ਡਿਬਰੂਗੜ੍ਹ ਜੇਲ੍ਹ ਦਾ ਜੇਲਰ ਗ੍ਰਿਫ਼ਤਾਰ, ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮਾਮਲੇ 'ਚ ਹੋਈ ਕਾਰਵਾਈ

Saturday, Mar 09, 2024 - 08:41 AM (IST)

ਡਿਬਰੂਗੜ੍ਹ ਜੇਲ੍ਹ ਦਾ ਜੇਲਰ ਗ੍ਰਿਫ਼ਤਾਰ, ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮਾਮਲੇ 'ਚ ਹੋਈ ਕਾਰਵਾਈ

ਆਸਾਮ (ਭਾਸ਼ਾ): ਆਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਜੇਲਰ ’ਤੇ ਕੱਟੜਪੰਥੀ ਸੰਗਠਨ ‘ਵਾਰਿਸ ਪੰਜਾਬ ਦੇ’ ਨਾਲ ਸਬੰਧਤ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀ ਮਦਦ ਕਰਨ ਦਾ ਦੋਸ਼ ਹੈ। ਕੁਝ ਦਿਨ ਪਹਿਲਾਂ ਇਨ੍ਹਾਂ ਕੈਦੀਆਂ ਕੋਲੋਂ ਸਮਾਰਟ ਫੋਨ, ਸਪਾਈਕੈਮ ਸਮੇਤ ਇਲੈਕਟ੍ਰਾਨਿਕ ਯੰਤਰ ਬਰਾਮਦ ਹੋਏ ਸਨ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਪਿਛਲੇ ਮਹੀਨੇ ਡਿਬਰੂਗੜ੍ਹ ਕੇਂਦਰੀ ਜੇਲ ਦੇ ਉਨ੍ਹਾਂ ਸੈੱਲਾਂ ਤੋਂ ਪਿਛਲੇ ਮਹੀਨੇ ਕਈ ਇਲੈਕਟ੍ਰਾਨਿਕ ਉਪਕਰਣ ਬਰਾਮਦ ਕੀਤੇ ਗਏ ਸਨ, ਜਿੱਥੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਤਹਿਤ ਗ੍ਰਿਫ਼ਤਾਰ ਕੀਤੇ ਗਏ ਕੈਦੀਆਂ ਨੂੰ ਰੱਖਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਵੱਲੋਂ ਬੱਬਰ ਖ਼ਾਲਸਾ ਦੇ 2 ਅੱਤਵਾਦੀ ਗ੍ਰਿਫ਼ਤਾਰ, ਨੌਜਵਾਨਾਂ ਨੂੰ ਕੱਟੜਪੰਥੀ ਬਣਾ ਵਿਗਾੜਣਾ ਸੀ ਮਾਹੌਲ

ਅਧਿਕਾਰੀ ਨੇ ਦੱਸਿਆ ਕਿ ਡਿਬਰੂਗੜ੍ਹ ਕੇਂਦਰੀ ਜੇਲ੍ਹ ਦੀਆਂ ਸੈੱਲਾਂ ਤੋਂ ਪਿਛਲੇ ਮਹੀਨੇ ਕਈ ਇਲੈਕਟ੍ਰਾਨਿਕ ਉਪਕਰਣ ਬਰਾਮਦ ਕੀਤੇ ਗਏ ਸਨ, ਜਿੱਥੇ ਰਾਸ਼ਟਰੀ ਸੁਰੱਖਿਆ ਕਾਨੂੰਨ (ਰਾਸੁਕਾ) ਤਹਿਤ ਗ੍ਰਿਫ਼ਤਾਰ ਕੀਤੇ ਗਏ ਕੈਦੀਆਂ ਨੂੰ ਰੱਖਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਅਧਿਕਾਰੀ ਦੀ ਗ੍ਰਿਫ਼ਤਾਰੀ ਇਸੇ ਮਾਮਲੇ ਵਿਚ ਕੀਤੀ ਗਈ ਹੈ। ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਜੀ. ਪੀ. ਸਿੰਘ ਨੇ ਦੱਸਿਆ ਕਿ ਜੇਲ੍ਹ ਦੀ ਤਲਾਸ਼ੀ ਲੈਣ ’ਤੇ ਸਿਮ ਕਾਰਡ ਵਾਲਾ ਇਕ ਸਮਾਰਟਫੋਨ, ਇਕ ਸਾਧਾਰਨ ਫੋਨ, ਕੀ-ਬੋਰਡ ਵਾਲਾ ਇਕ ਟੀ. ਵੀ. ਰਿਮੋਟ, ਸਪਾਈਕੈਮ ਪੈੱਨ, ਪੈੱਨ ਡਰਾਈਵ, ਬਲੂਟੁੱਥ ਹੈੱਡਫੋਨ ਅਤੇ ਸਪੀਕਰ ਵਰਗੇ ਕਈ ਇਲੈਕਟ੍ਰਾਨਿਕ ਉਪਕਰਨ ਬਰਾਮਦ ਕੀਤੇ ਗਏ ਹਨ।

ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ਰਾਹੀਂ ਕਿਹਾ ਸੀ ਕਿ ਅਣਅਧਿਕਾਰਤ ਗਤੀਵਿਧੀਆਂ ਦੀ ਸੂਚਨਾ ਮਿਲਣ ਤੋਂ ਬਾਅਦ ਰਾਸੁਕਾ ਬਲਾਕ ਦੇ ਜਨਤਕ ਖੇਤਰ ਵਿਚ ਵਾਧੂ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ। ਉਨ੍ਹਾਂ ਕਿਹਾ ਸੀ ਕਿ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਾਧੂ ਕਾਨੂੰਨੀ ਕਾਰਵਾਈ ਅਤੇ ਸਾਵਧਾਨੀ ਦੇ ਉਪਾਅ ਕੀਤੇ ਜਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਖਨੌਰੀ ਨੇੜਲੀ ਨਹਿਰ 'ਚੋਂ ਮਿਲੀ ਪੰਜਾਬੀ ਨੌਜਵਾਨ ਦੀ ਲਾਸ਼, 2 ਭੈਣਾਂ ਦਾ ਇਕਲੌਤਾ ਭਰਾ ਸੀ ਵੰਸ਼, ਕਈ ਦਿਨ ਤੋਂ ਸੀ ਲਾਪਤਾ

ਦੱਸ ਦਈਏ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਮੇਤ ਇਸ ਦੇ 10 ਮੈਂਬਰ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਇਨ੍ਹਾਂ ਵਿਅਕਤੀਆਂ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਰਾਸੁਕਾ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਹ ਪਿਛਲੇ ਸਾਲ ਤੋਂ ਇਸ ਜੇਲ੍ਹ ਵਿਚ ਬੰਦ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News