ਦਿਲਜੀਤ ਦੀ ''ਪੰਜਾਬ 95'' ਮੁਸ਼ਕਿਲਾਂ ''ਚ ਘਿਰੀ , ਐੱਸ. ਜੀ. ਪੀ. ਸੀ ਨੇ ਜਤਾਇਆ ਇਤਰਾਜ਼

Thursday, Sep 26, 2024 - 06:40 PM (IST)

ਅੰਮ੍ਰਿਤਸਰ: 'ਦਿਲ-ਲੁਮਿਨਾਟੀ' ਟੂਰ ਅਧੀਨ ਇੰਨੀ ਦਿਨੀਂ ਇੰਗਲੈਂਡ 'ਚ ਧੁੰਮਾਂ ਪਾ ਰਹੇ ਦੇਸੀ ਰੌਕਸਟਾਰ ਦਿਲਜੀਤ ਦੋਸਾਂਝ ਦੀ ਬਹੁ-ਚਰਚਿਤ ਫ਼ਿਲਮ 'ਪੰਜਾਬ 95' ਮੁੜ ਮੁਸ਼ਿਕਲਾਂ 'ਚ ਘਿਰ ਦੀ ਨਜ਼ਰ ਆ ਰਹੀ ਹੈ, ਜਿਸ 'ਚ ਸੈਂਸਰ ਬੋਰਡ ਵੱਲੋਂ 120 ਕੱਟ ਲਗਾਏ ਜਾਣ ਦੀ ਹਿਦਾਇਤ ਕੀਤੀ ਗਈ ਹੈ। ਮਨੁੱਖੀ ਅਧਿਕਾਰ ਕਾਰਕੁਨ ਅਤੇ ਮਹਾਨ ਸਿੱਖ ਸ਼ਖਸੀਅਤ ਵਜੋ ਜਾਣੇ ਜਾਂਦੇ ਮਰਹੂਮ ਜਸਵੰਤ ਸਿੰਘ ਖਾਲੜਾ ਦੇ ਜੀਵਨ, ਸੰਘਰਸ਼ ਅਤੇ ਅਣਮਨੁੱਖੀ ਮੌਤ ਦੀ ਦਾਸਤਾਂ ਬਿਆਨ ਕਰਦੀ ਉਕਤ ਫ਼ਿਲਮ ਦੇ ਮੁੱਖ ਕਿਰਦਾਰ ਦਾ ਨਾਂ ਬਦਲਣ ਦੀ ਵੀ ਮੰਗ ਸੈਂਸਰ ਬੋਰਡ ਦੁਆਰਾ ਕੀਤੀ ਜਾ ਚੁੱਕੀ ਹੈ, ਜਿਸ ਨੂੰ ਲੈ ਕੇ ਨਿਰਮਾਤਾਵਾਂ ਨੇ ਆਪਣੀ ਨਾਰਾਜ਼ਗੀ ਵੀ ਜ਼ਾਹਿਰ ਕੀਤੀ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਐੱਸ. ਜੀ. ਪੀ. ਸੀ ਨੇ ਜਤਾਇਆ ਇਤਰਾਜ਼

ਮਰਹੂਮ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਅਧਾਰਿਤ ਇਸ ਫ਼ਿਲਮ ਦੇ ਸੀਨਾਂ 'ਤੇ ਸੈਂਸਰ ਬੋਰਡ ਵੱਲੋਂ ਲਗਾਏ ਜਾ ਰਹੇ ਕੱਟਾਂ ਨੂੰ ਲੈ ਕੇ ਐੱਸ. ਜੀ. ਪੀ. ਸੀ. ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਭਾਜਪਾ ਸਰਕਾਰ ਕਾਂਗਰਸ ਵੱਲੋਂ ਕੀਤੇ ਜਾ ਰਹੇ ਤਸ਼ੱਦਦ 'ਤੇ ਪਰਦਾ ਪਾਉਣ ਦੀ ਸ਼ਰੇਆਮ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਨੇ 1984 ਵਿੱਚ ਸਿੱਖ ਕੌਮ 'ਤੇ ਹਰ ਤਰ੍ਹਾਂ ਦਾ ਤਸ਼ੱਦਦ ਕੀਤਾ ਅਤੇ ਇਸ ਜ਼ੁਲਮ ਦੇ ਵਿਰੋਧ ਵਿੱਚ ਅਵਾਜ਼ ਚੁੱਕਣ ਵਾਲੇ ਮਰਹੂਮ ਜਸਵੰਤ ਸਿੰਘ ਖਾਲੜਾ ਦੇ ਨਾਮ ਨੂੰ ਵੀ ਫਿਲਮ ਵਿੱਚ ਬਦਲਣ ਦੀ ਗੱਲਾਂ ਹੋ ਰਹੀਆਂ ਹਨ ਜੋ ਕਿ ਸ਼ਰੇਆਮ ਭਾਜਪਾ ਦੇ ਦੋਗਲੇ ਚਿਹਰੇ ਨੂੰ ਬੇਨਕਾਬ ਕਰਨ ਲਈ ਕਾਫ਼ੀ ਹੈ। 

ਇਹ ਵੀ ਪੜ੍ਹੋ- ਚਾਰ ਸਾਲ ਪਹਿਲਾਂ ਮਰਨ ਵਾਲੇ ਵਿਅਕਤੀ ਦੇ ਖ਼ਿਲਾਫ਼ FIR ਦਰਜ, ਜਾਣੋ ਕੀ ਰਹੀ ਵਜ੍ਹਾ

ਐੱਸ. ਜੀ. ਪੀ. ਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਅੱਗੇ ਕਿਹਾ ਕਿ ਭਾਜਪਾ ਦੇ ਚਹੇਤੇ ਸਿੱਖ ਆਗੂ ਸ਼ਰੇਆਮ ਸਿੱਖ ਕੌਮ ਨਾਲ ਕੀਤੇ ਜਾ ਰਹੇ ਧੱਕੇ ਦੇ ਬਾਵਜੂਦ ਕੁੱਝ ਵੀ ਨਹੀਂ ਬੋਲ ਰਹੇ। ਉਨ੍ਹਾਂ ਆਖਿਆ ਕਿ ਸਿੱਖ ਚਿਹਰੇ ਜੋ ਭਾਜਪਾ 'ਚ ਸ਼ਾਮਲ ਨੇ ਉਹ ਹਮੇਸ਼ਾ ਕੌਮ ਦੀ ਅਗਵਾਈ ਕਰਨ ਦੀ ਗੱਲ ਕਰਦੇ ਨੇ ਪਰ ਅੱਜ ਭਾਜਪਾ ਵੱਲੋਂ ਕੀਤੇ ਜਾ ਰਹੇ ਧੱਕੇ ਦੇ ਵਿਰੋਧ ਲਈ ਇੱਕ ਸ਼ਬਦ ਵੀ ਨਹੀਂ ਬੋਲ ਰਹੇ। ਜੇਕਰ ਇਨ੍ਹਾਂ ਨੂੰ ਸਿੱਖ ਕੌਮ ਨਾਲ ਕੋਈ ਹਮਦਰਦੀ ਹੈ, ਤਾਂ ਹੁਣ ਅੱਗੇ ਆਉਣ ਦੀ ਲੋੜ ਹੈ।

ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News