ਮੁੱਖ ਮੰਤਰੀ ਦੇ ਸ਼ਹਿਰ ਧੂਰੀ 'ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, 3 ਮੋਟਰਸਾਈਕਲ ਸਵਾਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
Sunday, Apr 24, 2022 - 04:22 PM (IST)
ਧੂਰੀ (ਦਵਿੰਦਰ, ਜੈਨ) : ਪੰਜਾਬ 'ਚ ਗੋਲੀਆਂ ਚੱਲਣ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਦਿਨੋ-ਦਿਨ ਅਜਿਹੀਆਂ ਘਟਨਾਵਾਂ ਵੱਧ ਰਹੀਆਂ ਹਨ। ਅਜਿਹੀ ਹੀ ਇਕ ਘਟਨਾ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਧੂਰੀ 'ਚ ਵਾਪਰੀ, ਜਿਥੋਂ ਦੇ ਕੱਕੜਵਾਲ ਚੌਕ ਵਿਖੇ 3 ਮੋਟਰਸਾਈਕਲ ਸਵਾਰ ਲੁਟੇਰੇ ਇਕ ਕਰਿਆਨਾ ਦੁਕਾਨ 'ਤੇ ਦਿਨ-ਦਿਹਾੜੇ ਗੋਲੀਆਂ ਚਲਾ ਕੇ 80 ਹਜ਼ਾਰ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ, ਜਿਸ ਨੂੰ ਲੈ ਕੇ ਸ਼ਹਿਰ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮੌਕੇ 'ਤੇ ਪੁੱਜੇ ਪੁਲਸ ਅਧਿਕਾਰੀ ਡੀ. ਐੱਸ. ਪੀ. ਡੀ. ਅਤੇ ਡੀ. ਐੱਸ. ਪੀ. ਪਰਮਿੰਦਰ ਸਿੰਘ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਤੇ PCS ਅਧਿਕਾਰੀਆਂ ਦੇ ਤਬਾਦਲੇ
ਇਸ ਮੌਕੇ ਦੁਕਾਨਦਾਰਾਂ ਨੇ ਦੱਸਿਆ ਕਿ 3 ਲੁਟੇਰੇ ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ, ਦੁਕਾਨ 'ਚ ਵੜ ਕੇ ਪਿਸਤੌਲ ਦੀ ਨੋਕ 'ਤੇ 80 ਹਜ਼ਾਰ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ ਅਤੇ ਜਾਂਦੇ ਹੋਏ 3 ਫਾਇਰ ਕਰ ਗਏ। ਇਸ ਮੌਕੇ ਸ਼ਹਿਰ ਨਿਵਾਸੀਆਂ ਨੇ ਕਿਹਾ ਕਿ ਧੂਰੀ 'ਚ ਦਿਨ-ਦਿਹਾੜੇ ਲੁਟੇਰਿਆਂ ਵੱਲੋਂ ਗੋਲੀਆਂ ਚਲਾ ਕੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਪੁਲਸ ਪ੍ਰਸ਼ਾਸਨ ਦਾ ਕੋਈ ਧਿਆਨ ਨਹੀਂ ਹੈ, ਜਿਸ ਕਾਰਨ ਸ਼ਹਿਰ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਪੁੱਜੇ ਡੀ. ਐੱਸ. ਪੀ. ਪਰਮਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਲੁਟੇਰਿਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪੰਚਮ ਗੈਂਗ ਦੇ ਤਿੰਨੋਂ ਮੈਂਬਰ 5 ਦਿਨ ਦੇ ਹੋਰ ਰਿਮਾਂਡ 'ਤੇ, ਬਾਦਸ਼ਾਹ ਨੂੰ ਵੀ ਕੀਤਾ ਨਾਮਜ਼ਦ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ