ਧੂਰੀ ਰੇਪ ਕੇਸ : ਅਦਾਲਤ ਨੇ ਸੁਣਾਇਆ ਫੈਸਲਾ, ਆਖਰੀ ਸਾਹ ਤੱਕ ਜੇਲ 'ਚ ਰਹੇਗਾ ਦੋਸ਼ੀ

12/03/2019 11:22:19 AM

ਸੰਗਰੂਰ (ਰਾਜੇਸ਼ ਕੋਹਲੀ) : ਧੂਰੀ ਦੇ ਨਿੱਜੀ ਸਕੂਲ ਵਿਚ 4 ਸਾਲਾ ਬੱਚੀ ਨਾਲ ਜ਼ਬਰ-ਜਨਾਹ ਕਰਨ ਦੇ ਦੋਸ਼ੀ ਬੱਸ ਕਡੰਕਟਰ ਕਮਲ ਕੁਮਾਰ ਨੂੰ ਜ਼ਿਲਾ ਅਤੇ ਸੈਸ਼ਨ ਜੱਜ ਬੀ.ਐੱਸ. ਸੰਧੁ ਦੀ ਅਦਾਲਤ ਨੇ ਸੋਮਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਨੂੰ ਆਖਰੀ ਸਾਹ ਤੱਕ ਜੇਲ ਵਿਚ ਹੀ ਰਹਿਣਾ ਹੋਵੇਗਾ। ਜੱਜ ਨੇ ਕਿਹਾ ਕਿ ਦੋਸ਼ੀ ਰਹਿਮ ਦਾ ਹੱਕਦਾਰ ਨਹੀਂ ਹੈ। ਉਨ੍ਹਾਂ ਨੇ ਸਜ਼ਾ ਦੌਰਾਨ ਉਸ ਨੂੰ ਕੋਈ ਪੈਰੋਲ ਨਾ ਦੇਣ ਦਾ ਵੀ ਹੁਕਮ ਦਿੱਤਾ ਹੈ। ਨਾਲ ਹੀ ਇਕ ਲੱਖ ਰੁਪਏ ਜ਼ੁਰਮਾਨਾ ਵੀ ਕੀਤਾ।

ਐਡਵੋਕੇਟ ਨਰਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ 25 ਮਈ 2019 ਨੂੰ ਧੂਰੀ ਦੇ ਇਕ ਨਿੱਜੀ ਸਕੂਲ ਵਿਚ ਪੜ੍ਹਨ ਵਾਲੀ 4 ਸਾਲਾ ਬੱਚੀ ਨਾਲ ਪੀ.ਟੀ.ਐਮ. ਦੌਰਾਨ ਬੱਸ ਕਡੰਕਟਰ ਨੇ ਦਰਿੰਦਗੀ ਦੀਆਂ ਹੱਦਾਂ ਪਾਰ ਕੀਤੀਆਂ ਗਈਆਂ ਸਨ, ਜਿਸ ਦੀ ਜਾਣਕਾਰੀ ਬੱਚੀ ਨੇ ਮਾਂ ਨੂੰ ਦਿੱਤੀ, ਜਿਸ ਤੋਂ ਬਾਅਦ ਬੱਚੀ ਦੀ ਮੈਡੀਕਲ ਜਾਂਚ ਦੌਰਾਨ ਪੱਤਾ ਲੱਗਾ ਕਿ ਬੱਚੀ ਨਾਲ ਜ਼ਬਰ-ਜਨਾਹ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਕੇਸ 'ਚ ਤਿੰਨ ਸਕੂਲ ਪ੍ਰਬੰਧਕਾਂ ਜੀਵਨ ਲਾਲ, ਤਰਸੇਮ ਚੰਦ ਤੇ ਬਬੀਤਾ 'ਤੇ ਵੀ ਮਾਮਲਾ ਦਰਜ ਕੀਤਾ ਗਿਆ ਸੀ, ਉਕਤ ਵਿਅਕਤੀਆਂ 'ਤੇ ਇਸ ਘਿਨੌਣੀ ਘਟਨਾ ਨੂੰ ਛੁਪਾਉਣ ਦਾ ਦੋਸ਼ ਲੱਗਾ ਸੀ, ਜਿਨ੍ਹਾਂ ਨੂੰ ਅਦਾਲਤ ਵਲੋਂ ਪਹਿਲਾ ਬਰੀ ਕੀਤਾ ਜਾ ਚੁੱਕਾ ਹੈ। ਧੂਰੀ ਪੁਲਸ ਨੇ ਘਟਨਾ ਦੇ 9 ਦਿਨ ਬਾਅਦ ਹੀ ਅਦਾਲਤ ਵਿਚ ਚਾਲਾਨ ਪੇਸ਼ ਕਰ ਦਿੱਤਾ ਸੀ। ਅਦਾਲਤ ਨੇ ਕਰੀਬ 6 ਮਹੀਨੇ ਦੀ ਸੁਣਵਾਈ ਤੋਂ ਬਾਅਦ ਸੋਮਵਾਰ ਨੂੰ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ।

ਜੱਜ ਨੇ ਕਿਹਾ ਕਿਸੇ ਵੀ ਤਰ੍ਹਾਂ ਦਾ ਰਹਿਮ ਨਹੀਂ ਕੀਤਾ ਜਾ ਸਕਦਾ
ਜ਼ਿਲਾ ਅਤੇ ਸੈਸ਼ਨ ਜੱਜ ਬੀ.ਐੱਸ. ਸੰਧੁ ਨੇ ਕਿਹਾ ਕਿ ਦੋਸ਼ੀ 'ਤੇ ਕਿਸੇ ਤਰ੍ਹਾਂ ਦਾ ਰਹਿਮ ਨਹੀਂ ਕੀਤਾ ਜਾ ਸਕਦਾ। ਉਸ ਨੇ 4 ਸਾਲਾ ਬੱਚੀ ਨਾਲ ਦਰਿੰਦਗੀ ਕੀਤੀ ਹੈ। ਦੋਸ਼ੀ ਨੂੰ ਮੌਤ ਹੋਣ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ ਜਾਂਦੀ ਹੈ। ਉਸ ਨੂੰ ਆਖਰੀ ਸਾਹ ਤੱਕ ਜੇਲ ਵਿਚ ਹੀ ਰਹਿਣਾ ਪਏਗਾ।

cherry

This news is Content Editor cherry