ਗਿੱਦੜਬਾਹਾ ਤੋਂ ਜੇਤੂ AAP ਉਮੀਦਵਾਰ ਡਿੰਪੀ ਢਿੱਲੋਂ ਦਾ ਬਿਆਨ- ''''ਸਾਰੀ ਜ਼ਿੰਦਗੀ ਨਹੀ ਦੇ ਸਕਦਾ ਲੋਕਾਂ ਦਾ ਦੇਣਾ...''''

Sunday, Nov 24, 2024 - 05:32 AM (IST)

ਗਿੱਦੜਬਾਹਾ (ਚਾਵਲਾ)- ਵਿਧਾਨ ਸਭਾ ਹਲਕਾ ਗਿੱਦੜਬਾਹਾ ਦੀ ਹੋਈ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕਰ ਲਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋ ਨੇ ਕਾਂਗਰਸ ਪਾਰਟੀ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ 21,969 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਜਦੋਂਕਿ 4 ਵਾਰ ਗਿੱਦੜਬਾਹਾ ਤੋਂ ਵਿਧਾਇਕ ਰਹੇ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਆਪਣੀ ਜ਼ਮਾਨਤ ਤੱਕ ਵੀ ਨਹੀਂ ਬਚਾ ਸਕੇ। 

ਮਨਪ੍ਰੀਤ ਬਾਦਲ ਨੂੰ ਸਿਰਫ 12,227 ਵੋਟਾਂ ਹੀ ਮਿਲੀਆਂ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸੁਖਰਾਜ ਕਰਨ ਸਿੰਘ ਨਿਆਮੀਵਾਲਾ ਨੂੰ ਸਿਰਫ 715 ਵੋਟਾਂ ਹੀ ਮਿਲੀਆਂ ਜਦੋਂ ਕਿ ਨੋਟਾ ਨੂੰ 889 ਲੋਕਾਂ ਨੇ ਵੋਟ ਪਾਈ। ਬਾਕੀ ਦੇ ਸਾਰੇ ਆਜ਼ਾਦ ਉਮੀਦਵਾਰਾਂ ਚੋਂ ਕੋਈ ਵੀ 1000 ਦਾ ਅੰਕੜਾ ਪਾਰ ਨਹੀਂ ਕਰ ਸਕਿਆ।

PunjabKesari

2 ਵਾਰ ਦੀ ਹਾਰ ਤੋਂ ਬਾਅਦ ਅਖੀਰ ਵਿਧਾਇਕ ਬਣੇ ਡਿੰਪੀ ਢਿੱਲੋਂ
ਹਰਦੀਪ ਸਿੰਘ ਡਿੰਪੀ ਢਿੱਲੋਂ ਸਾਲ 2017 ਅਤੇ 2022 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਗਿੱਦੜਬਾਹਾ ਦੀ ਚੋਣ ਲੜੇ ਅਤੇ ਦੋਵੇਂ ਹੀ ਵਾਰ ਉਹ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਹਾਰ ਗਏ, ਪਰੰਤੂ ਇਸ ਵਾਰ ਉਨ੍ਹਾਂ ਆਪ ਵੱਲੋਂ ਚੋਣ ਲੜੀ ਅਤੇ ਇਤਿਹਾਸਕ ਜਿੱਤ ਦਰਜ ਕੀਤੀ।

ਇਹ ਵੀ ਪੜ੍ਹੋ- ਜ਼ਿਮਨੀ ਚੋਣਾਂ ਦੇ ਨਤੀਜਿਆਂ ਮਗਰੋਂ ਬੋਲੇ ਰਵਨੀਤ ਬਿੱਟੂ ; 'ਆਪਾਂ ਦੋਵੇਂ ਰੁੱਸ ਬੈਠੇ ਤਾਂ ਮਨਾਊ ਕੌਣ ਵੇ...''

ਗਿੱਦੜਬਾਹਾ ਹਲਕੇ ਦੇ ਲੋਕਾਂ ਦਾ ਦੇਣ ਨਹੀਂ ਦੇ ਸਕਦਾ
ਜਿੱਤ ਤੋਂ ਬਾਅਦ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਕਿ ਜੋ ਪਿਆਰ ਅਤੇ ਵਿਸ਼ਵਾਸ਼ ਗਿੱਦੜਬਾਹਾ ਦੇ ਲੋਕਾਂ ਨੇ ਉਨ੍ਹਾਂ ਨੂੰ ਦਿੱਤਾ ਹੈ, ਉਸ ਦਾ ਦੇਣ ਉਹ ਸਾਰੀ ਜਿੰਦਗੀ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਵਿਸ਼ਵਾਸ ਤੇ ਖਰੇ ਉਤਰਨਗੇ ਅਤੇ ਹਲਕੇ ਦੇ ਵਿਕਾਸ ਵਿਚ ਕੋਈ ਵੀ ਅਸਰ ਬਾਕੀ ਨਹੀਂ ਰਹਿਣ ਦੇਣਗੇ।

ਇਹ ਵੀ ਪੜ੍ਹੋ- ਰਾਜਾ ਵੜਿੰਗ ਨੇ ਲਈ 3 ਸੀਟਾਂ 'ਤੇ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ, ਪਤਨੀ ਅੰਮ੍ਰਿਤਾ ਵੜਿੰਗ ਵੀ ਹੋ ਗਏ ਭਾਵੁਕ

ਸ਼ਹਿਰ ਵਿਚ ਜਿੱਤ ਦਾ ਜਸ਼ਨ
ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਜਿੱਤ ਹਾਸਲ ਕਰਨ ਤੋਂ ਬਾਅਦ ਆਪਣੇ ਹਜ਼ਾਰਾਂ ਸਮਰਥਕਾਂ ਨਾਲ ਸ਼ਹਿਰ ਵਿਚ ਜੇਤੂ ਜਸ਼ਨ ਮਨਾਇਆ। ਇਸ ਮੌਕੇ ਲੋਕਾਂ ਨੇ ਨਵੇਂ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦਾ ਭਰਵਾਂ ਅਤੇ ਨਿੱਘਾ ਸਵਾਗਤ ਕੀਤਾ। ਲੋਕਾਂ ਨੇ ਰੰਗ ਉਜਾ ਕੇ ਖੁਸ਼ੀ ਮਨਾਈ ਤੇ ਪਟਾਕੇ ਚਲਾਏ। ਕਈ ਜਗ੍ਹਾ ਸਮਰਥਕਾਂ ਵੱਲੋਂ ਡਿੰਪੀ ਢਿੱਲੋਂ 'ਤੇ ਨੋਟਾਂ ਦੀ ਵਰਖਾ ਵੀ ਕੀਤੀ ਗਈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਜੀ ਪਹੁੰਚੇ ਡਿੰਪੀ ਢਿੱਲੋਂ ਦੇ ਘਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਮਾਤਾ ਹਰਪਾਲ ਕੌਰ, ਢਿੱਲੋਂ ਪਰਿਵਾਰ ਨੂੰ ਜਿੱਤ ਦੀ ਵਧਾਈ ਦੇਣ ਲਈ ਉਚੇਚੇ ਤੌਰ 'ਤੇ ਡਿੰਪੀ ਢਿੱਲੋਂ ਦੇ ਘਰ ਪੁੱਜੇ ਅਤੇ ਜਿੱਤ ਦੀ ਵਧਾਈ ਦਿੱਤੀ।

PunjabKesari

ਇਹ ਵੀ ਪੜ੍ਹੋ- ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਮਨੀ ਚੋਣਾਂ ਨਾ ਲੜਨ ਦਾ ਫ਼ੈਸਲਾ AAP ਲਈ ਸਾਬਿਤ ਹੋਇਆ 'ਵਰਦਾਨ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News