ਧੂਰੀ : 23 ਸਾਲਾ ਨੌਜਵਾਨ ਨੇ ਵਿਧਵਾ ਔਰਤ ਨਾਲ ਕੀਤਾ ਜਬਰ-ਜ਼ਨਾਹ (ਵੀਡੀਓ)

Tuesday, Jan 21, 2020 - 10:16 AM (IST)

ਧੂਰੀ (ਜੈਨ, ਰਾਜੇਸ਼) : ਪੰਜਾਬ ਵਿਚ ਜਬਰ-ਜ਼ਨਾਹ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਧੂਰੀ ਤੋਂ ਸਾਹਮਣੇ ਆਇਆ ਹੈ, ਜਿੱਥੇ ਵਿਧਵਾ ਔਰਤ ਨਾਲ ਪਿੰਡ ਦੇ ਇਕ 23 ਸਾਲਾ ਨੌਜਵਾਨ ਵੱਲੋਂ ਨਸ਼ੇ ਵਾਲੀ ਵਸਤੂ ਪਿਲਾ ਕੇ ਜਬਰ-ਜ਼ਨਾਹ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਉਕਤ ਵਿਧਵਾ ਔਰਤ ਪਿਛਲੇ ਕੁਝ ਸਮੇਂ ਤੋਂ ਉਕਤ ਨੌਜਵਾਨ ਦੇ ਸੰਪਰਕ ਵਿਚ ਸੀ। ਇਸ ਮਾਮਲੇ 'ਚ ਦੋਸ਼ੀ ਦੱਸਿਆ ਜਾ ਰਿਹਾ ਉਕਤ ਨੌਜਵਾਨ ਮਨਪ੍ਰੀਤ ਸਿੰਘ ਲੰਘੇ ਦਿਨ ਉਸ ਨੂੰ ਆਪਣੀ ਮਾਂ ਨਾਲ ਮਿਲਾਉਣ ਦੇ ਬਹਾਨੇ ਆਪਣੇ ਘਰ ਲੈ ਜਾਣ ਦੀ ਬਜਾਏ ਕਿਸੇ ਹੋਰ ਥਾਂ 'ਤੇ ਲੈ ਗਿਆ, ਜਿੱਥੇ ਉਸ ਨੇ ਉਕਤ ਵਿਧਵਾ ਔਰਤ ਨੂੰ ਕੋਈ ਨਸ਼ੇ ਵਾਲੀ ਵਸਤੂ ਪਿਆ ਕੇ ਜਬਰ-ਜ਼ਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਥਾਣਾ ਸਦਰ ਧੂਰੀ ਦੇ ਮੁਖੀ ਡਾ. ਜਗਬੀਰ ਸਿੰਘ ਢੱਟ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਕਤ ਮਹਿਲਾ ਦਾ ਮੈਡੀਕਲ ਕਰਵਾਉਣ ਉਪਰੰਤ ਦੋਸ਼ੀ ਮਨਪ੍ਰੀਤ ਸਿੰਘ (23) ਨੂੰ ਗ੍ਰਿਫਤਾਰ ਕਰ ਕੇ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।


cherry

Content Editor

Related News