਲੈ ਕੇ ਢੀਂਡਸਾ ਗਰੁੱਪ ਦੇ ਇਕ ਹੋਰ ਵੱਡੇ ਨੇਤਾ ਰਣਜੀਤ ਸਿੰਘ ਬ੍ਰਹਮਪੁਰਾ ਨੇ ਐਲਾਨ ਕਰ ਦਿੱਤਾ ਹੈ ਕਿ ਜਿਸ ਪਾਰਟੀ ਦਾ ਭਾਜਪਾ ਨਾਲ ਗੱਠਜੋੜ ਹੋਵੇਗਾ, ਉਸ ਨਾਲ ਮਿਲ ਕੇ ਚੋਣ ਲੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

 


author

Bharat Thapa

Content Editor

Related News