DIG ਭੁੱਲਰ ਰਿਸ਼ਵਤ ਮਾਮਲਾ: ਵਿਚੋਲੇ ਕ੍ਰਿਸ਼ਨੂ ਤੇ ਉਸ ਦੀ ਪਤਨੀ ਦੇ ਖਾਤੇ ਡੀ-ਫ੍ਰੀਜ਼ ਕਰਨ ਦੀ ਅਰਜ਼ੀ ਮਨਜ਼ੂਰ

Saturday, Mar 14, 2026 - 07:42 AM (IST)

DIG ਭੁੱਲਰ ਰਿਸ਼ਵਤ ਮਾਮਲਾ: ਵਿਚੋਲੇ ਕ੍ਰਿਸ਼ਨੂ ਤੇ ਉਸ ਦੀ ਪਤਨੀ ਦੇ ਖਾਤੇ ਡੀ-ਫ੍ਰੀਜ਼ ਕਰਨ ਦੀ ਅਰਜ਼ੀ ਮਨਜ਼ੂਰ

ਚੰਡੀਗੜ੍ਹ (ਪ੍ਰੀਕਸ਼ਿਤ) : ਪੰਜਾਬ ਪੁਲਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਰਿਸ਼ਵਤ ਮਾਮਲੇ ’ਚ ਸਹਿ-ਮੁਲਜ਼ਮ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਤੇ ਉਸ ਦੀ ਪਤਨੀ ਹਨੀ ਸ਼ਰਮਾ ਦੇ ਬੈਂਕ ਤੇ ਪੋਸਟ ਦਫ਼ਤਰ ਖਾਤਿਆਂ ਨੂੰ ਡੀ-ਫ੍ਰੀਜ਼ ਕਰਨ ਦੀ ਅਰਜ਼ੀ ਅਦਾਲਤ ਨੇ ਮਨਜ਼ੂਰ ਕਰ ਲਈ ਹੈ। ਕ੍ਰਿਸ਼ਨੂ ਤੇ ਉਸ ਦੀ ਪਤਨੀ ਨੇ ਬੈਂਕ ਤੇ ਪੋਸਟ ਦਫ਼ਤਰ ਖਾਤਿਆਂ ਨੂੰ ਡੀ-ਫ੍ਰੀਜ਼ ਕਰਨ ਦੇ ਲਈ ਵੱਖ-ਵੱਖ ਅਰਜ਼ੀਆਂ ਦਾਇਰ ਕੀਤੀਆਂ ਸਨ। ਉੱਥੇ ਹੀ ਡੀ.ਆਈ.ਜੀ. ਭੁੱਲਰ ਦੀ ਅਰਜ਼ੀ ’ਤੇ ਪਹਿਲਾਂ ਹੀ ਸੁਣਵਾਈ ਚੱਲ ਰਹੀ ਹੈ, ਜਿਸ ਦਾ ਜਾਂਚ ਏਜੰਸੀ ਸੀ.ਬੀ.ਆਈ. ਵਿਰੋਧ ਕਰ ਚੁੱਕੀ ਹੈ। 

ਇਹ ਵੀ ਪੜ੍ਹੋ - ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ ਸਰਕਾਰ ਦਾ ਝਟਕਾ

ਹਾਲਾਂਕਿ ਮਾਮਲੇ ’ਚ ਪੰਜ ਖਾਤਿਆਂ ਨੂੰ ਡੀ-ਫ੍ਰੀਜ਼ ਕਰਨ ਦੇ ਹੁਕਮ ਦਿੱਤੇ ਜਾ ਚੁੱਕੇ ਹਨ, ਜਦਕਿ ਬਾਕੀ ਤਿੰਨ ਖਾਤਿਆਂ ’ਤੇ ਅਦਾਲਤ ਵਿਚ ਸੁਣਵਾਈ ਵਿਚਾਰਅਧੀਨ ਹੈ। ਇਸ ਦੌਰਾਨ ਕ੍ਰਿਸ਼ਨੂ ਨੇ ਪੂਰੇ ਘਟਨਾਕ੍ਰਮ ਨਾਲ ਸਬੰਧਤ ਸੀ.ਸੀ.ਟੀ.ਵੀ. ਫੁਟੇਜ, ਕਾਲ ਡਿਟੇਲ ਰਿਕਾਰਡ ਤੇ ਟਾਵਰ ਲੋਕੇਸ਼ਨ ਨੂੰ ਸੁਰੱਖਿਅਤ ਰੱਖਣ ਲਈ ਵੱਖਰੀ ਅਰਜ਼ੀ ਦਾਇਰ ਕੀਤੀ ਹੈ। ਬਚਾਅ ਧਿਰ ਨੇ ਸੀ.ਬੀ.ਆਈ. ਦੇ ਵੈਰੀਫਿਕੇਸ਼ਨ ਅਧਿਕਾਰੀ ਦਾ ਮੋਬਾਈਲ ਨੰਬਰ ਉਪਲਬਧ ਕਰਵਾਉਣ ਦੀ ਵੀ ਮੰਗ ਕੀਤੀ ਸੀ, ਜਿਸ ਦਾ ਸੀ.ਬੀ.ਆਈ. ਨੇ ਵਿਰੋਧ ਕੀਤਾ। 

ਇਹ ਵੀ ਪੜ੍ਹੋ - Gold-Silver Price: ਧੜੰਮ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਹਾਲਾਂਕਿ ਅਦਾਲਤ ਨੇ ਸੀ.ਬੀ.ਆਈ. ਦਾ ਵਿਰੋਧ ਰੱਦ ਕਰਦੇ ਹੋਏ ਵੈਰੀਫਿਕੇਸ਼ਨ ਅਧਿਕਾਰੀ ਦਾ ਨੰਬਰ ਬਚਾਅ ਧਿਰ ਦੇ ਵਕੀਲ ਨੂੰ ਉਪਲਬਧ ਕਰਾਉਣ ਦੇ ਨਿਰਦੇਸ਼ ਦਿੱਤੇ। ਦੂਜੇ ਪਾਸੇ, ਸ਼ੁੱਕਰਵਾਰ ਨੂੰ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਅਤੇ ਕ੍ਰਿਸ਼ਨੂ ਸ਼ਾਰਦਾ ਦੀ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ। ਪੇਸ਼ੀ ਤੋਂ ਬਾਅਦ ਅਦਾਲਤ ਨੇ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ। ਭੁੱਲਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਵੱਖ ਦਰਜ ਮਾਮਲੇ ਵਿਚ ਹਾਲੇ ਚਲਾਨ ਪੇਸ਼ ਕੀਤਾ ਜਾਣਾ ਬਾਕੀ ਹੈ।

ਇਹ ਵੀ ਪੜ੍ਹੋ - ਧੀਆਂ ਦੇ ਖਾਤੇ 'ਚ ਆਉਣਗੇ ਪੈਸੇ, ਵਿਆਹ ਲਈ ਮਿਲੇਗਾ 1 ਲੱਖ ਰੁਪਏ ਦਾ ਤੋਹਫ਼ਾ! ਸੂਬਾ ਸਰਕਾਰ ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News