41 ਡਿਗਰੀ ਟੱਪੇ ਤਾਪਮਾਨ ਨੇ ਕਢਵਾਏ ਪਸੀਨੇ, ਬਾਹਰ ਨਿਕਲਣਾ ਹੋਇਆ ਮੁਸ਼ਕਲ

05/07/2024 4:46:10 PM

ਜਲੰਧਰ (ਪੁਨੀਤ) : ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਤਾਪਮਾਨ 41 ਡਿਗਰੀ ਤੋਂ ਪਾਰ ਪਹੁੰਚਣਾ ਸ਼ੁਰੂ ਹੋ ਗਿਆ ਹੈ। ਅੱਜ ਦੁਪਹਿਰੇ ਅਸਮਾਨ ਤੋਂ ਗਰਮੀ ਵਰੀ, ਜਿਸ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਹੋ ਗਿਆ। ਇਸ ਦਰਮਿਆਨ ਵੱਖ-ਵੱਖ ਇਲਾਕਿਆਂ ’ਚ ਬਿਜਲੀ ਚਲੀ ਗਈ ਤੇ ਲੋਕਾਂ ਨੂੰ ਪਾਵਰ ਕੱਟ ਦਾ ਸਾਹਮਣਾ ਕਰਨਾ ਪਿਆ। ਇਸ ਸੀਜ਼ਨ ’ਚ ਬੀਤੇ ਦਿਨੀਂ ਭਿਆਨਕ ਗਰਮੀ ਦਾ ਪਹਿਲਾ ਦਿਨ ਸੀ ਜਦੋਂ ਤਾਪਮਾਨ ਇੰਨੀ ਡਿਗਰੀ ਤਕ ਪਹੁੰਚ ਗਿਆ। ਇਸ ਦਰਮਿਆਨ ਲੋਕ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਲੱਗੇ । ਸੜਕਾਂ ’ਤੇ ਸਨਾਟਾ ਪਸਰਿਆ ਰਿਹਾ ਅਤੇ ਏ. ਸੀ. ਦੇ ਵਰਤੋਂ ਵਿਚ ਇਕਦਮ ਵਾਧਾ ਹੋ ਗਿਆ, ਜਿਸ ਨਾਲ ਬਿਜਲੀ ਖਪਤ ਵਿਚ ਭਾਰੀ ਵਾਧਾ ਹੁੰਦਾ ਦਿਖਾਈ ਦਿੱਤਾ। ਵੱਖ-ਵੱਖ ਕਾਰਨਾਂ ਕਾਰਨ ਫਾਲਟ ਪੈਣ ਦੇ ਮਾਮਲਿਆਂ ’ਚ ਵੀ ਵਾਧਾ ਹੋਇਆ ਹੈ। ਉੱਥੇ ਹੀ ਰਿਪੇਅਰ ਸਮੇਤ ਵੱਖ-ਵੱਖ ਕਾਰਨਾਂ ਕਾਰਨ ਨੌਰਥ ਜ਼ੋਨ ਦੇ ਕਈ ਸਰਕਲਾਂ ਅਧੀਨ ਆਉਂਦੇ ਇਲਾਕਿਆਂ ਵਿਚ 6 ਤੋਂ 7 ਘੰਟੇ ਤੱਕ ਬਿਜਲੀ ਗੁਲ ਰਹੀ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਜਾਰੀ ਹੋਇਆ ਲੋਕ ਸਭਾ ਚੋਣਾਂ ਦਾ ਨੋਟੀਫ਼ਿਕੇਸ਼ਨ, ਜਾਣੋ ਇਕ-ਇਕ ਡਿਟੇਲ 

ਕੀ ਕਰੀਏ?
► ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਫੁਲ ਸਲੀਵ ਕੱਪੜੇ ਪਾਓ। ਗਰਮੀਆਂ ’ਚ ਸਿਰਫ਼ ਸੂਤੀ ਕੱਪੜੇ ਹੀ ਪਹਿਨਣ ਦੀ ਕੋਸ਼ਿਸ਼ ਕਰੋ।
► ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਸਕਾਰਫ਼ ਦੀ ਵਰਤੋਂ ਕਰੋ।
► ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਜੁੱਤੀਆਂ ਜਾਂ ਚੱਪਲਾਂ ਪਾਓ।
► ਧੁੱਪ ’ਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਠੀਕ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ’ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ।
► ਧੁੱਪ ’ਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਆਪਣੇ ਨਾਲ ਰੱਖੋ।
► ਮੌਸਮੀ ਫ਼ਲ ਅਤੇ ਸਬਜ਼ੀਆਂ ਜਿਵੇਂ ਤਰਬੂਜ਼, ਸੰਤਰਾ, ਅੰਗੂਰ, ਖੀਰਾ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ’ਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ।
► ਆਪਣੀ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਅਤੇ ਅੱਖਾਂ ਦੀ ਸੁਰੱਖਿਆ ਲਈ ਚਸ਼ਮੇ ਪਾਓ।
► ਛੱਤਾਂ ’ਤੇ ਛੱਤਰੀ ਲਗਾ ਕੇ ਜਾਂ ਸਬਜ਼ੀਆਂ ਉਗਾ ਕੇ ਤਾਪਮਾਨ ਨੂੰ ਹੇਠਾਂ ਰੱਖਿਆ ਜਾ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ :   ਚੋਣ ਕਮਿਸ਼ਨ ਸਖ਼ਤ, ਸੋਸ਼ਲ ਮੀਡੀਆ ਤੇ ਪੇਡ ਨਿਊਜ਼ ’ਤੇ ਬਾਜ਼ ਨਜ਼ਰ ਦੇ ਹੁਕਮ 

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News