ਪਿੰਡ ਕੱਲਾ ਦੇ ਨੌਜਵਾਨ ਦਿਲਾਵਰ ਸਿੰਘ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

Friday, May 08, 2026 - 12:40 PM (IST)

ਪਿੰਡ ਕੱਲਾ ਦੇ ਨੌਜਵਾਨ ਦਿਲਾਵਰ ਸਿੰਘ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਖਡੂਰ ਸਾਹਿਬ (ਗਿੱਲ) : ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਕੱਲਾ ਦੇ ਵਸਨੀਕ ਨੌਜਵਾਨ ਦਿਲਾਵਰ ਸਿੰਘ ਪੁੱਤਰ ਸਵ. ਸੁਰਜੀਤ ਸਿੰਘ ਉਮਰ ਤਕਰੀਬਨ 32 ਸਾਲ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋਣ ਕਾਰਨ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਦੀ ਪਤਨੀ ਅਤੇ ਪਿੰਡ ਤੇ ਸਾਬਕਾ ਸਰਪੰਚ ਮਾ ਬਲਦੇਵ ਸਿੰਘ ਨੇ ਦੱਸਿਆ ਕਿ ਨੌਜਵਾਨ ਦਿਲਾਵਰ ਸਿੰਘ ਖੇਤੀਬਾੜੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਸੀ, ਜੋ ਕਰਜ਼ੇ ਤੋਂ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਕਿਹਾ ਕਿ ਅੱਜ ਸਵੇਰੇ ਦਿਲਾਵਰ ਨੇ ਆਪਣੇ ਘਰ ਦੇ ਕਮਰੇ ਵਿਚ ਵੜ੍ਹ ਕੇ ਆਪਣੇ ਆਪ ਨੂੰ ਗੋਲੀ ਮਾਰ ਲਈ ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ । ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। 

ਇਸ ਮੌਕੇ ਸਾਬਕਾ ਸਰਪੰਚ ਦੇ ਦੱਸਿਆ ਕਿ ਨੌਜਵਾਨ ਸਾਊ ਸੁਭਾਅ ਦਾ ਮਾਲਕ ਸੀ ਅਤੇ ਹਮੇਸ਼ਾ ਆਪਣੇ ਕੰਮਕਾਰ ਨਾਲ ਹੀ ਮਤਲਬ ਰੱਖਦਾ ਸੀ। ਇਸ ਮਾਮਲੇ ਸਬੰਧੀ ਸੂਚਨਾ ਮਿਲਣ ਉਪਰੰਤ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਐੱਸ.ਐੱਚ.ਓ. ਬਲਜੀਤ ਕੌਰ ਨੇ ਦੱਸਿਆ ਕਿ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।


author

Gurminder Singh

Content Editor

Related News