ਧਰੁਵ ਰਾਠੀ ਨੇ ਇਤਰਾਜ਼ਯੋਗ ਵੀਡੀਓ ਕੀਤੀ ਡਿਲੀਟ
Monday, May 19, 2025 - 07:26 PM (IST)

ਨੈਸ਼ਨਲ ਡੈਸਕ- ਅੱਜ ਮਸ਼ਹੂਰ ਯੂਟਿਊਬਰ ਧਰੁਵ ਰਾਠੀ ਨੇ ਆਪਣੇ ਯੂਟਿਊਬ ਚੈਨਲ 'ਤੇ ਇਕ 'ਰਾਈਜ਼ ਆਫ਼ ਸਿੱਖਜ਼' ਨਾਂ ਤੋਂ ਇਕ ਵੀਡੀਓ ਪੋਸਟ ਕੀਤੀ ਸੀ, ਜਿਸ 'ਚ ਉਸ ਨੇ ਸਿੱਖ ਗੁਰੂਆਂ ਦੀਆਂ ਏ.ਆਈ. ਜਨਰੇਟਿਡ ਤਸਵੀਰਾਂ ਦੀ ਵਰਤੋਂ ਕੀਤੀ ਸੀ, ਜਿਸ ਕਾਰਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੁਖਬੀਰ ਸਿੰਘ ਬਾਦਲ ਸਣੇ ਹੋਰ ਸਿੱਖ ਆਗੂਆਂ ਨੇ ਇਤਰਾਜ਼ ਜਤਾਇਆ ਸੀ।
ਹਰ ਪਾਸੇ ਹੋਏ ਇਸ ਵਿਰੋਧ ਮਗਰੋਂ ਆਖ਼ਿਰਕਾਰ ਧਰੁਵ ਨੇ ਆਪਣੇ ਚੈਨਲ ਤੋਂ ਇਹ ਵੀਡੀਓ ਡਿਲੀਟ ਕਰ ਦਿੱਤੀ ਹੈ। ਇਸ ਵੀਡੀਓ ਕਾਰਨ ਉਸ ਨੂੰ ਸਿੱਖ ਜਥੇਬੰਦੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।
ਜ਼ਿਕਰਯੋਗ ਹੈ ਕਿ ਧਰੁਵ ਰਾਠੀ ਨੇ ਬਾਬਾ ਬੰਦਾ ਸਿੰਘ ਬਹਾਦਰ ਬਾਰੇ ਇਕ ਵੀਡੀਓ ਬਣਾ ਕੇ ਆਪਣੇ ਚੈਨਲ 'ਤੇ ਅਪਲੋਡ ਕੀਤੀ ਸੀ, ਜਿਸ 'ਚ ਉਸ ਨੇ ਗੁਰੂ ਸਾਹਿਬਾਨ ਦੀਆਂ ਏ.ਆਈ. ਤਸਵੀਰਾਂ ਦੀ ਵਰਤੋਂ ਕੀਤੀ ਸੀ ਤੇ ਕਈ ਗੱਲਾਂ ਨੂੰ ਤੋੜ-ਮਰੋੜ ਕੇ ਆਪਣੀ ਵੀਡੀਓ 'ਚ ਪੇਸ਼ ਕੀਤਾ ਸੀ, ਜਿਸ ਕਾਰਨ ਉਸ ਦੀ ਇਸ ਵੀਡੀਓ ਦੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਣੇ ਸਿੱਖ ਜਥੇਬੰਦੀਆਂ ਦਾ ਵਿਰੋਧ ਝੱਲਣਾ ਪਿਆ ਸੀ।