ਡਿੰਪਾ ਨੇ ਸੋਨੀਆ ਗਾਂਧੀ ਨਾਲ ਪੰਜਾਬ ਦੀ ਸਥਿਤੀ ’ਤੇ ਕੀਤੀ ਚਰਚਾ
Thursday, Dec 09, 2021 - 02:22 AM (IST)
ਜਲੰਧਰ(ਧਵਨ)– ਪੰਜਾਬ ਨਾਲ ਸਬੰਧ ਰੱਖਦੇ ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਦਿੱਲੀ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ, ਜਿਸ ਵਿਚ ਸੂਬੇ ਦੀ ਸਿਆਸੀ ਸਥਿਤੀ ਸਬੰਧੀ ਚਰਚਾ ਕੀਤੀ ਗਈ।
ਡਿੰਪਾ ਨੇ ਕਿਹਾ ਕਿ ਸੋਨੀਆ ਨਾਲ ਉਨ੍ਹਾਂ ਦੀ ਮੁਲਾਕਾਤ ਸ਼ਿਸ਼ਟਾਚਾਰਕ ਸੀ ਅਤੇ ਪੰਜਾਬ ਵਿਚ ਕਾਂਗਰਸ ਨੂੰ ਮਜ਼ਬੂਤੀ ਦੇਣ ਦੇ ਵਿਸ਼ੇ ’ਤੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸੋਨੀਆ ਨੇ ਪੰਜਾਬ ਸਬੰਧੀ ਕਈ ਸਵਾਲ ਪੁੱਛੇ, ਜਿਨ੍ਹਾਂ ਦਾ ਉਨ੍ਹਾਂ ਨੇ ਜਵਾਬ ਦਿੱਤਾ। ਸੂਬਾ ਵਿਧਾਨ ਸਭਾ ਚੋਣਾਂ ਸਬੰਧੀ ਵੀ ਸੋਨੀਆ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਸੂਤਰਾਂ ਅਨੁਸਾਰ ਸੋਨੀਆ ਨੇ ਡਿੰਪਾ ਨੂੰ ਪੁੱਛਿਆ ਕਿ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਸਥਿਤੀ ਕਿਹੋ ਜਿਹੀ ਰਹੇਗੀ। ਉਨ੍ਹਾਂ ਪੰਜਾਬ ਦੇ ਮਾਮਲਿਆਂ ’ਚ ਡੂੰਘੀ ਦਿਲਚਸਪੀ ਵਿਖਾਈ ਅਤੇ ਵੱਖ-ਵੱਖ ਖੇਤਰਾਂ ਵਿਚ ਪਾਰਟੀ ਦੇ ਹਾਲਾਤ ਬਾਰੇ ਪੁੱਛਿਆ। ਡਿੰਪਾ ਨੇ ਸੋਨੀਆ ਨੂੰ ਦੱਸਿਆ ਕਿ ਸੂਬੇ ਵਿਚ ਕਾਂਗਰਸ ਇਸ ਵੇਲੇ ਮਜ਼ਬੂਤ ਸਥਿਤੀ ’ਚ ਹੈ ਅਤੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਮੁੜ ਆਪਣੀ ਸਰਕਾਰ ਬਣਾਏਗੀ।