ਦਿਲਪ੍ਰੀਤ ਬਾਬਾ ਦੇ ਖਾਸਮਖਾਸ ਖਤਰਨਾਕ ਗੈਂਗਸਟਰ ਗ੍ਰਿਫਤਾਰ (ਵੀਡੀਓ)

Monday, Feb 25, 2019 - 06:39 PM (IST)

ਪਟਿਆਲਾ (ਬਖਸ਼ੀ) : ਪਟਿਆਲਾ ਪੁਲਸ ਨੇ ਦੋ ਖਤਰਨਾਕ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਕੀਤੇ ਗੈਂਗਸਟਰਾਂ ਦੇ ਨਾਂ ਮਨਕੀਰਤ ਸਿੰਘ ਉਰਫ ਮਨੀ ਅਤੇ ਦਲਜੀਤ ਸਿੰਘ ਉਰਫ ਦੱਲੀ ਦੱਸਿਆ ਜਾ ਰਿਹਾ ਹੈ। ਗੈਂਗਸਟਰਾਂ ਤੋਂ ਹਥਿਆਰਾਂ ਤੋਂ ਇਲਾਵਾ ਕਾਰਤੂਸ ਵੀ ਬਰਾਮਦ ਹੋਏ ਹਨ। 
ਪੁਲਸ ਸੂਤਰਾਂ ਮੁਤਾਬਕ ਗੈਂਗਸਟਰ ਮਨਕੀਰਤ ਉਰਫ ਮਨੀ ਉਹੀ ਨੌਜਵਾਨ ਹੈ ਜਿਸ ਨੇ 2016 ਵਿਚ ਗੈਂਗਸਟਰ ਦਿਲਪ੍ਰੀਤ ਉਰਫ ਬਾਬਾ ਨੂੰ ਪੁਲਸ ਹਿਰਾਸਤ ਵਿਚੋਂ ਭਜਾਉਣ ਵਿਚ ਮਦਦ ਕੀਤੀ ਸੀ। ਇਸ ਵਾਰਦਾਤ ਤੋਂ ਬਾਅਦ ਉਹ ਦੋ ਸਾਲ ਲਈ ਦੁਬਈ ਅਤੇ ਮਲੇਸ਼ੀਆ ਫਰਾਰ ਹੋ ਗਿਆ ਸੀ। ਗੈਂਗਸਟਰ ਮਨੀ 'ਤੇ ਵੱਖ-ਵੱਖ ਥਾਣਿਆਂ ਵਿਚ 5 ਅਪਰਾਧਿਕ ਮਾਮਲੇ ਦਰਜ ਹਨ। ਜਦਕਿ ਗੈਂਗਸਟਰ ਦਲਜੀਤ ਉਰਫ ਦੱਲੀ 11 ਅਪਰਾਧਿਕ ਮਾਮਲਿਆਂ ਵਿਚ ਪੁਲਸ ਨੂੰ ਲੋੜੀਂਦਾ ਸੀ। ਪੁਲਸ ਮੁਤਾਬਕ ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਕਿਹੜੀਆਂ ਕਿਹੜੀਆਂ ਵਾਰਦਾਤਾਂ ਵਿਚ ਇਹ ਸ਼ਾਮਲ ਸਨ।


author

Gurminder Singh

Content Editor

Related News