ਮੁਅੱਤਲ DIG ਭੁੱਲਰ ਨੇ ਪਿਤਾ ਤੇ ਧੀ ਦੇ 10 ਬੈਂਕ ਖਾਤਿਆਂ ਨੂੰ ਡੀ-ਫ੍ਰੀਜ਼ ਕਰਨ ਦੀ ਦਾਇਰ ਅਰਜ਼ੀ
Tuesday, Jan 20, 2026 - 07:59 AM (IST)
ਚੰਡੀਗੜ੍ਹ (ਪ੍ਰੀਕਸ਼ਿਤ) - ਰਿਸ਼ਵਤ ਮਾਮਲੇ ਵਿਚ ਫੜੇ ਗਏ ਪੰਜਾਬ ਪੁਲਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੇ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਵਿਚ ਇਕ ਅਰਜ਼ੀ ਦਾਇਰ ਕੀਤੀ ਹੈ। ਇਸ ਅਰਜ਼ੀ ਵਿਚ ਉਨ੍ਹਾਂ ਨੇ ਆਪਣੇ ਪਿਤਾ ਅਤੇ ਧੀ ਦੇ 10 ਬੈਂਕ ਖਾਤਿਆਂ ਨੂੰ ਡੀ-ਫ੍ਰੀਜ਼ ਕਰਨ ਨੂੰ ਲੈ ਕੇ ਸੀ. ਬੀ. ਆਈ. ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਭੁੱਲਰ ਵੱਲੋਂ ਦਾਇਰ ਕੀਤੀ ਗਈ ਅਰਜ਼ੀ ’ਤੇ ਅਦਾਲਤ ਨੇ ਸੀ. ਬੀ. ਆਈ. ਨੂੰ ਨੋਟਿਸ ਜਾਰੀ ਕਰਦਿਆਂ 6 ਫਰਵਰੀ ਤੱਕ ਜਵਾਬ ਮੰਗਿਆ ਹੈ।
ਇਹ ਵੀ ਪੜ੍ਹੋ : ਅੰਤਿਮ ਸੰਸਕਾਰ ਮੌਕੇ ਸ਼ਮਸ਼ਾਨਘਾਟ 'ਚ ਭੁੱਲ ਕੇ ਵੀ ਨਾ ਜਾਣ ਇਹ ਲੋਕ, ਨਹੀਂ ਤਾਂ...
ਦੱਸ ਦੇਈਏ ਕਿ ਦਾਇਰ ਅਰਜ਼ੀ ਵਿਚ ਭੁੱਲਰ ਨੇ ਦੋਸ਼ ਲਾਇਆ ਕਿ ਸੀ.ਬੀ.ਆਈ. ਨੇ ਅਦਾਲਤ ਤੋਂ ਪਹਿਲਾਂ ਮਨਜ਼ੂਰੀ ਤੋਂ ਬਗ਼ੈਰ ਇਕ ਟਰੈਪ ਕੇਸ ਦੀ ਜਾਂਚ ਦੌਰਾਨ ਖਾਤਿਆਂ ਨੂੰ ਫ੍ਰੀਜ਼ ਕਰ ਦਿੱਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਹ ਕਾਰਵਾਈ ਨਾਜਾਇਜ਼ ਸੀ। ਮੁਲਜ਼ਮ ਭੁੱਲਰ ਦੇ ਵਕੀਲ ਨੇ ਦਲੀਲ ਦਿੱਤੀ ਕਿ ਸੀ.ਬੀ.ਆਈ. ਨੇ ਭੁੱਲਰ ਤੇ ਸਹਿ-ਮੁਲਜ਼ਮ ਕ੍ਰਿਸ਼ਨੂ ਸ਼ਾਰਦਾ ਖ਼ਿਲਾਫ਼ 3 ਦਸੰਬਰ, 2025 ਨੂੰ ਚਲਾਨ ਪੇਸ਼ ਕੀਤਾ ਸੀ। ਉਨ੍ਹਾਂ ਕਿਹਾ ਕਿ ਬੈਂਕ ਖਾਤੇ ਚਲਾਨ ਦਾ ਹਿੱਸਾ ਨਹੀਂ ਸੀ ਤੇ ਟਰੈਪ ਕੇਸ ਦੇ ਮਾਮਲੇ ’ਚ ਉਨ੍ਹਾਂ ਦੀ ਲੋੜ ਨਹੀਂ ਸੀ।
ਇਹ ਵੀ ਪੜ੍ਹੋ : Google 'ਤੇ ਗਲਤੀ ਨਾਲ ਵੀ ਸਰਚ ਨਾ ਕਰੋ ਇਹ ਚੀਜ਼ਾਂ, ਹੋ ਸਕਦੀ ਹੈ ਜੇਲ੍ਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
