ਟਿਕਟ ਕੱਟੇ ਜਾਣ ਤੋਂ ਬਾਅਦ ਭਾਜਪਾ ''ਚ ਜਾਣ ਦੀਆਂ ਚਰਚਾਵਾਂ ''ਤੇ ਢੀਂਡਸਾ ਦਾ ਵੱਡਾ ਬਿਆਨ

Monday, Apr 15, 2024 - 06:20 PM (IST)

ਟਿਕਟ ਕੱਟੇ ਜਾਣ ਤੋਂ ਬਾਅਦ ਭਾਜਪਾ ''ਚ ਜਾਣ ਦੀਆਂ ਚਰਚਾਵਾਂ ''ਤੇ ਢੀਂਡਸਾ ਦਾ ਵੱਡਾ ਬਿਆਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਨਾ ਦਿੱਤੇ ਜਾਣ ਤੋਂ ਬਾਅਦ ਨਾਰਾਜ਼ ਚੱਲ ਰਹੇ ਢੀਂਡਸਾ ਪਰਿਵਾਰ ਨੇ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਦੀ ਚਰਚਾਵਾਂ 'ਤੇ ਰੋਕ ਲਗਾ ਦਿੱਤੀ ਹੈ। ਸੁਖਦੇਵ ਸਿੰਘ ਢੀਂਡਸਾ ਨੇ ਆਖਿਆ ਹੈ ਕਿ ਉਹ ਨਾ ਤਾਂ ਕਿਸੇ ਹੋਰ ਪਾਰਟੀ ਵਿਚ ਜਾ ਰਹੇ ਹਨ ਅਤੇ ਨਾ ਹੀ ਟਿਕਟ ਲੈ ਰਹੇ ਹਨ। ਉਹ ਅਕਾਲੀ ਸਨ ਅਤੇ ਅਕਾਲੀ ਹੀ ਰਹਿਣਗੇ। ਹਾਲਾਂਕਿ ਦੱਸਿਆ ਜਾ ਰਿਹਾ ਕਿ ਢੀਂਡਸਾ ਪਰਿਵਾਰ ਟਿਕਟ ਨਾ ਮਿਲਣ ਕਾਰਨ ਪਾਰਟੀ ਪ੍ਰਧਾਨ ਤੋਂ ਨਿਰਾਸ਼ ਹੈ। ਇਹ ਵੀ ਚਰਚਾ ਚੱਲ ਰਹੀ ਸੀ ਕਿ ਢੀਂਡਸਾ ਪਰਿਵਾਰ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਹੋ ਸਕਦਾ ਹੈ, ਅਤੇ ਭਾਜਪਾ ਵੱਲੋਂ ਪਰਮਿੰਦਰ ਢੀਂਡਸਾ ਨੂੰ ਸੰਗਰੂਰ ਤੋਂ ਚੋਣ ਲੜਨ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਹੁਣ ਸੁਖਦੇਵ ਸਿੰਘ ਢੀਂਡਸਾ ਨੇ ਇਨ੍ਹਾਂ ਸਾਰੀਆਂ ਅਟਕਲਾਂ 'ਕੇ ਵਿਰਾਮ ਲਗਾ ਦਿੱਤਾ ਹੈ। 

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਲਈ ਖ਼ਤਰੇ ਦੀ ਘੰਟੀ

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਹਲਕੇ ਤੋਂ ਪਰਮਿੰਦਰ ਸਿੰਘ ਢੀਂਡਸਾ ਦੀ ਟਿਕਟ ਕੱਟੇ ਜਾਣ ਤੋਂ ਢੀਂਡਸਾ ਦੇ ਨੇੜਲਿਆਂ ’ਚ ਮਾਯੂਸੀ ਛਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਟਿਕਟ ਦੇ ਕੇ ਸਿਆਸੀ ਦਾਅ ਖੇਡ ਦਿੱਤਾ ਹੈ। ਦੂਜੇ ਪਾਸੇ ਟਿਕਟ ਕੱਟੇ ਜਾਣ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਨੇ ਇਹ ਵੀ ਕਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਖ਼ਾਤਰ ਸੌਦਾ ਕੀਤਾ ਗਿਆ ਹੈ ਜਿਸ ਕਰ ਕੇ ਪਰਮਿੰਦਰ ਢੀਂਡਸਾ ਦੀ ਟਿਕਟ ਕੱਟੀ ਗਈ ਹੈ। ਸੂਤਰ ਦੱਸਦੇ ਹਨ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਿਕਟ ਦੇ ਐਲਾਨ ਤੋਂ ਪਹਿਲਾਂ ਅਤੇ ਮਗਰੋਂ ਵੀ ਢੀਂਡਸਾ ਪਰਿਵਾਰ ਨਾਲ ਕੋਈ ਸੰਪਰਕ ਨਹੀਂ ਕੀਤਾ।

ਇਹ ਵੀ ਪੜ੍ਹੋ : ਪਿਤਾ ਦੇ ਆਖਰੀ ਬੋਲ 'ਮੈਂ ਹੁਣ ਪਿੰਡ 'ਚ ਸਿਰ ਚੁੱਕ ਕੇ ਤੁਰਨ ਦੇ ਯੋਗ ਨਹੀਂ ਰਿਹਾ, ਲੋਕਾਂ ਦੇ ਤਾਅਨੇ ਨਹੀਂ ਸੁਣ ਸਕਦਾ'

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News