ਡੀ. ਆਈ. ਜੀ. ਨੇ ਥਾਣੇ 'ਚ ਰੇਡ ਕਰ ਸੁੱਤਾ ਪਿਆ ਫੜਿਆ SHO, ਕਿਹਾ ਹੁਣ ਤੁਸੀਂ ਸਸਪੈਂਡ
Thursday, Jul 09, 2026 - 05:46 PM (IST)
ਅੰਮ੍ਰਿਤਸਰ : ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਵੱਲੋਂ ਦੇਰ ਰਾਤ ਅੰਮ੍ਰਿਤਸਰ ਦਿਹਾਤੀ ਦੇ ਵੱਖ-ਵੱਖ ਥਾਣਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਡਿਊਟੀ 'ਚ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਵੱਡੀ ਕਾਰਵਾਈ ਕਰਦਿਆਂ ਰਾਜਾਸਾਂਸੀ ਥਾਣੇ ਦੇ ਮੁੱਖ ਅਫ਼ਸਰ (SHO) ਸਬ-ਇੰਸਪੈਕਟਰ ਹਰਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ। ਇਹ ਕਾਰਵਾਈ ਡੀ.ਆਈ.ਜੀ. ਵੱਲੋਂ ਅਚਨਚੇਤ ਕੀਤੀ ਗਈ ਚੈਕਿੰਗ ਦੌਰਾਨ ਐੱਸ.ਐੱਚ.ਓ. ਦੇ ਡਿਊਟੀ ਤੋਂ ਗ਼ੈਰ-ਹਾਜ਼ਰ ਮਿਲਣ ਮਗਰੋਂ ਅਮਲ ਵਿਚ ਲਿਆਂਦੀ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਦਰਦਨਾਕ ਘਟਨਾ, ਸਾਰੇ ਪਰਿਵਾਰ ਨੇ ਖਾਧਾ ਜ਼ਹਿਰ
ਦਰਅਸਲ ਅਚਨਚੇਤ ਚੈਕਿੰਗ 'ਤੇ ਨਿਕਲੇ ਡੀ. ਆਈ. ਜੀ. ਜਦੋਂ ਨਾਕੇ ’ਤੇ ਪਹੁੰਚੇ ਤਾਂ ਉੱਥੇ ਤਾਇਨਾਤ ਐੱਸ.ਐੱਚ.ਓ. ਗੈਰ ਹਾਜ਼ਰ ਸਨ। ਇਸ 'ਤੇ ਜਦੋਂ ਉਨ੍ਹਾਂ ਨੇ ਅੱਗੇ ਜਾਂਚ ਕੀਤੀ ਤਾਂ ਐੱਸ.ਐੱਚ.ਓ. ਹਰਜੀਤ ਸਿੰਘ ਥਾਣੇ ਦੇ ਅੰਦਰ ਇਕ ਕਮਰੇ ਵਿਚ ਆਰਾਮ ਨਾਲ ਸੁੱਤੇ ਪਾਏ ਗਏ। ਇਸ 'ਤੇ ਉਨ੍ਹਾਂ ਨੇ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ। ਮੌਕੇ 'ਤੇ ਹੀ ਡੀਆਈਜੀ ਨੇ ਤੁਰੰਤ ਕਾਰਵਾਈ ਕਰਦਿਆਂ ਐੱਸਐੱਚਓ ਨੂੰ ਸਸਪੈਂਡ ਕਰ ਦਿੱਤਾ।
ਇਹ ਵੀ ਪੜ੍ਹੋ : ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ ਸਿੰਘ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
