ਮੋਹਾਲੀ 'ਚ 'ਕੋਰੋਨਾ' ਨਾਲ ਦੂਜੀ ਮੌਤ, ਪੁਲਸ ਨੇ ਸੀਲ ਕੀਤਾ ਇਲਾਕਾ
Friday, Apr 10, 2020 - 11:27 AM (IST)
ਖਰੜ (ਰਣਬੀਰ) : ਖਰੜ ਦੇ ਸਿਵਲ ਹਸਪਤਾਲ 'ਚ ਬੀਤੇ ਦਿਨੀਂ ਸ਼ੱਕੀ ਹਾਲਾਤ 'ਚ ਮਰੀ ਮੁੰਡੀ ਖਰੜ ਦੀ ਇਕ ਬਜ਼ੁਰਗ ਔਰਤ ਦੀ ਕੋਰੋਨਾ ਸਬੰਧੀ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਤੋਂ ਬਾਅਦ ਇਲਾਕੇ ਦੇ ਲੋਕ ਬੁਰੀ ਤਰ੍ਹਾਂ ਸਹਿਮ ਗਏ ਹਨ। ਫਿਲਹਾਲ ਪੁਲਸ ਅਤੇ ਸਿਹਤ ਵਿਭਾਗ ਵਲੋਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਦੇ ਟੈਸਟ ਲਏ ਜਾ ਰਹੇ ਹਨ। ਦੱਸਣਯੋਗ ਹੈ ਕਿ ਮ੍ਰਿਤਕਾ ਰਾਜ ਕੁਮਾਰੀ (77) ਪਤਨੀ, ਰਾਜਿੰਦਰ ਪਾਲ ਸ਼ਰਮਾ ਵਾਸੀ ਆਸਥਾ ਐਨਕਲੇਵ, ਮੁੰਡੀ ਖਰੜ ਨੂੰ ਇਕ ਹਫਤੇ ਤੋਂ ਖਾਂਸੀ-ਜ਼ੁਕਾਮ ਸੀ, ਜਿਸ ਨੂੰ ਸਿਵਲ ਹਸਪਤਾਲ ਭਰਤੀ ਕਰਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ ਸੀ। ਸਿਵਲ ਸਰਜਨ ਮਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ 7 ਅਪ੍ਰੈਲ ਨੂੰ ਬਹੁਤ ਗੰਭੀਰ ਹਾਲਤ 'ਚ ਹਸਪਤਾਲ ਆਈ ਸੀ, ਜਿਸ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਸੰਗਰੂਰ 'ਚ ਵਧਿਆ 'ਕੋਰੋਨਾ' ਦਾ ਕਹਿਰ, ਦੂਜੇ ਮਰੀਜ਼ ਦੀ ਰਿਪੋਰਟ ਆਈ ਪਾਜ਼ੇਟਿਵ (ਵੀਡੀਓ)
ਔਰਤ ਕੋਰੋਨਾ ਪਾਜ਼ੇਟਿਵ ਸੀ ਜਾਂ ਨਹੀਂ, ਇਸ ਦਾ ਪਤਾ ਲਾਉਣ ਲਈ ਉਸ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ 'ਚ ਮ੍ਰਿਤਕ ਔਰਤ ਕੋਰੋਨਾ ਪਾਜ਼ੇਟਿਵ ਨਿਕਲੀ ਹੈ। ਇਸ ਦੇ ਨਾਲ ਹੀ ਮੋਹਾਲੀ ਜ਼ਿਲੇ 'ਚ ਕੋਰੋਨਾ ਵਾਇਰਸ ਕਾਰਨ ਇਹ ਦੂਜੀ ਮੌਤ ਹੈ। ਇਸ ਤੋਂ ਪਹਿਲਾਂ ਮੋਹਾਲੀ 'ਚ ਓਮ ਪ੍ਰਕਾਸ਼ ਨਾਂ ਦਾ ਵਿਅਕਤੀ ਕੋਰੋਨਾ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕਾ ਹੈ। ਹੁਣ ਤੱਕ ਮੋਹਾਲੀ ਜ਼ਿਲੇ 'ਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 38 ਤੱਕ ਪਹੁੰਚ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 30 ਅਪ੍ਰੈਲ ਤੱਕ ਕਰਫਿਊ ਵਧਾਉਣ 'ਤੇ ਅੱਜ ਲੱਗੇਗੀ ਮੋਹਰ!
ਪਿੰਡ ਭਾਗੋਮਾਜਰਾ 'ਚ ਪਰਵਾਸੀ ਮਜ਼ਦੂਰ ਦੀ ਮੌਤ
ਸ਼ੁੱਕਰਵਾਰ ਸਵੇਰੇ ਖਰੜ-ਲੁਧਿਆਣਾ ਰੋਡ 'ਤੇ ਪਿੰਡ ਭਾਗੋਮਾਜਰਾ ਦੀ ਪੱਪੂ ਕਾਲੋਨੀ 'ਚ ਇੱਕ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਿਸ ਦੀ ਉਮਰ ਕਰੀਬ 30 ਸਾਲ ਦੱਸੀ ਜਾ ਰਹੀ ਹੈ। ਸੂਚਨਾ ਮਿਲਦੇ ਹੀ ਪੁਲਸ ਸਮੇਤ ਸਿਹਤ ਮਹਿਕਮੇ ਦੀ ਵਿਸ਼ੇਸ਼ ਕੁਆਰੰਟਾਈਨ ਟੀਮ ਮੌਕੇ 'ਤੇ ਪੁੱਜ ਗਈ ਹੈ ਅਤੇ ਪੂਰੇ ਅਹਿਤਿਆਤ ਵਜੋਂ ਲਾਸ਼ ਨੂੰ ਕਬਜ਼ੇ 'ਚ ਲੈਂਦੇ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਟੀਮ ਵੱਲੋਂ ਉਕਤ ਵਿਅਕਤੀ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਸੰਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : 'ਕੋਰੋਨਾ ਵਾਇਰਸ' ਦੀ ਲੜਾਈ ਖਿਲਾਫ ਪੰਜਾਬ ਸਰਕਾਰ ਦੀ 'ਮੀਡੀਆ' ਨੂੰ ਖਾਸ ਅਪੀਲ