ਰੇਲਵੇ ਵਿਭਾਗ ਦਾ ਸਾਮਾਨ ਸੜ੍ਹ ਕੇ ਸੁਆਹ (ਵੀਡੀਓ)
Sunday, Mar 10, 2019 - 10:08 AM (IST)
ਧੂਰੀ(ਦਵਿੰਦਰ)— ਸ਼ਨੀਵਾਰ ਨੂੰ ਧੂਰੀ ਵਿਖੇ ਮਾਲ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਗੋਦਾਮ 'ਚ ਰੇਲਵੇ ਵਿਭਾਗ ਦੀਆਂ ਪਾਈਪਾਂ ਪਾਈਆਂ ਹੋਈਆਂ ਸਨ, ਜਿਨਾਂ ਨੂੰ ਅੱਗ ਨੇ ਆਪਣੀ ਲਪੇਟ 'ਚ ਲੈ ਲਿਆ। ਅੱਗ ਇੰਨੀ ਭਿਆਨਕ ਸੀ ਕਿ ਉਸ ਨੂੰ ਬੁਝਾਉਣ ਲਈ ਕਾਫੀ ਮੁਸ਼ੱਕਤ ਕਰਨੀ ਪਈ।
ਅੱਗ ਕਿਵੇਂ ਲੱਗੀ ਹੈ ਇਸ ਦੀ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ ਪਰ ਇਸ ਹਾਦਸੇ 'ਚ ਰੇਲਵੇ ਵਿਭਾਗ ਦਾ ਲੱਖਾਂ ਦਾ ਨੁਕਸਾਨ ਹੋਇਆ ਹੈ। ਮੌਕੇ 'ਤੇ ਪੁਲਸ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਹੁੰਚ ਕੇ ਸਥਿਤੀ 'ਤੇ ਕਾਬੂ ਪਾਇਆ। ਪੁਲਸ ਜਾਂਚ ਕਰ ਰਹੀ ਹੈ ਕਿ ਅੱਗ ਅਣਗਹਿਲੀ ਕਾਰਨ ਲੱਗੀ ਜਾਂ ਕਿਸੇ ਨੇ ਸ਼ਰਾਰਤ ਕੀਤੀ ਹੈ।