ਕੈਪਟਨ ਸਰਕਾਰ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ : ਢੀਂਡਸਾ

Wednesday, Feb 13, 2019 - 04:35 PM (IST)

ਕੈਪਟਨ ਸਰਕਾਰ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ : ਢੀਂਡਸਾ

ਧੂਰੀ(ਜੈਨ)— ਸਾਬਕਾ ਵਿੱਤ ਮੰਤਰੀ ਪੰਜਾਬ ਅਤੇ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਧੂਰੀ ਦੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਜਤਿੰਦਰ ਸਿੰਘ ਸੋਨੀ ਮੰਡੇਰ ਦੇ ਦਫਤਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਹੁਣ ਤਕ ਦੀ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ ਹੈ।

ਢੀਂਡਸਾ ਨੇ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਦਿਖਾਏ ਜਾ ਰਹੇ ਹੇਜ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਜਿਹੜੀ ਕਾਂਗਰਸ ਨੇ ਕੇਂਦਰ 'ਚ ਆਪਣੇ 50/55 ਸਾਲਾਂ ਦੇ ਰਾਜ ਦੌਰਾਨ ਕਿਸਾਨੀ ਨੂੰ ਕੁਚਲਣ ਅਤੇ ਦਬਾਉਣ ਵਰਗੀਆਂ ਨੀਤੀਆਂ ਘੜੀਆਂ ਹਨ, ਅੱਜ ਉਸੇ ਕਾਂਗਰਸ ਵੱਲੋਂ ਆਪਣੇ-ਆਪ ਨੂੰ ਕਿਸਾਨ ਹਿਤੈਸ਼ੀ ਕਹਿਣਾ ਹਾਸੋਹੀਣੀ ਮਹਿਸੂਸ ਹੁੰਦਾ ਹੈ। ਕਾਂਗਰਸ ਨੇ ਹਮੇਸ਼ਾ 'ਪਾੜੋ ਤੇ ਰਾਜ ਕਰੋ' ਦੀ ਨੀਤੀ ਅਪਣਾਉਂਦੇ ਹੋਏ ਪੰਜਾਬ ਦੇ ਮਸਲਿਆਂ 'ਤੇ ਸਿਆਸਤ ਕਰ ਕੇ ਪੰਜਾਬ 'ਚ ਅਮਨ ਅਤੇ ਕਾਨੂੰਨ ਦੀ ਸਥਿਤੀ ਭੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਨਿਕੰਮੀ ਸਰਕਾਰ ਉਨ੍ਹਾਂ ਨੇ ਪਹਿਲੀ ਵਾਰ ਦੇਖੀ ਹੈ, ਜਿਹੜੀ ਹੱਕ ਮੰਗਦੇ ਅਧਿਆਪਕਾਂ ਨੂੰ ਲਾਠੀਆਂ ਤੇ ਪਾਣੀ ਦੀਆਂ ਬੌਛਾਰਾਂ ਨਾਲ ਦਬਾਉਣ ਦੀ ਕੋਸ਼ਿਸ਼ ਕਰਦੀ ਹੋਵੇ।
ਉਨ੍ਹਾਂ ਇਸ ਮੌਕੇ ਨਵੇਂ ਨਿਯੁਕਤ ਕੀਤੇ ਗਏ ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ (ਸ਼ਹਿਰੀ) ਗੁਰਵਿੰਦਰ ਸਿੰਘ ਗਿੱਲ ਅਤੇ ਹਰਪਾਲ ਸਿੰਘ ਖੜਿਆਲ ਜ਼ਿਲਾ ਪ੍ਰਧਾਨ (ਦਿਹਾਤੀ) ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਤ ਵੀ ਕੀਤਾ। ਇਸ ਤੋਂ ਉਪਰੰਤ ਉਨ੍ਹਾਂ ਬਾਬਾ ਬੰਸੀ ਵਾਲੇ ਦੀ ਸਰਪ੍ਰਸਤੀ ਹੇਠ ਨਵੀਂ ਮੰਡੀ ਵਿਖੇ ਚੱਲ ਰਹੇ 10 ਦਿਨਾਂ ਸ਼੍ਰੀ ਵਿਸ਼ਨੂੰ ਮਹਾਯੱਗ 'ਚ ਵੀ ਸ਼ਿਰਕਤ ਵੀ ਕੀਤੀ। ਇਸ ਸਮੇਂ ਹੋਰਨਾਂ ਤੋਂ ਇਲਾਵਾ ਐੱਸ. ਜੀ. ਪੀ. ਸੀ. ਮੈਂਬਰ ਭੁਪਿੰਦਰ ਸਿੰਘ ਭਲਵਾਨ, ਓ. ਐੱਸ. ਡੀ. ਅਮਨਵੀਰ ਸਿੰਘ ਚੈਰੀ, ਰਣਧੀਰ ਸਿੰਘ ਧੀਰਾ ਅਤੇ ਗੁਰਕੰਵਲ ਸਿੰਘ ਕੋਹਲੀ ਆਦਿ ਵੀ ਮੌਜੂਦ ਸਨ।


author

cherry

Content Editor

Related News