ਡਿੰਪਲ ਦੇ ਹੱਕ 'ਚ ਪਟਿਆਲਾ 'ਚ ਵੱਡਾ ਪ੍ਰਦਰਸ਼ਨ, ਮੁਲਜ਼ਮ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ

Monday, Jun 08, 2026 - 12:31 PM (IST)

ਡਿੰਪਲ ਦੇ ਹੱਕ 'ਚ ਪਟਿਆਲਾ 'ਚ ਵੱਡਾ ਪ੍ਰਦਰਸ਼ਨ, ਮੁਲਜ਼ਮ ਨੂੰ ਮਿਸਾਲੀ ਸਜ਼ਾ ਦੇਣ ਦੀ ਮੰਗ

ਪਟਿਆਲਾ (ਬਲਜਿੰਦਰ) : ਮੋਹਾਲੀ ਵਿਚ ਬੇਰਹਿਮੀ ਨਾਲ ਕਤਲ ਕੀਤੀ ਗਈ ਪਟਿਆਲਾ ਦੀ ਡਿੰਪਲ ਨਾਮ ਦੀ ਲੜਕੀ ਨੂੰ ਇਨਸਾਫ ਦਿਵਾਉਣ ਲਈ ਸ਼ਹਿਰ ਦੇ ਅਨਾਰਦਾਨਾ ਚੌਂਕ ਵਿਚ ਹਜ਼ਾਰਾਂ ਲੋਕ ਇਕੱਠੇ ਹੋਏ ਅਤੇ ਜ਼ਬਰਦਸਤ ਰੋਸ਼ ਪ੍ਰਦਰਸ਼ਨ ਕੀਤਾ। ਪਰਿਵਾਰ ਦੇ ਮੈਂਬਰਾਂ ਅਤੇ ਪ੍ਰਦਰਸ਼ਨ ਕਰ ਰਹੇ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਡਿੰਪਲ ਦਾ ਕਤਲ ਕਰਨ ਵਾਲੇ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿਚ ਤਖਤੀਆਂ ਫੜੀਆਂ ਹੋਈਆਂ ਸਨ ਅਤੇ ਮੰਗ ਕਰ ਰਹੇ ਸਨ ਕਿ ਕਤਲ ਕਰਨ ਵਾਲੇ ਫਾਸਟ ਟਰੈਕ ਕੋਰਟ ਵਿਚ ਕੇਸ ਚਲਾ ਕੇ ਫਾਂਸੀ ਦਿੱਤੀ ਜਾਵੇ। ਇਸ ਕੈਂਡਲ ਮਾਰਚ ਵਿਚ ਵੱਡੀ ਸੰਖਿਆ ਵਿਚ ਸ਼ਹਿਰ ਦੇ ਲੋਕਾਂ ਨੇ ਭਾਗ ਲਿਆ ਅਤੇ ਕੈਂਡਲ ਮਾਰਚ ਦੀ ਅਗਵਾਈ ਪਰਿਵਾਰ ਦੇ ਮੈਂਬਰਾਂ ਵੱਲੋਂ ਕੀਤੀ ਗਈ। 

ਇਹ ਵੀ ਪੜ੍ਹੋ : 11 ਜੂਨ ਨੂੰ ਲੈ ਕੇ ਅਧਿਆਪਕਾਂ ਨੇ ਕੀਤਾ ਵੱਡਾ ਐਲਾਨ, ਪੰਜਾਬ ਭਰ 'ਚ ਵਿੱਢੀ ਤਿਆਰੀ

PunjabKesari

ਇਥੇ ਇਹ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਇਕ ਵਿਅਕਤੀ ਜਿਸ ਦਾ ਨਾਮ ਪੁਲਸ ਵੱਲੋਂ ਹਰਜਿੰਦਰ ਮਾਨ ਦੱਸਿਆ ਗਿਆ ਹੈ ਅਤੇ ਉਹ ਵੀ ਪਟਿਆਲਾ ਦਾ ਰਹਿਣ ਵਾਲਾ ਹੈ ਨੇ ਡਿੰਪਲ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਪੁਲਸ ਦੇ ਮੁਤਾਬਕ ਡਿੰਪਲ ਦੇ ਸਰੀਰ ’ਤੇ 25 ਤੋਂ 30 ਵਾਰ ਕੀਤੇ ਗਏ ਸਨ। ਜਿਸ ਨਾਲ ਉਸ ਮੌਤ ਹੋ ਗਈ। ਪਰਿਵਾਰ ਵਾਲਿਆਂ ਦਾ ਕਹਿਣਾ ਸੀ ਕਿ ਲੜਕੀ ਦੀ ਜਿੰਦਗੀ ਦੇ ਆਪਣੇ ਫੈਸਲੇ ਸਨ ਤਾਂ ਫੇਰ ਕਤਲ ਕਰਨ ਵਾਲੇ ਵਿਅਕਤੀ ਨੇ ਬੜੀ ਬੇਰਹਿਮੀ ਨਾਲ ਲੜਕੀ ਦਾ ਕਤਲ ਕੀਤਾ। ਇਸ ਨੂੰ ਲੈ ਕੇ ਕਈ ਸੰਗਠਨਾਂ ਵੱਲੋਂ ਵੀ ਨਿੰਦਾ ਕੀਤੀ ਗਈ ਸੀ। ਹਲਾਂਕਿ ਪੁਲਸ ਨੇ ਇਸ ਮਾਮਲੇ ਵਿਚ ਕਤਲ ਕਰਨ ਵਾਲੇ ਵਿਅਕਤੀ ਖਿਲਾਫ ਮੋਹਾਲੀ ਵਿਚ ਕੇਸ ਦਰਜ ਕਰ ਲਿਆ ਹੈ ਪਰ ਉਹ ਹਸਪਤਾਲ ਵਿਚ ਭਰਤੀ ਹੋਣ ਕਾਰਨ ਉਸ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਪਰਿਵਾਰ ਵਾਲੇ ਮੰਗ ਕਰ ਰਹੇ ਸਨ ਕਿ ਕਤਲ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ ਤਾਂ ਜੋ ਮੁੜ ਕੇ ਕੋਈ ਅਜਿਹੀ ਹਰਕਤ ਕਰਨ ਦੀ ਕੋਸ਼ਿਸ਼ ਨਾ ਕਰੇ। 

ਇਹ ਵੀ ਪੜ੍ਹੋ : ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ, ਜਾਰੀ ਹੋਏ ਸਖ਼ਤ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News