ਤੇਜ਼ ਰਫਤਾਰ ਟਰੱਕ ਨੇ ਸਕੂਟਰੀ ਸਵਾਰ ਨੂੰ ਮਾਰੀ ਟੱਕਰ, ਇਕ ਦੀ ਮੌਤ
Monday, Sep 18, 2017 - 04:57 PM (IST)
ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਇਕ ਤੇਜ਼ ਰਫਤਾਰ ਟਰੱਕ ਵਲੋਂ ਸਕੂਟਰੀ ਨੂੰ ਟੱਕਰ ਮਾਰਨ ਕਾਰਨ ਸਕੂਟਰੀ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਿਸ ਤੋਂ ਬਾਅਦ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਮੁਦਈ ਦਿਨੇਸ਼ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਵਾਰਡ ਨੰਬਰ-12 ਟੋਹਾਣਾ ਜ਼ਿਲ੍ਹਾ ਫਾਤਿਆਬਾਦ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਇਕ ਟਰੱਕ ਜੋ ਕਿ ਨਰਵਾਣਾ ਵਲੋਂ ਤੇਜ਼ ਰਫਤਾਰ ਅਤੇ ਲਾਪਰਵਾਹੀ ਨਾਲ ਆ ਰਿਹਾ ਸੀ, ਜਿਸ ਨੇ ਦੇਖਦੇ ਹੀ ਦੇਖਦੇ ਸਕੂਟਰੀ 'ਤੇ ਜਾ ਰਹੇ ਸਤੀਸ਼ ਕੁਮਾਰ ਪੁੱਤਰ ਭਗਵਾਨ ਦਾਸ ਵਾਸੀ ਖਨੌਰੀ 'ਚ ਮਾਰਿਆ। ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਮੁਦਈ ਦੇ ਬਿਆਨਾਂ 'ਤੇ ਨਾਮਲੂਮ ਟਰੱਕ ਡਰਾਈਵਰ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
