ਸੜਕ ਹਾਦਸੇ ਦੌਰਾਨ ਮਰੇ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ, ਲੋਕਾਂ ''ਚ ਦਹਿਸ਼ਤ
Monday, Jul 06, 2020 - 04:56 PM (IST)
ਮੋਗਾ (ਆਜ਼ਾਦ) : ਇੱਥੇ ਸੜਕ ਹਾਦਸੇ ਦੌਰਾਨ ਮਾਰੇ ਗਏ ਇਕ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਮੁਤਾਬਕ ਲਖਵਿੰਦਰ ਸਿੰਘ (40) ਵਾਸੀ ਵਿਸ਼ਵਕਰਮਾ, ਮੋਗਾ ਦੀ ਅਣਪਛਾਤੇ ਟਰੱਕ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ। ਇਸ ਸਬੰਧ 'ਚ ਥਾਣਾ ਸਿਟੀ ਮੋਗਾ ਵੱਲੋਂ ਮ੍ਰਿਤਕ ਦੇ ਪਿਤਾ ਗੁਰਚਰਨ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਦਿਨ-ਦਿਹਾੜੇ ਵੱਡੀ ਲੁੱਟ, 11.70 ਲੱਖ ਦੀ ਨਕਦੀ ਖੋਹ ਕੇ ਲੁਟੇਰੇ ਫਰਾਰ
ਇਸ ਮਾਮਲੇ ਦੀ ਜਾਂਚ ਕਰ ਰਹੇ ਫੋਕਲ ਪੁਆਇੰਟ ਪੁਲਸ ਚੌਂਕੀ ਦੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਬਿਜਲੀ ਮਿਸਤਰੀ ਦਾ ਕੰਮ ਕਰਦਾ ਲਖਵਿੰਦਰ ਸਿੰਘ ਜਦੋਂ ਪੈਦਲ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਅਣਪਛਾਤੇ ਟਰੱਕ ਦੀ ਲਪੇਟ 'ਚ ਆ ਗਿਆ, ਜਿਸ ਨਾਲ ਉਹ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪੀ. ਜੀ. ਆਈ. ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕੋਰੋਨਾ ਨੇ ਧਾਰਿਆ ਭਿਆਨਕ ਰੂਪ, ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਦੂਜੀ ਮੌਤ
ਉਨ੍ਹਾਂ ਦੱਸਿਆ ਕਿ ਉਸ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ, ਜਿਸ ਤੋਂ ਬਾਅਦ ਪੀ. ਜੀ. ਆਈ. 'ਚ ਉਸ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਸਿਹਤ ਮਹਿਕਮੇ ਦੇ ਨਿਰਦੇਸ਼ਾਂ ’ਤੇ ਉਸ ਦਾ ਅੰਤਿਮ ਸੰਸਕਾਰ ਚੰਡੀਗੜ੍ਹ ਵਿਖੇ ਹੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਮੋਗਾ ਦੀਆਂ ਧੀਆਂ ਬਣੀਆਂ ਸ਼ੇਰ ਪੁੱਤ, ਹੌਲਾ ਕੀਤਾ ਪਿਓ ਦੇ ਕੰਮ ਦਾ ਭਾਰ