ਬਿਆਸ ਤੇ ਸਤਲੁਜ ਦਰਿਆ ’ਤੇ ਬਣੇ ਧੁੱਸੀ ਬੰਨ੍ਹ ਦੀ 24 ਘੰਟੇ ਰੱਖੀ ਜਾ ਰਹੀ ਨਿਗਰਾਨੀ: DC ਤਰਨਤਾਰਨ ਰਾਹੁਲ
Sunday, Sep 07, 2025 - 03:51 PM (IST)

ਹਰੀਕੇ ਪੱਤਣ(ਤਰਨ ਤਾਰਨ)/ ਪੱਟੀ (ਰਮਨ, ਸਾਹਿਬ, ਲਵਲੀ, ਸੋਢੀ)-ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਰਿਆ ਬਿਆਸ ਤੇ ਸਤਲੁਜ 'ਚ ਪਾਣੀ ਦਾ ਪੱਧਰ ਘੱਟ ਹੋਣ ਜ਼ਿਲ੍ਹਾ ਤਰਨ ਤਾਰਨ ਵਿੱਚ ਦਰਿਆ ਕੰਢੇ ਵਸੇ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਰੀਕੇ ਹੈੱਡਵਰਕਸ ਵਿਖੇ ਵੀ ਪਾਣੀ ਦਾ ਪੱਧਰ ਘਟਿਆ ਹੈ ਅਤੇ ਹੈੱਡਵਰਕਸ ਤੋਂ ਡਾਊਨ ਸਟਰੀਮ ਛੱਡੇ ਜਾਣ ਵਾਲੇ ਪਾਣੀ ਵਿੱਚ ਵੀ ਕਮੀ ਆਈ ਹੈ, ਜਿਸ ਨਾਲ ਹਰੀਕੇ ਹਥਾੜ ਖੇਤਰ ਵਿੱਚ ਦਰਿਆ ਸਤਲੁਜ ਵਿੱਚ ਪਾਣੀ ਵਹਾਅ ਘਟਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਖੁੱਲ੍ਹਣਗੇ ਸਕੂਲ, DC ਨੇ ਦਿੱਤੇ ਵੱਡੇ ਹੁਕਮ
ਉਨ੍ਹਾਂ ਕਿਹਾ ਕਿ ਦਰਿਆਂਵਾਂ ਵਿੱਚ ਪਾਣੀ ਦਾ ਵਹਾਅ ਘੱਟ ਹੋਣ ਨਾਲ ਸਾਨੂੰ ਦਰਿਆਂ ਨਾਲ ਲੱਗਦੇ ਕਮਜ਼ੋਰ ਸਥਾਨਾਂ ਅਤੇ ਧੁੱਸੀ ਬੰਨ੍ਹ ’ਤੇ ਨਾਜ਼ੁਕ ਸਥਾਨਾਂ ਨੂੰ ਮਜ਼ਬੂਤ ਕਰਨ ਲਈ ਹੋਰ ਸਮਾਂ ਮਿਲੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਘੱਟ ਹੋਇਆ ਹੈ, ਫਿਰ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ ਤੇ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨਾਲ ਮਿਲ ਕੇ ਪੂਰੀ ਚੌਕਸੀ ਵਰਤਦਿਆਂ ਦਰਿਆ ’ਤੇ ਬਣੇ ਧੁੱਸੀ ਬੰਨ੍ਹ ‘ਤੇ 24 ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਬੰਨ੍ਹ ਵਿੱਚ ਨਾਜ਼ੁਕ ਸਥਾਨਾਂ ’ਤੇ ਕਿਸੇ ਵੀ ਤਰ੍ਹਾਂ ਦਾ ਰਿਸਾਵ ਪਤਾ ਲੱਗਣ ’ਤੇ ਉਸ ਨੂੰ ਮਜ਼ਬੂਤ ਕੀਤਾ ਜਾ ਸਕੇ।
ਇਹ ਵੀ ਪੜ੍ਹੋ-ਪੰਜਾਬ ਦੇ ਸਕੂਲਾਂ 'ਚ ਮੁੜ ਛੁੱਟੀਆਂ ਦੇ ਵੱਧਣ ਨੂੰ ਲੈ ਕੇ ਵੱਡੀ ਖ਼ਬਰ
ਡਿਪਟੀ ਕਮਿਸ਼ਨਰ ਨੇ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਪਿੰਡਾਂ ਦੇ ਲੋਕਾਂ ਅਤੇ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਅਤੇ ਆਰਮੀ ਵੱਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹਨਾਂ ਦੇ ਸਹਿਯੋਗ ਤੋਂ ਬਿਨ੍ਹਾਂ ਅਜਿਹੇ ਹਾਲਾਤਾਂ ਦਾ ਸਾਹਮਣਾ ਕਰਨਾ ਬਹੁਤ ਮੁਸ਼ਕਿਲ ਹੈ। ਉਨ੍ਹਾਂ ਕਿਹਾ ਅਜੇ ਵੀ ਕਸਬਾ ਹਰੀਕੇ ਨੇੜੇ ਪਿੰਡ ਮਰੜ ਵਿਖੇ ਦਰਿਆਂ ਦੀ ਢਾਹ ਲੱਗਣ ਕਾਰਨ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਸੀ, ਜਿਸ ਨੂੰ ਮਜ਼ਬੂਤ ਕਰਨ ਦਾ ਕੰੰਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਅਤੇ ਆਰਮੀ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ 8, 9, 10 ਸਤੰਬਰ ਲਈ ਮੌਸਮ ਨੂੰ ਲੈ ਕੇ ਵੱਡੀ UPDATE, ਜਾਣੋ ਵਿਭਾਗ ਦੀ ਜਾਣਕਾਰੀ
ਇਸ ਮੌਕੇ ਉਨ੍ਹਾੰ ਸੰਪਰਦਾਇ ਕਾਰਸੇਵਾ ਸਰਹਾਲੀ ਵਾਲੇ ਸੰਤ ਬਾਬਾ ਸੁੱਖਾ ਸਿੰਘ ਅਤੇ ਸੰਤ ਬਾਬਾ ਹਾਕਮ ਸਿੰਘ ਵੱਲੋਂ ਪਿੰਡ ਘੜੁੰਮ ਤੇ ਕੁੱਤੀਵਾਲਾ ਵਿਖੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਵਿੱਚ ਮਿਲੇ ਸਹਿਯੋਗ ਦਾ ਵਿਸ਼ੇਸ ਧੰਨਵਾਦ ਕੀਤਾ, ਜਿਸ ਸਦਕਾ ਬੰਨ੍ਹ ਨੂੰ ਸਮੇਂ ਸਿਰ ਮਜ਼ਬੂਤ ਕੀਤਾ ਜਾ ਸਕਿਆ। ਉਨ੍ਹਾਂ ਕਿਹਾ ਕਿ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਅਤੇ ਲੋਕਾਂ ਦੇ ਸਹਿਯੋਗ ਤੋਂ ਵਗੈਰ ਅਜਿਹੀਆਂ ਕੁਦਰਤੀ ਆਫ਼ਤਾਂ ਨੂੰ ਨਜਿੱਠਣਾ ਅਸੰਭਵ ਹੈ।
ਇਹ ਵੀ ਪੜ੍ਹੋ-ਕਹਿਰ ਓ ਰੱਬਾ: ਅਮਰੀਕਾ 'ਚ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
ਇਸ ਮੌਕੇ ਸੰਪਰਦਾਇ ਕਾਰ ਸੇਵਾ ਸਰਹਾਲੀ ਵਾਲੇ ਸੰਤ ਬਾਬਾ ਹਾਕਮ ਸਿੰਘ ਜੀ ਨੇ ਕਿਹਾ ਕਿ ਇਸ ਕੁਦਰਤ ਆਫਤ ਦਾ ਸਾਨੂੰ ਸਭ ਨੂੰ ਮਿਲ ਕੇ ਸਾਹਮਣਾ ਕਰਨਾ ਚਾਹੀਦਾ ਹੈ ਤਾਂ ਜੋ ਇਸ ਨਾਲ ਹੋਣ ਵਾਲੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ ਅਤੇ ਪ੍ਰਭਾਵਿਤ ਲੋਕਾਂ ਨੂੰ ਫੌਰੀ ਰਾਹਤ ਪਹੁੰਚਾਈ ਜਾ ਸਕੇ। ਉਨ੍ਹਾਂ ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਅਤੇ ਪੰਜਾਬੀਆਂ ਦਾ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਇਸ ਕਾਰਜ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8