DIG ਭੁੱਲਰ ਨੇ 4 ਜ਼ਿਲ੍ਹਿਆਂ ਦੇ ਮੁਖੀਆਂ ਨਾਲ ਮੀਟਿੰਗ, ਬਦਲੀਆਂ ਸਮੇਤ ਹੋਰ ਹਦਾਇਤਾਂ ਜਾਰੀ

06/17/2024 1:29:59 PM

ਸੰਗਰੂਰ/ਬਰਨਾਲਾ (ਵਿਵੇਕ ਸਿੰਧਵਾਨੀ, ਰਵੀ, ਯਾਦਵਿੰਦਰ, ਸਿੰਗਲਾ)- ਪਟਿਆਲਾ ਰੇਂਜ ਦੇ DIG ਹਰਚਰਨ ਸਿੰਘ ਭੁੱਲਰ ਵੱਲੋਂ ਨਸ਼ਿਆ ਦੀ ਰੋਕਥਾਮ ਅਤੇ ਪੁਲਸ ਕਾਰਜਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਪਟਿਆਲਾ ਰੇਂਜ ਦੇ ਅਧੀਨ ਆਉਂਦੇ ਚਾਰ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਦੇ ਐੱਸ.ਐੱਸ.ਪੀਜ਼ ਨਾਲ ਮੀਟਿੰਗ ਕਰ ਕੇ ਹਦਾਇਤ ਕੀਤੀ ਗਈ ਕਿ ਪੁਲਸ ਕਰਮਚਾਰੀਆਂ ਨੂੰ ਚੌਕਸ ਕਰਨ ਅਤੇ ਪੁਲਸ ਕੰਮਕਾਜ ਨੂੰ ਦਰੁਸਤ ਕਰਨ ਲਈ ਪ੍ਰਬੰਧਕੀ ਆਧਾਰ ’ਤੇ ਪੰਜਾਬ ਪੁਲਸ ਰੂਲਜ਼ ਅਤੇ ਡੀ.ਜੀ.ਪੀ. ਪੰਜਾਬ ਦੇ ਦਫਤਰ ਵੱਲੋਂ ਜਾਰੀ ਤਬਾਦਲਾ ਨੀਤੀ ਅਨੁਸਾਰ ਸਿਪਾਹੀ ਰੈਂਕ ਤੋ ਇੰਸਪੈਕਟਰ ਰੈਂਕ ਦੇ ਸਮੂਹ ਕਰਮਚਾਰੀਆਂ ਦੀਆਂ ਬਦਲੀਆਂ/ਤਾਇਨਾਤੀਆਂ ਕੀਤੀਆਂ ਜਾਣ।

ਇਹ ਖ਼ਬਰ ਵੀ ਪੜ੍ਹੋ - ਅੱਜ ਵੀ ਲਾਡੋਵਾਲ ਟੋਲ ਪਲਾਜ਼ਾ ਤੋਂ ਮੁਫ਼ਤ 'ਚ ਨਿਕਲ ਰਹੇ ਵਾਹਨ, ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਕਿਸੇ ਵੀ ਰੈਂਕ ਦਾ ਪੁਲਸ ਕਰਮਚਾਰੀ ਅਤੇ ਪੰਜਾਬ ਹੋਮਗਾਰਡ ਦੇ ਜਵਾਨਾਂ ਨੂੰ ਆਪਣੀ ਰਿਹਾਇਸ਼ੀ ਸਬ ਡਵੀਜ਼ਨ ਵਿਚ ਤਾਇਨਾਤ ਨਹੀਂ ਕੀਤਾ ਜਾਵੇਗਾ। ਜਿਸ ਦੇ ਤਹਿਤ ਪਟਿਆਲਾ ਰੇਂਜ ਅਧੀਨ ਆਉਂਦੇ ਐੱਸ.ਐੱਸ.ਪੀਜ਼ ਵਲੋਂ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਭਾਰੀ ਫੇਰਬਦਲ ਕੀਤਾ ਗਿਆ ਹੈ ਜਿਸ ਵਿਚ ਕੁੱਲ 916 ਸਿਪਾਹੀ ਤੋਂ ਇੰਸਪੈਕਟਰ ਰੈਂਕ ਤੱਕ ਦੇ ਕਰਮਚਾਰੀਆਂ ਦਾ ਤਬਾਦਲਾ ਕੀਤਾ ਗਿਆ, ਜਿਸ ਵਿਚ ਐੱਸ.ਐੱਸ.ਪੀ. ਪਟਿਆਲਾ ਵਲੋਂ 537 ਐੱਸ.ਐੱਸ.ਪੀ. ਸੰਗਰੂਰ ਵੱਲੋਂ 188 ਐੱਸ.ਐੱਸ.ਪੀ .ਬਰਨਾਲਾ ਵੱਲੋਂ 118 ਅਤੇ ਐੱਸ.ਐੱਸ.ਪੀ.,ਮਾਲੇਰਕੋਟਲਾ ਵੱਲੋਂ 73 ਪੁਲਸ ਕਰਮਚਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਤਬਾਦਲਾ ਨੀਤੀ ਤਹਿਤ ਕਵਰ ਹੁੰਦੇ ਸਹਾਇਕ ਥਾਣੇਦਾਰ ਤੋ ਇੰਸਪੈਕਟਰ ਰੈਂਕ ਦੇ ਕਰਮਚਾਰੀਆਂ ਦੀਆਂ ਪਟਿਆਲਾ ਰੇਂਜ ਦੇ ਇਕ ਜ਼ਿਲੇ ਤੋਂ ਦੂਜੇ ਜ਼ਿਲੇ ਵਿਚ ਬਦਲੀਆਂ ਵੀ ਗਈਆਂ ਹਨ। ਇਥੇ ਇਹ ਵੀ ਸਪਸ਼ਟ ਕੀਤਾ ਜਾਂਦਾ ਹੈ ਕਿ ਲੋਕ ਸਭਾ ਚੋਣਾਂ 2024 ਦੇ ਸਬੰਧ ਵਿਚ ਮਾਣਯੋਗ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਅਤੇ ਡਾਇਰੈਕਟਰ ਜਨਰਲ ਪੁਲਸ, ਪੰਜਾਬ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ ਅਨੁਸਾਰ ਐੱਸ.ਆਈ. ਅਤੇ ਇੰਸਪੈਕਟਰ ਰੈਂਕ ਦੇ ਕਰਮਚਾਰੀਆਂ ਨੂੰ ਜਿਨ੍ਹਾਂ ਦੀ ਇਕ ਜ਼ਿਲੇ ਵਿਚ ਤਿੰਨ ਸਾਲ ਅਰਸਾ ਦੀ ਸਰਵਿਸ ਅਤੇ ਰਿਹਾਇਸ਼ੀ ਜ਼ਿਲਾ ਹੋਣ ਕਰ ਕੇ ਪਟਿਆਲਾ ਰੇਂਜ ਦੇ ਦੂਜੇ ਜ਼ਿਲਿਆ ਵਿਚ ਤਬਾਦਲਾ ਕਰ ਦਿੱਤਾ ਗਿਆ ਸੀ।

ਡੀ.ਆਈ.ਜੀ. ਪਟਿਆਲਾ ਰੇਂਜ ਪਟਿਆਲਾ ਵੱਲੋਂ ਆਪਣੇ ਅਧੀਨ ਆਉਂਦੇ ਸਾਰੇ ਐੱਸ.ਐੱਸ.ਪੀਜ਼, ਐੱਸ.ਪੀ., ਅਤੇ ਡੀ.ਐੱਸ.ਪੀਜ਼ ਨਾਲ ਮੀਟਿੰਗ ਕਰ ਕੇ ਹਦਾਇਤ ਕੀਤੀ ਗਈ ਕਿ ਡੀ.ਜੀ.ਪੀ. ਪੰਜਾਬ ਜੀ ਦੇ ਹੁਕਮਾਂ ਅਨੁਸਾਰ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਖਿਲਾਫ ਜ਼ੀਰੋ-ਟੋਲਰੇਂਸ ਨੀਤੀ ਨੂੰ ਅਪਣਾਉਦਿਆਂ ਠੋਸ ਕਾਰਜ ਪ੍ਰਣਾਲੀ ਤਿਆਰ ਕੀਤੀ ਜਾਵੇ ਜਿਸ ਤਹਿਤ ਡਰੱਗ ਹਾਟਸਪਾਟ ਪਰ ਨਿਰੰਤਰ ਨਿਗਰਾਨੀ ਰੱਖੀ ਜਾਵੇ ਅਤੇ ਛਾਪੇਮਾਰੀ/ਰੇਡਾ ਕਰ ਕੇ ਆਦਤਾਨ ਅਪਰਾਧੀਆਂ ਦੀ ਅਚਨਚੈਤ ਚੈਕਿੰਗ ਅਤੇ ਯੋਜਨਾਬੱਧ ਤਰੀਕੇ ਨਾਲ CASO ਆਪਰੇਸ਼ਨ ਕੀਤੇ ਜਾਣ ਅਤੇ ਨਸ਼ਾ ਸਮੱਗਲਰਾਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਸਰੋਤ ਅਤੇ ਖਪਤਕਾਰਾਂ ਨੂੰ ਵੀ ਜਾਬਤੇ ਅਨੁਸਾਰ ਗ੍ਰਿਫਤਾਰ ਕੀਤਾ ਜਾਵੇ।

ਅਧਿਕਾਰੀਆਂ ਨੂੰ ਵੱਡੇ ਸਮੱਗਲਰਾਂ ਦੀ ਪਛਾਣ ਕਰਨ ਅਤੇ ਸਪਲਾਈ ਚੈਨ ਤੋੜਨ ਲਈ ਸਖਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੂੰ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 68 ਐਫ ਦੀ ਵੱਧ ਵੱਧ ਤੋਂ ਵਰਤੋ ਕਰਨ ਲਈ ਕਿਹਾ ਤਾਂ ਜੋ ਨਸ਼ਾ ਸਮੱਗਲਰਾਂ ਦੁਆਰਾ ਗੈਰ ਕਾਨੂੰਨੀ ਤਰੀਕੇ ਨਾਲ ਹਾਸਿਲ ਕੀਤੀਆ ਜਾਇਦਾਦਾਂ ਜਬਤ ਕੀਤੀਆਂ ਜਾ ਸਕਣ। ਉਨ੍ਹਾਂ ਐੱਸ.ਐੱਸ.ਪੀਜ਼ ਨੂੰ ਆਦੇਸ਼ ਕੀਤੇ ਕਿ ਕੋਈ ਪੁਲਸ ਕਰਮਚਾਰੀ ਜੋ ਭ੍ਰਿਸ਼ਟਾਚਾਰ ਜਾ ਕਿਸੇ ਤਰੀਕੇ ਨਾਲ ਨਸ਼ਾ ਸਮੱਗਲਰਾਂ ਨਾਲ ਜੁੜਿਆ ਹੋਵੇ ਨੂੰ ਨਾ ਬਖਸ਼ਿਆ ਜਾਵੇ। ਅਜਿਹੀਆ ਕਾਲੀਆਂ ਭੇਡਾਂ ਖਿਲਾਫ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਕਰ ਕੇ ਉਦਾਹਰਣਤਮਕ ਸਜ਼ਾ ਨੂੰ ਯਕੀਨੀ ਬਣਾਇਆ ਜਾਵੇ।

ਇਹ ਖ਼ਬਰ ਵੀ ਪੜ੍ਹੋ - Punjab Weather: ਦੇਸ਼ ਭਰ 'ਚੋਂ ਸਭ ਤੋਂ ਵੱਧ ਗਰਮ ਰਿਹਾ ਪੰਜਾਬ ਦਾ ਇਹ ਸ਼ਹਿਰ, ਜਾਰੀ ਹੋਇਆ ਅਲਰਟ

ਸਾਰੇ ਅਧਿਕਾਰੀਆਂ ਅਤੇ ਮੁੱਖ ਅਫਸਰਾਂ ਨੂੰ ਲੋਕਾਂ ਨਾਲ ਜੁੜਨ, ਚੰਗੇ ਸਲੀਕੇ ਨਾਲ ਪੇਸ਼ ਆਉਣ ਹੋਣ ਲਈ ਕਿਹਾ ਗਿਆ ਨਾਲ ਹੀ ਡੀ.ਜੀ.ਪੀ. ਪੰਜਾਬ ਦੇ ਹੁਕਮਾਂ ਅਨੁਸਾਰ ਸਮੂਹ ਸਰਕਲ ਅਫਸਰ, ਮੁੱਖ ਅਫਸਰ ਥਾਣਾ ਅਤੇ ਇੰਚਾਰਜ ਚੌਕੀਆਂ ਨੂੰ ਰੋਜ਼ਾਨਾ ਕੰਮਕਾਜ ਵਾਲੇ ਦਿਨ ਆਪਣੇ ਦਫਤਰ ਵਿਖੇ ਹਾਜ਼ਰ ਰਹਿਣ ਅਤੇ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਨਾਗਰਿਕਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਨਿਪਟਰਾ ਕਰਨ ਲਈ ਪਾਬੰਦ ਕੀਤਾ ਗਿਆ।

ਇਸ ਤੋਂ ਇਲਾਵਾ ਮਾਣਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਪੈਂਡਿੰਗ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ ਅਤੇ ਅਪਰਾਧਿਕ ਮੁੱਕਦਮਿਆਂ ਅਤੇ ਗੰਭੀਰ ਜੁਰਮਾਂ ਵਿਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਕੇਸਾਂ ਦਾ ਨਿਪਟਾਰਾ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਚਲਾਉਣ ਲਈ ਵੀ ਕਿਹਾ। ਕਿਸੇ ਵੀ ਗੈਰ ਸਮਾਜਿਕ ਗਤੀਵਿਧੀ/ਵਿਅਕਤੀ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਾ ਜਾਵੇ। ਸਮੂਹ ਮੁੱਖ ਅਫਸਰ ਆਪਣੇ ਇਲਾਕੇ ਵਿਚ ਗਸ਼ਤ ਕਰਨ, ਕਾਨੂੰਨ ਵਿਵਸਥਾ ਸਥਿਤੀ ਦੀ ਸਮੀਖਿਆ ਅਤੇ ਨਾਗਰਿਕ-ਮਿੱਤਰਤਾ ਪੁਲਸਿੰਗ ਨੂੰ ਯਕੀਨੀ ਬਣਾਇਆ ਜਾਵੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News