DIG ਹਰਚਰਨ ਸਿੰਘ ਭੁੱਲਰ ਮਾਮਲੇ 'ਚ ਗਵਰਨਰ ਗੁਲਾਬ ਚੰਦ ਕਟਾਰੀਆ ਦਾ ਵੱਡਾ ਬਿਆਨ
Friday, Oct 17, 2025 - 06:23 PM (IST)

ਨਾਭਾ (ਰਾਹੁਲ) : ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਅੱਜ ਨਾਭਾ ਵਿਚ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਮਾਮਲੇ 'ਤੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਇੰਨਾ ਵੱਡਾ ਪ੍ਰਸ਼ਾਸਨਕ ਢਾਂਚਾ ਹੋਣ ਦੇ ਬਾਵਜੂਦ ਜਦੋਂ ਕਿਸੇ ਨੂੰ ਇਹ ਨਹੀਂ ਪਤਾ ਲੱਗਿਆ ਕਿ ਇਕ ਅਫਸਰ ਘਰ ਵਿਚ ਕਿੰਨਾ ਪੈਸਾ ਇਕੱਠਾ ਕਰ ਰਿਹਾ ਹੈ ਤਾਂ ਇਸ ਤੋਂ ਵੱਡੀ ਕੋਈ ਹੋਰ ਦੁੱਖਦਾਈ ਗੱਲ ਨਹੀਂ ਹੋ ਸਕਦੀ। ਕਟਾਰੀਆ ਨੇ ਦੱਸਿਆ ਕਿ ਭੁੱਲਰ ਦੇ ਘਰ ਤੋਂ 7 ਕਰੋੜ ਰੁਪਏ ਨਕਦ ਮਿਲੇ ਹਨ, ਜੋ ਇਹ ਦਰਸਾਉਂਦਾ ਹੈ ਕਿ ਇਹ ਸਭ ਕੁਝ ਇੱਕ ਦਿਨ ਵਿਚ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਹ ਪੈਸਾ ਕਾਫੀ ਸਮੇਂ ਤੋਂ ਇਕੱਠਾ ਕੀਤਾ ਜਾ ਰਿਹਾ ਸੀ।
ਇਹ ਵੀ ਪੜ੍ਹੋ : 20 ਜਾਂ 21 ਅਕਤੂਬਰ, ਸ੍ਰੀ ਹਰਿਮੰਦਰ ਸਾਹਿਬ ਇਸ ਦਿਨ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ/ਦੀਵਾਲੀ
ਗਵਰਨਰ ਨੇ ਸੀਬੀਆਈ ਵੱਲੋਂ ਕੀਤੀ ਗ੍ਰਿਫਤਾਰੀ ਨੂੰ ਬਹੁਤ ਵੱਡਾ ਕਦਮ ਦੱਸਿਆ ਅਤੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੀਆਂ ਗੱਲਾਂ ਕਰਨਾ ਆਸਾਨ ਹਨ ਪਰ ਇਸਨੂੰ ਹਕੀਕਤ ਬਣਾਉਣਾ ਬਹੁਤ ਮੁਸ਼ਕਿਲ ਹੈ। ਇਕ ਵੱਡੇ ਅਧਿਕਾਰੀ ਵੱਲੋਂ ਇਸ ਤਰ੍ਹਾਂ ਦਾ ਕਾਂਡ ਕਰਨਾ ਸਾਰੇ ਸਿਸਟਮ ਨੂੰ ਹਿਲਾ ਦੇਣ ਵਾਲੀ ਗੱਲ ਹੈ। ਕਟਾਰੀਆ ਨੇ ਇਹ ਵੀ ਮੰਨਿਆ ਕਿ ਇਹ ਸਾਡੀ ਅੱਖਾਂ ਹੇਠਾਂ ਹੋਇਆ, ਇਸ ਲਈ ਸਾਡੀ ਵੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕਾਨੂੰਨ ‘ਤੇ ਲੋਕਾਂ ਦਾ ਵਿਸ਼ਵਾਸ ਅਜੇ ਵੀ ਕਾਇਮ ਹੈ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e