ਮੈਂ ਆਮ ਕਲਾਕਾਰ ਸੀ, ਕਦੇ ਮੁੱਖ ਮੰਤਰੀ ਬਣਨ ਬਾਰੇ ਸੋਚਿਆ ਵੀ ਨਹੀਂ ਸੀ : ਭਗਵੰਤ ਮਾਨ
Tuesday, Jul 26, 2022 - 02:34 PM (IST)
ਜਲੰਧਰ (ਧਵਨ) : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਰਵਾਇਤੀ ਪਾਰਟੀਆਂ ਤੋਂ ਹਟ ਕੇ ਹੈ, ਜਿਸ ਵਿਚ ਰਿਸ਼ਤੇਦਾਰੀ ਦੇ ਆਧਾਰ ’ਤੇ ਅਹੁਦੇ ਨਹੀਂ ਮਿਲਦੇ, ਸਗੋਂ ਆਮ ਜਨਤਾ ਨਾਲ ਸਬੰਧ ਰੱਖਦੇ ਲੋਕਾਂ ਨੂੰ ਅੱਗੇ ਆਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ’ਚ ਇਕ ਆਮ ਵਰਕਰ ਨੂੰ ਅੱਗੇ ਆਉਣ ਦਾ ਮੌਕਾ ਦਿੱਤਾ ਜਾਂਦਾ ਹੈ। ਇਸ ਪਾਰਟੀ ਵਿਚ ਵਕੀਲ, ਪੱਤਰਕਾਰ, ਡਾਕਟਰ, ਕਲਾਕਾਰ ਆਦਿ ਜਨਰਲ ਵਰਗ ਨਾਲ ਸਬੰਧਤ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਵੀ ਕਲਾਕਾਰ ਸਨ ਅਤੇ ਉਨ੍ਹਾਂ ਨੇ ਇਹ ਨਹੀਂ ਸੋਚਿਆ ਸੀ ਕਿ ਉਹ ਕਦੇ ਮੁੱਖ ਮੰਤਰੀ ਵੀ ਬਣ ਜਾਣਗੇ।
ਇਹ ਵੀ ਪੜ੍ਹੋ: ਮੁਹੱਲਾ ਕਲੀਨਿਕਾਂ 'ਚ ਸਟਾਫ਼ ਭਰਤੀ ਲਈ ਨਿਯਮ ਤਿਆਰ, ਇਸ ਆਧਾਰ 'ਤੇ ਮਿਲੇਗੀ ਤਨਖ਼ਾਹ
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ ਕਿਉਂਕਿ ਇਸ ਪਾਰਟੀ ਦਾ ਜਨਮ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਵਿਚੋਂ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਚੁਣੇ ਗਏ 92 ਵਿਧਾਇਕਾਂ ਵਿਚੋਂ 82 ਵਿਧਾਇਕ ਪਹਿਲੀ ਵਾਰ ਚੁਣੇ ਗਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸਿਆਸਤ ਵਿਚ ਆਉਣ ਤੋਂ ਪਹਿਲਾਂ ਆਈ.ਆਰ.ਐੱਸ. ਕਮਿਸ਼ਨਰ ਸਨ। ਇਸ ਤੋਂ ਬਾਅਦ ਉਨ੍ਹਾਂ ਭ੍ਰਿਸ਼ਟਾਚਾਰ ਵਿਰੁੱਧ ਭੁੱਖ ਹੜਤਾਲ ਵਿਚ ਹਿੱਸਾ ਲਿਆ ਅਤੇ ਜੇਲ੍ਹ ਵੀ ਗਏ। ਹੁਣ ਉਹ ਸਭ ਤੋਂ ਵੱਡੇ ਕ੍ਰਾਂਤੀਕਾਰੀ ਮੁੱਖ ਮੰਤਰੀ ਹਨ।
ਇਹ ਵੀ ਪੜ੍ਹੋ: ਸਸਤੀ ਸ਼ਰਾਬ ਮੁਹੱਈਆ ਕਰਵਾਉਣ ਲਈ ਐਕਸਾਈਜ਼ ਅਧਿਕਾਰੀਆਂ ਨੇ ਖਿੱਚੀ ਤਿਆਰੀ, ਠੇਕਿਆਂ ’ਤੇ ਤਿੱਖੀ ਨਜ਼ਰ
ਪੰਜਾਬ ਤੇ ਹਿਮਾਚਲ ਪ੍ਰਦੇਸ਼ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਦੋਵੇਂ ਭਰਾ-ਭਰਾ ਹਨ ਅਤੇ ਦੋਵਾਂ ਸੂਬਿਆਂ ਵਿਚ ਇਕ ਸਮਾਨਤਾ ਇਹ ਹੈ ਕਿ ਦੋਵਾਂ ਸੂਬਿਆਂ ਦੇ ਵੱਧ ਤੋਂ ਵੱਧ ਨੌਜਵਾਨ ਫ਼ੌਜ ਵਿਚ ਨੌਕਰੀ ਕਰ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ।
ਇਹ ਵੀ ਪੜ੍ਹੋ: ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮਿਲੇਗੀ ਨਕਦ ਰਾਸ਼ੀ, ਪੰਜਾਬ-ਦਿੱਲੀ ਸਰਕਾਰ ਨੇ ਬਣਾਈ ਇਹ ਤਜਵੀਜ਼
ਨੋਟ : ਮੁੱਖ ਮੰਤਰੀ ਮਾਨ ਦੇ ਇਸ ਬਿਆਨ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ