ਪਿੰਡ ਮੌਚਪੁਰ ਦੇ ਨੌਜਵਾਨ ਦੀ ਦੁਬਈ ''ਚ ਸ਼ੱਕੀ ਹਾਲਤਾਂ ''ਚ ਹੋਈ ਮੌਤ
Saturday, Mar 28, 2026 - 08:19 PM (IST)
ਗੁਰਦਾਸਪੁਰ, (ਹਰਮਨ)-ਗੁਰਦਾਸਪੁਰ ਦੇ ਕਸਬਾ ਭੈਣੀ ਮੀਆਂ ਖਾਂ ਅਧੀਨ ਆਉਂਦੇ ਪਿੰਡ ਮੌਚਪੁਰ ਦੇ 25 ਸਾਲਾ ਨੌਜਵਾਨ ਕੁਲਵੰਤ ਸਿੰਘ ਦੀ ਦੁਬਈ ਵਿੱਚ ਹੋਈ ਸ਼ੱਕੀ ਮੌਤ ਨੇ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ। ਮ੍ਰਿਤਕ ਦੇ ਪਿਤਾ ਅਜੀਤ ਸਿੰਘ ਅਤੇ ਭਰਾ ਬਸੰਤ ਸਿੰਘ ਨੇ ਦੱਸਿਆ ਕਿ ਕੁਲਵੰਤ ਸਿੰਘ ਰੋਜ਼ੀ-ਰੋਟੀ ਦੀ ਖਾਤਰ ਖਾੜੀ ਦੇਸ਼ਾਂ ਵਿੱਚ ਰਹਿ ਰਿਹਾ ਸੀ। ਕੁਝ ਸਮਾਂ ਪਹਿਲਾਂ ਉਹ ਪਿੰਡ ਆਇਆ ਸੀ ਅਤੇ ਵਿਆਹ ਕਰਵਾਉਣ ਤੋਂ ਬਾਅਦ ਵਾਪਸ ਦੁਬਈ ਚਲਿਆ ਗਿਆ।
ਭਰਾ ਬਸੰਤ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਕੁਲਵੰਤ ਆਪਣੇ ਕਮਰੇ ਤੋਂ ਬਾਹਰ ਗਿਆ ਸੀ, ਜਿਸ ਤੋਂ ਬਾਅਦ ਉਸ ਦੀ ਖ਼ੂਨ ਨਾਲ ਲੱਥਪੱਥ ਲਾਸ਼ ਬਰਾਮਦ ਹੋਈ। ਪੀੜਤ ਪਰਿਵਾਰ ਨੇ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ ਨਾਲ ਸੰਪਰਕ ਕੀਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਭਾਰਤ ਦੇ ਵਿਦੇਸ਼ ਮੰਤਰਾਲੇ ਅਤੇ ਦੁਬਈ ਸਥਿਤ ਭਾਰਤੀ ਕੌਂਸਲੇਟ ਨਾਲ ਲਗਾਤਾਰ ਰਾਬਤਾ ਬਣਾਇਆ ਜਾ ਰਿਹਾ ਹੈ ਤਾਂ ਜੋ ਜਲਦੀ ਤੋਂ ਜਲਦੀ ਕੁਲਵੰਤ ਸਿੰਘ ਦੀ ਮ੍ਰਿਤਕ ਦੇਹ ਵਾਰਸਾਂ ਦੇ ਹਵਾਲੇ ਕੀਤੀ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
