'ਧੂਰੀ' ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ, ਕਾਂਗਰਸ, SAD ਤੇ BJP ਨੂੰ ਇੱਕ ਵੀ ਸੀਟ ਨਹੀਂ ਮਿਲੀ

Friday, May 29, 2026 - 04:48 PM (IST)

'ਧੂਰੀ' ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ, ਕਾਂਗਰਸ, SAD ਤੇ BJP ਨੂੰ ਇੱਕ ਵੀ ਸੀਟ ਨਹੀਂ ਮਿਲੀ

ਸੰਗਰੂਰ- ਜ਼ਿਲ੍ਹਾ ਸੰਗਰੂਰ ਦੇ ਕਸਬਾ ਧੂਰੀ ਦੇ ਨਗਰ ਕੌਂਸਲ ਦੇ ਚੋਣ ਨਤੀਜੇ ਸਾਫ਼ ਹੋ ਗਏ ਹਨ। ਜਿਸ ਵਿਚ ਸੱਤਾਧਾਰੀ ਪਾਰਟੀ ਨੇ ਵੱਡੀ ਜਿੱਤ ਦਰਜ ਕਰਦਿਆਂ 21 ਵਿੱਚੋਂ 19 ਸੀਟਾਂ ਆਪਣੇ ਨਾਮ ਕਰ ਲਈਆਂ ਹਨ।  ਦੂਜੇ ਪਾਸੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀਆਂ। ਉੱਥੇ ਹੀ 2 ਸੀਟਾਂ ‘ਤੇ ਆਜ਼ਾਦ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ।

ਇਹ ਵੀ ਪੜ੍ਹੋ- ਨਗਰ ਕੌਂਸਲ ਧਾਰੀਵਾਲ ਦੇ ਨਤੀਜਿਆਂ ਦਾ ਐਲਾਨ, ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ 2-2 ਸੀਟਾਂ ਜਿੱਤੀਆਂ

ਦੱਸਣਯੋਗ ਹੈ ਕਿ ਪੰਜਾਬ 'ਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਲਈ 26 ਮਈ ਨੂੰ ਵੋਟਿੰਗ ਹੋਈ ਸੀ। ਅੱਜ ਵੋਟਾਂ ਦੀ ਗਿਣਤੀ ਲਈ ਰਾਜ ਭਰ ਵਿੱਚ 115 ਕਾਉਂਟਿੰਗ ਸੈਂਟਰ ਬਣਾਏ ਗਏ ਹਨ। ਚੋਣ ਆਯੋਗ ਦੇ ਨਿਰਦੇਸ਼ਾਂ ਅਨੁਸਾਰ ਸਵੇਰੇ 8 ਵਜੇ ਤੋਂ ਗਿਣਤੀ ਸ਼ੁਰੂ ਹੋਈ ਅਤੇ ਦੁਪਹਿਰ ਤੱਕ ਜ਼ਿਆਦਾਤਰ ਨਤੀਜੇ ਸਪਸ਼ਟ ਹੋ ਚੁੱਕੇ ਹਨ। 

ਇਹ ਵੀ ਪੜ੍ਹੋ-  ਮਜੀਠਾ ਹਲਕੇ ਵਿੱਚ ਲੋਕਤੰਤਰ ਦਾ “ਘਾਣ” : ਬਿਕਰਮ ਮਜੀਠੀਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News