ਮਨਾਲੀ ''ਚ ਬੱਸ ਸਣੇ ਡੁੱਬਿਆ PRTC ਦਾ ਡਰਾਈਵਰ, ਪਤਨੀ ਦਾ ਵਿਰਲਾਪ ਦੇਖ ਹਰ ਅੱਖ ਹੋਈ ਨਮ (ਵੀਡੀਓ)

Thursday, Jul 13, 2023 - 04:26 PM (IST)

ਮਨਾਲੀ ''ਚ ਬੱਸ ਸਣੇ ਡੁੱਬਿਆ PRTC ਦਾ ਡਰਾਈਵਰ, ਪਤਨੀ ਦਾ ਵਿਰਲਾਪ ਦੇਖ ਹਰ ਅੱਖ ਹੋਈ ਨਮ (ਵੀਡੀਓ)

ਚੰਡੀਗੜ੍ਹ : ਮਨਾਲੀ 'ਚ ਪੀ. ਆਰ. ਟੀ. ਸੀ. ਦੀ ਬੱਸ ਲੈ ਕੇ ਗਏ ਡਰਾਈਵਰ ਦੀ ਲਾਸ਼ ਮਿਲ ਗਈ ਹੈ। ਡਰਾਈਵਰ ਦੀ ਪਛਾਣ ਸਤਗੁਰੂ ਸਿੰਘ ਪੁੱਤਰ ਦਰਸ਼ਨ ਸਿੰਘ ਵੱਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਡਰਾਈਵਰ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਕੁਦਰਤੀ ਆਫ਼ਤ ਦੌਰਾਨ CM ਮਾਨ ਦਾ ਵਿਰੋਧੀਆਂ ਨੂੰ ਕਰਾਰਾ ਜਵਾਬ,ਆਖੀ ਵੱਡੀ ਗੱਲ

ਮ੍ਰਿਤਕ ਡਰਾਈਵਰ ਦੀ ਪਤਨੀ ਨੇ ਦੱਸਿਆ ਕਿ ਪਿਛਲੇ 2-3 ਦਿਨਾਂ ਤੋਂ ਉਸ ਦਾ ਪਤੀ ਨਾਲ ਸੰਪਰਕ ਨਹੀਂ ਹੋ ਰਿਹਾ ਸੀ। ਉਸ ਨੇ ਬਾਕੀ ਡਰਾਈਵਰਾਂ ਅਤੇ ਡਿਊਟੀ ਇੰਚਾਰਜ ਨਾਲ ਵੀ ਗੱਲ ਕੀਤੀ ਪਰ ਕੁੱਝ ਪਤਾ ਨਹੀਂ ਲੱਗ ਸਕਿਆ। ਇਸ ਭਾਣੇ ਦੇ ਵਾਪਰਨ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅਸਮਾਨੀ ਬਿਜਲੀ ਕੜਕਣ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਨਵਾਂ Alert ਜਾਰੀ

ਦੱਸਣਯੋਗ ਹੈ ਕਿ ਪੀ. ਆਰ. ਟੀ. ਸੀ. ਦੀ ਬੱਸ ਚੰਡੀਗੜ੍ਹ ਬੱਸ ਅੱਡੇ ਤੋਂ ਐਤਵਾਰ ਦੁਪਹਿਰ ਮਨਾਲੀ ਲਈ ਰਵਾਨਾ ਹੋਈ ਸੀ ਪਰ ਭਾਰੀ ਮੀਂਹ ਕਾਰਨ ਇਹ ਬੱਸ ਲਾਪਤਾ ਹੋ ਗਈ। ਅੱਜ ਪਾਣੀ ਦਾ ਪੱਧਰ ਘੱਟਣ ਤੋਂ ਬਾਅਦ ਬੱਸ ਅਤੇ ਡਰਾਈਵਰ ਦੀ ਲਾਸ਼ ਬਰਾਮਦ ਕੀਤੀ ਗਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News