ਵੱਡੀ ਖ਼ਬਰ: ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੇ ਮਾਮਲੇ ''ਚ ਨਵਾਂ ਮੋੜ

Friday, Oct 31, 2025 - 12:41 PM (IST)

ਵੱਡੀ ਖ਼ਬਰ: ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੇ ਮਾਮਲੇ ''ਚ ਨਵਾਂ ਮੋੜ

ਚੰਡੀਗੜ੍ਹ: ਸੀ. ਬੀ. ਆਈ. ਅਦਾਲਤ ਵੱਲੋਂ ਰਿਸ਼ਵਤ ਕੇਸ ਵਿਚ ਫੜੇ ਗਏ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀ ਨਿਆਂਇਕ ਹਿਰਾਸਤ ਵਿਚ ਹੋਰ ਵਾਧਾ ਕਰ ਦਿੱਤਾ ਗਿਆ ਹੈ। ਉੱਥੇ ਹੀ ਇਸ ਮਾਮਲੇ ਵਿਚ ਹੁਣ ਪੰਜਾਬ ਵਿਜੀਲੈਂਸ ਬਿਊਰੋ ਦੀ ਵੀ ਐਂਟਰੀ ਹੋ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਇਸ ਮਾਮਲੇ ਵਿਚ ਇਕ ਵੱਡਾ ਮੋੜ ਆਇਆ ਹੈ ਕਿਉਂਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਵੀ ਭੁੱਲਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕਰ ਲਿਆ ਹੈ। ਹਾਲਾਂਕਿ, ਸੀ.ਬੀ.ਆਈ. ਪਹਿਲਾਂ ਹੀ ਭੁੱਲਰ ਦੇ ਖ਼ਿਲਾਫ਼ ਮੰਡੀ ਗੋਬਿੰਦਗੜ੍ਹ ਦੇ ਵਪਾਰੀ ਤੋਂ 5 ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ਵਿਚ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਵੇਰੇ-ਸਵੇਰੇ ਵਾਪਰ ਗਿਆ ਹਾਦਸਾ! ਫ਼ਲਾਈਓਵਰ 'ਤੇ ਪਲਟਿਆ ਕੈਂਟਰ

ਅੱਜ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਵੀਡੀਓ ਕਾਨਫਰੰਸਿੰਗ (VC) ਰਾਹੀਂ ਸੀ.ਬੀ.ਆਈ. ਅਦਾਲਤ ਵਿਚ ਪੇਸ਼ ਕੀਤਾ ਗਿਆ। ਅੱਜ ਸੀ.ਬੀ.ਆਈ. ਨੇ ਉਨ੍ਹਾਂ ਦਾ ਹੋਰ ਰਿਮਾਂਡ ਨਹੀਂ ਮੰਗਿਆ ਅਤੇ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਇਸ ਦੌਰਾਨ ਉਹ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਰਹਿਣਗੇ। 

ਰਿਸ਼ਵਤ ਦੇ ਮਾਮਲੇ ਦੀ ਜਾਂਚ ਦੇ ਨਾਲ-ਨਾਲ, ਸੀ.ਬੀ.ਆਈ. ਨੇ ਹੁਣ ਸਾਬਕਾ ਡੀ.ਆਈ.ਜੀ. ਵੱਲੋਂ 2017 ਤੋਂ ਲੈ ਕੇ ਹੁਣ ਤੱਕ ਬਣਾਈ ਗਈ ਜ਼ਮੀਨ-ਜਾਇਦਾਦ ਦੀ ਜਾਂਚ ਦਾ ਦਾਇਰਾ ਵੀ ਵਧਾ ਦਿੱਤਾ ਹੈ। ਸੀਬੀਆਈ ਅਨੁਸਾਰ, 1 ਅਗਸਤ ਤੋਂ 17 ਅਕਤੂਬਰ ਤੱਕ ਭੁੱਲਰ ਦੀ ਤਨਖਾਹ ਤੋਂ ਪ੍ਰਾਪਤ ਆਮਦਨ 4.74 ਲੱਖ ਰੁਪਏ ਸੀ। ਵਿੱਤ ਸਾਲ 2024-25 ਲਈ ਦਾਇਰ ਕੀਤੀ ਗਈ ਆਮਦਨ ਕਰ ਰਿਟਰਨ ਅਨੁਸਾਰ, ਉਨ੍ਹਾਂ ਦੀ ਸਾਰੇ ਜਾਣੇ-ਪਛਾਣੇ ਸਰੋਤਾਂ ਤੋਂ ਸਾਲਾਨਾ ਆਮਦਨ 45.95 ਲੱਖ ਰੁਪਏ ਸੀ। ਟੈਕਸ (13,82,270 ਰੁਪਏ) ਕੱਟਣ ਤੋਂ ਬਾਅਦ, ਉਨ੍ਹਾਂ ਦੀ ਸਾਲਾਨਾ ਆਮਦਨ ਲਗਭਗ 32 ਲੱਖ ਰੁਪਏ ਰਹੀ। ਹਾਲਾਂਕਿ, ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਅਤੇ ਪਰਿਵਾਰ ਨਾਲ ਜੁੜੀਆਂ ਜਾਇਦਾਦਾਂ ਦਾ ਮੁੱਲ ਕਈ ਕਰੋੜ ਰੁਪਏ ਦੱਸਿਆ ਜਾ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - Punjab: ਸਕੂਲ ਅੰਦਰ ਵਾਪਰੀ ਘਟਨਾ ਨੇ ਹਰ ਕਿਸੇ ਦੇ ਉਡਾਏ ਹੋਸ਼! CCTV ਚੈੱਕ ਕਰਨ ਲੱਗੀ ਪੁਲਸ

ਸੀ.ਬੀ.ਆਈ. ਨੇ ਦੱਸਿਆ ਕਿ ਭੁੱਲਰ ਨੇ ਅਣਜਾਣ ਵਿਅਕਤੀਆਂ ਦੀ ਮਿਲੀਭੁਗਤ ਨਾਲ ਆਪਣੀ ਜਾਣੀ-ਪਛਾਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਈ ਅਤੇ ਆਪਣੇ ਅਹੁਦੇ ਦੌਰਾਨ ਗੈਰ-ਕਾਨੂੰਨੀ ਢੰਗ ਨਾਲ ਆਪਣੇ ਆਪ ਨੂੰ ਅਮੀਰ ਬਣਾਇਆ। ਉਹ ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਬਾਰੇ ਤਸੱਲੀਬਖਸ਼ ਸਪੱਸ਼ਟੀਕਰਨ ਵੀ ਨਹੀਂ ਦੇ ਸਕੇ। ਦੱਸ ਦਈਏ ਕਿ 16 ਅਤੇ 17 ਅਕਤੂਬਰ ਨੂੰ ਹਰਚਰਨ ਸਿੰਘ ਭੁੱਲਰ ਦੇ ਘਰ ਦੀ ਤਲਾਸ਼ੀ ਲਈ ਗਈ ਸੀ, ਜਿਸ ਵਿਚ ਕਰੋੜਾਂ ਰੁਪਏ ਦੀ ਨਕਦੀ, ਗਹਿਣੇ, ਮਹਿੰਗੀਆਂ ਘੜੀਆਂ, ਗੱਡੀਆਂ, ਪ੍ਰਾਪਰਟੀ ਦੇ ਕਾਗਜ਼ ਤੇ ਹੋਰ ਕਈ ਕੁਝ ਮਿਲਿਆ ਸੀ। 

ਭੁੱਲਰ ਦੇ ਵਕੀਲ ਦਾ ਦਾਅਵਾ- 'ਨੌਕਰੀ ਤੋਂ ਪਹਿਲਾਂ ਦੀ ਹੈ ਜਾਇਦਾਦ'

ਡੀ.ਆਈ.ਜੀ. ਭੁੱਲਰ ਦੇ ਵਕੀਲ ਐੱਚ. ਐੱਸ. ਧਨੋਆ ਦਾ ਕਹਿਣਾ ਹੈ ਕਿ ਭੁੱਲਰ ਦੀ ਪ੍ਰਾਪਰਟੀ ਉਨ੍ਹਾਂ ਦੀ ਨੌਕਰੀ ਤੋਂ ਪਹਿਲਾਂ ਦੀ ਹੈ। ਉਨ੍ਹਾਂ ਦੱਸਿਆ ਕਿ ਭੁੱਲਰ ਦੀ ਸਾਰੀ ਪ੍ਰਾਪਰਟੀ ਜੱਦੀ-ਪੁਸ਼ਤੀ ਹੈ। ਉਨ੍ਹਾਂ ਕਿਹਾ ਕਿ ਉਹ ਸਮਾਂ ਆਉਣ 'ਤੇ ਅਦਾਲਤ ਵਿਚ ਸਾਰੀਆਂ ਗੱਲਾਂ ਤੱਥਾਂ ਸਮੇਤ ਪੇਸ਼ ਕਰਨਗੇ। ਵਕੀਲ ਧਨੋਆ ਨੇ ਅਦਾਲਤ ਤੋਂ ਇਕ ਮੰਗ ਵੀ ਕੀਤੀ ਕਿ ਸੋਸ਼ਲ ਮੀਡੀਆ 'ਤੇ ਉਨ੍ਹਾਂ ਬਾਰੇ ਜੋ ਤੱਥ ਪੇਸ਼ ਕੀਤੇ ਜਾ ਰਹੇ ਹਨ, ਉਨ੍ਹਾਂ ਨੂੰ ਕੰਟਰੋਲ ਕੀਤਾ ਜਾਵੇ।

 


author

Anmol Tagra

Content Editor

Related News