ਵਿਰੋਧੀ ਧਿਰ ਦੇ ਆਗੂ ਨੂੰ ਫਿਰੌਤੀ ਲਈ ਅਗਵਾ ਤੇ ਅਗਵਾ ਦੀਆਂ ਹੋਰ ਧਾਰਾਵਾਂ ਵਿਚਲਾ ਫਰਕ ਨਹੀਂ ਪਤਾ : ਕੈਪਟਨ
Tuesday, Sep 07, 2021 - 12:51 AM (IST)
ਚੰਡੀਗੜ੍ਹ- ਵਿਰੋਧੀ ਧਿਰ ਦੇ ਨੇਤਾ ਵੱਲੋਂ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਗੁੰਮਰਾਹਕੁਨ ਅਤੇ ਸਿਆਸੀ ਤੌਰ 'ਤੇ ਪ੍ਰੇਰਿਤ ਬਿਆਨਬਾਜ਼ੀ ਕਰਨ ਲਈ ਉਸ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਲਈ ਆਮ ਆਦਮੀ ਪਾਰਟੀ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਾਲ 2022 ਦੇ ਚੋਣ ਮੈਦਾਨ ਨੂੰ ਜਿੱਤਣ ਲਈ ਇਹ ਬੁਖਲਾਹਟ ਭਰੀ ਕੋਸ਼ਿਸ਼ ਕੀਤੀ ਹੈ ਜਦਕਿ ਉਹ ਇਸ ਤੋਂ ਪਹਿਲਾਂ ਹੀ ਹੱਥਾਂ ਵਿੱਚੋਂ ਰੇਤ ਵਾਂਗ ਖਿਸਕਦੀ ਦਾ ਰਹੀ ਆਪਣੀ ਸਿਆਸੀ ਜ਼ਮੀਨ ਨੂੰ ਵੇਖ ਸਕਦੇ ਹਨ। ਹਰਪਾਲ ਸਿੰਘ ਚੀਮਾ ਦੁਆਰਾ ਸੂਬੇ ਵਿਚ ਅਪਰਾਧ ਦੇ ਵਧ ਰਹੇ ਮਾਮਲਿਆਂ ਬਾਰੇ ਲਾਏ ਗਏ ਬੇਬੁਨਿਆਦ ਦੋਸ਼ਾਂ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਨੇਤਾ ਦੇ ਗੈਰ-ਜ਼ਿੰਮੇਵਾਰਾਨਾ ਵਤੀਰੇ ਉਤੇ ਹੈਰਾਨੀ ਜ਼ਾਹਰ ਕੀਤੀ ਕਿ ਜਿਸ ਵੱਲੋਂ ਕੁਝ ਨਿਰਆਧਾਰ ਮੀਡੀਆ ਰਿਪੋਰਟਾਂ ਰਾਹੀਂ ਗਲਤ ਸੂਚਨਾ ਫੈਲਾਈ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਇਧਰੋਂ-ਓਧਰੋਂ ਗੈਰ-ਪ੍ਰਵਾਨਿਤ ਅੰਕੜੇ ਇਕੱਠ ਕਰਨ ਦੀ ਬਜਾਏ ਚੀਮਾ ਨੂੰ ਤੱਥ ਹਾਸਲ ਕਰਨ ਲਈ ਡੀ.ਜੀ.ਪੀ. ਤੱਕ ਪਹੁੰਚ ਕਰ ਸਕਦੇ ਸਨ ਜੋ ਉਨ੍ਹਾਂ ਦੇ ਪ੍ਰੈਸ ਨੋਟ 'ਚ ਜਾਰੀ ਕੀਤੇ ਅੰਕੜਿਆਂ ਤੋਂ ਬਿਲਕੁਲ ਅਲੱਗ ਹਨ।”
ਇਹ ਖ਼ਬਰ ਪੜ੍ਹੋ- ਬੁਮਰਾਹ ਨੇ ਟੈਸਟ ਕ੍ਰਿਕਟ 'ਚ ਪੂਰੀਆਂ ਕੀਤੀਆਂ 100 ਵਿਕਟਾਂ, ਤੋੜਿਆ ਕਪਿਲ ਦੇਵ ਦਾ ਰਿਕਾਰਡ
ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿ ਚੀਮਾ ਨੇ ਇਕ ਵਾਰ ਫੇਰ ਸਾਬਤ ਕਰ ਦਿੱਤਾ ਹੈ ਕਿ ਆਪ ਦੀ ਵਿਚਾਰਧਾਰਾ ਝੂਠ ਅਤੇ ਮਨਘੜਤ ਗੱਲਾਂ ਉਤੇ ਅਧਾਰਿਤ ਹੈ ਅਤੇ ਅਰਵਿੰਦ ਕੇਜਰੀਵਾਲ ਦੀ ਪਾਰਟੀ ਦੇ ਸਾਰੇ ਨੇਤਾ ਧੋਖੇਬਾਜ਼ੀ ਤੇ ਮੱਕਾਰੀ ਦੇ ਉਸਤਾਦ ਬਣ ਗਏ ਹਨ। ਉਨ੍ਹਾਂ ਕਿਹਾ ਕਿ ਚੀਮਾ ਦੇ ਦਾਅਵਿਆਂ ਤੋਂ ਉਲਟ ਮਾਰਚ, 2017 ਤੋਂ ਉਨ੍ਹਾਂ ਦੀ ਸਰਕਾਰ ਆਉਣ ਤੋਂ ਲੈ ਕੇ ਸੂਬੇ ਵਿਚ ਫਿਰੌਤੀ ਲਈ ਅਗਵਾ ਨਾਲ ਜੁੜੇ ਸਿਰਫ 38 ਮਾਮਲੇ ਰਿਪੋਰਟ ਹੋਏ। ਇੱਥੋਂ ਤੱਕ ਕਿ ਸਾਲ 2017 ਤੋਂ ਫਿਰੌਤੀ ਲਈ ਅਗਵਾ ਦੇ ਦਰਜ ਮਹਿਜ਼ 38 ਮਾਮਲਿਆਂ (0.5%) ਨੂੰ ਸੁਲਝਾ ਲਿਆ ਅਤੇ ਹਰੇਕ ਘਟਨਾ ਦੇ ਪੀੜਤ ਦੀ ਰਿਹਾਈ ਸਫਲਤਾਪੂਰਵਕ ਹੋ ਗਈ ਅਤੇ ਹਰੇਕ ਕੇਸ ਵਿਚ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਕਿਹਾ ਕਿ ਗੰਭੀਰ ਮਾਮਲਿਆਂ ਵਿਚ ਅਪਰਾਧਿਕ ਮੁਕੱਦਮਿਆਂ ਦੀ ਤੇਜ਼ੀ ਨਾਲ ਨਿਗਰਾਨੀ ਕਰਕੇ ਕਈ ਮਾਮਲਿਆਂ ਵਿਚ ਤਾਂ ਸਜ਼ਾਵਾਂ ਵੀ ਹੋ ਗਈਆਂ।
ਇਹ ਖ਼ਬਰ ਪੜ੍ਹੋ- ਚੌਂਕਾਂ 'ਚ ਹੋ ਰਹੇ ਹਾਦਸਿਆਂ ਕਾਰਨ ਵਿਧਾਇਕ ਨੇ ਨੈਸ਼ਨਲ ਹਾਈਵੇ ਅਥਾਰਿਟੀ ਨੂੰ ਦਿੱਤਾ 15 ਦਿਨਾਂ ਦਾ ਅਲਟੀਮੇਟ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।