ਰਤਨ ਟਾਟਾ ਬਾਰੇ ਗੱਲ ਕਰਦਿਆਂ ਸਟੇਜ ''ਤੇ ਭਾਵੁਕ ਹੋਏ ਦਿਲਜੀਤ ਦੋਸਾਂਝ, ਆਖ਼ੀਆਂ ਇਹ ਗੱਲਾਂ (ਵੀਡੀਓ)
Thursday, Oct 10, 2024 - 09:46 AM (IST)

ਪਾਲੀਵੁੱਡ ਡੈਸਕ: ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦਾ ਦੇਹਾਂਤ ਹੋ ਗਿਆ ਹੈ। ਰਤਨ ਟਾਟਾ ਸਿਰਫ਼ ਅਰਬਪਤੀ ਹੀ ਨਹੀਂ ਸਨ, ਸਗੋਂ ਅਜਿਹੇ ਵਿਅਕਤੀ ਸਨ, ਜਿਨ੍ਹਾਂ ਨੇ ਟਾਟਾ ਗਰੁੱਪ ਨਾਲ ਮਿਲ ਕੇ ਇਸ ਦੇਸ਼ ਅਤੇ ਇੱਥੋਂ ਦੇ ਕਰੋੜਾਂ ਲੋਕਾਂ ਨੂੰ ਬਹੁਤ ਕੁਝ ਦਿੱਤਾ ਹੈ। ਇਸ ਕਾਰਨ ਰਤਨ ਟਾਟਾ ਦੇ ਦੇਹਾਂਤ ਨਾਲ ਹਰ ਕੋਈ ਦੁਖੀ ਹੈ। ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਵੀ ਅੱਜ ਉਨ੍ਹਾਂ ਬਾਰੇ ਗੱਲ ਕਰਦਿਆਂ ਸਟੇਜ 'ਤੇ ਭਾਵੁਕ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਰਤਨ ਟਾਟਾ ਨੇ ਪਿੱਛੇ ਛੱਡੀ ਕਿੰਨੇ ਹਜ਼ਾਰ ਕਰੋੜ ਦੀ ਜਾਇਦਾਦ? ਜਾਣੋ ਕੌਣ ਹੋਵੇਗਾ ਵਾਰਿਸ
ਅੱਜ ਇਕ ਸ਼ੋਅ ਦੌਰਾਨ ਦਿਲਜੀਤ ਦੋਸਾਂਝ ਨੇ ਸਟੇਜ ਤੋਂ ਕਿਹਾ ਕਿ ਰਤਨ ਟਾਟਾ ਜੀ ਦਾ ਦੇਹਾਂਤ ਹੋ ਗਿਆ ਹੈ, ਉਨ੍ਹਾਂ ਨੂੰ ਸਾਡੇ ਵੱਲੋਂ ਨਿੱਘੀ ਸ਼ਰਧਾਂਜਲੀ। ਅੱਜ ਉਨ੍ਹਾਂ ਦਾ ਨਾਂ ਲੈਣਾ ਇਸ ਲਈ ਜ਼ਰੂਰੀ ਹੈ ਕਿਉਂਕਿ ਉਨ੍ਹਾਂ ਦੀ ਜ਼ਿੰਦਗੀ ਇਕ ਮਿਸਾਲ ਸੀ। ਰਤਨ ਟਾਟਾ ਨੇ ਹਮੇਸ਼ਾ ਮਿਹਨਤ ਕੀਤੀ। ਮੈਂ ਅੱਜ ਤਕ ਇਹ ਨਹੀਂ ਵੇਖਿਆ ਕਿ ਉਨ੍ਹਾਂ ਨੇ ਕਿਸੇ ਬਾਰੇ ਬੁਰਾ ਬੋਲਿਆ ਹੋਵੇ। ਹਮੇਸ਼ਾ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿਚ ਮਿਨਹਤ ਕੀਤੀ ਤੇ ਚੰਗਾ ਕੰਮ ਕੀਤਾ, ਕਿਸੇ ਨਾ ਕਿਸੇ ਦੇ ਕੰਮ ਆਉਂਦੇ ਰਹੇ। ਅਸਲ ਦੇ ਵਿਚ ਇਹੀ ਜ਼ਿੰਦਗੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਸਿਆਸੀ ਧਮਾਕਾ! ਕਿਸੇ ਵੇਲੇ ਵੀ ਹੋ ਸਕਦੈ ਉਲਟਫ਼ੇਰ
ਦਿਲਜੀਤ ਦੋਸਾਂਝ ਨੇ ਅੱਗੇ ਕਿਹਾ ਕਿ ਜੇ ਅੱਜ ਅਸੀਂ ਰਤਨ ਟਾਟਾ ਦੀ ਜ਼ਿੰਦਗੀ ਤੋਂ ਕੁਝ ਸਿੱਖ ਸਕਦੇ ਹਾਂ ਤਾਂ ਇਹੀ ਸਿੱਖ ਸਕਦੇ ਹਾਂ ਕਿ ਮਿਹਨਤ ਕਰਨੀ, ਚੰਗਾ ਸੋਚਣਾ, ਕਿਸੇ ਦੇ ਕੰਮ ਆਉਣਾ। ਉਨ੍ਹਾਂ ਕਿਹਾ ਕਿ ਰਤਨ ਟਾਟਾ ਆਪਣੀ ਜ਼ਿੰਦਗੀ ਬੇਦਾਗ ਜੀ ਕੇ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8