ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਵੱਡੀ ਅਪੀਲ (ਵੀਡੀਓ)

Tuesday, Oct 13, 2026 - 04:48 PM (IST)

ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਵੱਡੀ ਅਪੀਲ (ਵੀਡੀਓ)

ਮਾਨਸਾ (ਸੰਦੀਪ ਮਿੱਤਲ) : ਮਾਨਸਾ 'ਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਸ਼ਹਿਰ ਦਾ ਮਾਹੌਲ ਤਣਾਅ ਪੂਰਨ ਬਣਿਆ ਹੋਇਆ ਹੈ। ਇਸ ਘਟਨਾ ਕਾਰਨ ਲੋਕਾਂ 'ਚ ਰੋਸ ਅਤੇ ਚਿੰਤਾ ਪਾਈ ਜਾ ਰਹੀ ਹੈ। ਸ਼ਹਿਰ 'ਚ ਪੈਦਾ ਹੋਈ ਤਣਾਅ ਪੂਰਨ ਸਥਿਤੀ ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਲੋਕਾਂ 'ਚ ਸੁਰੱਖਿਆ ਦਾ ਭਰੋਸਾ ਕਾਇਮ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਬਠਿੰਡਾ ਰੇਂਜ ਦੇ ਡੀ. ਆਈ. ਜੀ. ਹਰਜੀਤ ਸਿੰਘ ਗਰੇਵਾਲ ਅਤੇ ਮਾਨਸਾ ਦੇ ਐੱਸ. ਐੱਸ. ਪੀ. ਵੈਭਵ ਚੌਧਰੀ ਨੇ ਸ਼ਹਿਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮੌਜੂਦਾ ਹਾਲਾਤ ਦਾ ਜਾਇਜ਼ਾ ਲੈਂਦਿਆਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੁਲਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸੂਬੇ ਭਰ 'ਚ ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਪੁਲਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਇਸ ਕਤਲ ਕਾਂਡ 'ਚ ਸ਼ਾਮਲ ਮੁਲਜ਼ਮਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਬਣਦੀ ਸਜ਼ਾ ਦਿਵਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ ਡੀ. ਆਈ. ਜੀ. ਅਤੇ ਐੱਸ. ਐੱਸ. ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਹਾਲਾਤ ਦੌਰਾਨ ਸੰਜਮ ਤੋਂ ਕੰਮ ਲੈਣ ਅਤੇ ਕੋਈ ਵੀ ਅਜਿਹਾ ਕਦਮ ਨਾ ਚੁੱਕਣ, ਜਿਸ ਨਾਲ ਸ਼ਹਿਰ ਦੀ ਅਮਨ-ਸ਼ਾਂਤੀ ਭੰਗ ਹੋਵੇ ਜਾਂ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਘਟਨਾ ਦੇ ਸਬੰਧ 'ਚ ਕਾਨੂੰਨ ਨੂੰ ਆਪਣੇ ਹੱਥਾਂ 'ਚ ਲੈਣ ਦੀ ਬਜਾਏ ਪੁਲਸ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ! ਵਟਸਐਪ ਚੈਨਲ ਬਾਰੇ PSEB ਨੇ ਦੱਸੀ ਅਸਲ ਸੱਚਾਈ

ਪੁਲਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਸ਼ਹਿਰ 'ਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣਾ ਪੁਲਸ ਦੀ ਮੁੱਖ ਤਰਜ਼ੀਹ ਹੈ। ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਸ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮਾਮਲੇ ਦੀ ਜਾਂਚ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਸ਼ਹਿਰ 'ਚ ਬਣੇ ਤਣਾਅ ਪੂਰਨ ਮਾਹੌਲ ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਹੁਣ ਸਭ ਦੀਆਂ ਨਜ਼ਰਾਂ ਪੁਲਸ ਦੀ ਕਾਰਵਾਈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ’ਤੇ ਟਿਕੀਆਂ ਹੋਈਆਂ ਹਨ। ਪੁਲਸ ਵੱਲੋਂ ਦਿੱਤੇ ਗਏ 24 ਘੰਟਿਆਂ ਦੇ ਭਰੋਸੇ ਤੋਂ ਬਾਅਦ ਲੋਕਾਂ ਨੂੰ ਉਮੀਦ ਹੈ ਕਿ ਇਸ ਮਾਮਲੇ 'ਚ ਜਲਦ ਕਾਰਵਾਈ ਹੋਵੇਗੀ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
 


author

Babita

Content Editor

Related News