ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ

Friday, Dec 13, 2024 - 10:59 PM (IST)

ਚੰਡੀਗੜ੍ਹ, (ਅੰਕੁਰ)- ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀਆਂ ਤਸਵੀਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ। 

ਸੀ.ਐੱਮ. ਮਾਨ ਨੇ ਆਪਣੇ 'ਐਕਸ' ਹੈਂਡਲ 'ਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ ਪੰਜਾਬੀ ਬੋਲੀ ਤੇ ਗਾਇਕੀ ਨੂੰ ਸਰਹੱਦਾਂ ਤੋਂ ਉੱਪਰ ਉਠਾਉਣ ਵਾਲੇ ਛੋਟੇ ਵੀਰ ਦਿਲਜੀਤ ਦੋਸਾਂਝ ਨੂੰ ਮਿਲ ਕੇ ਅੱਜ ਬਹੁਤ ਖ਼ੁਸ਼ੀ ਤੇ ਸਕੂਨ ਮਿਲਿਆ। ਪਰਮਾਤਮਾ ਪੰਜਾਬ, ਪੰਜਾਬੀਅਤ ਤੇ ਪੰਜਾਬੀਆਂ ਦੇ ਪ੍ਰਤੀਨਿਧੀਆਂ ਤੇ ਪਹਿਰੇਦਾਰਾਂ ਨੂੰ ਹਮੇਸ਼ਾ ਚੜ੍ਹਦੀਕਲਾ 'ਚ ਰੱਖੇ। ਨਾਲ ਹੀ ਉਨ੍ਹਾਂ ਨੇ ਇਹ ਵੀ ਲਿਖਿਆ, ‘ਪੰਜਾਬੀ ਆ ਗਏ ਓਏ, ਛਾ ਗਏ ਓਏ!’


Rakesh

Content Editor

Related News